ETV Bharat / state

ਪੇ ਕਮਿਸ਼ਨ ਨੂੰ ਲੈਕੇ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ

author img

By

Published : Dec 11, 2021, 5:15 PM IST

ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਅਤੇ ਕਾਲਜਾਂ ਦੇ ਪ੍ਰੋਫੈਸਰਾਂ (College professors) ਵੱਲੋਂ ਪੇ ਕਮਿਸ਼ਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।

ਪੇ ਕਮਿਸ਼ਨ ਨੂੰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ
ਪੇ ਕਮਿਸ਼ਨ ਨੂੰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਿਟੀ (Guru Nanak Dev University) ਤੇ ਕਾਲਜਾਂ ਦੇ ਪ੍ਰੋਫੈਸਰਾਂ (College professors) ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਸਾਡੀਆਂ ਮੰਗਾਂ ਮੰਨੀਆਂ ਜਾ ਰਹੀਆਂ ਅਸੀਂ ਸਰਕਾਰ ਅੱਗੇ ਕਈ ਵਾਰੀ ਅਪੀਲ ਕਰ ਚੁੱਕੇ ਹਨ। ਅਧਿਆਪਕਾਂ ਦਾ ਕਹਿਣਾ ਹੈ ਕਿ ਸੱਤਵੇਂ ਪੇ ਕਮਿਸ਼ਨ ਨੂੰ ਜਲਦੀ ਲਾਗੂ ਕੀਤਾ ਜਾਵੇ। ਤੁਹਾਨੂੰ ਦੱਸ ਦਈਏ ਕਿ ਲਗਾਤਾਰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ।

ਪੇ ਕਮਿਸ਼ਨ ਨੂੰ ਲੈਕੇ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ
ਅਧਿਆਪਕਾਂ ਦਾ ਕਹਿਣਾ ਹੈ ਕਿ ਕਾਲਜਾਂ ਦੀ ਪੜ੍ਹਾਈ ਵੀ ਬਿਲਕੁਲ ਪੂਰੀ ਤਰ੍ਹਾਂ ਬੰਦ ਹੋਈ ਪਈ ਹੈ। ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦੋ ਤਿੰਨ ਦਿਨਾਂ ਦੇ ਵਿੱਚ ਇੰਨਾ ਤਿੱਖਾ ਸੰਘਰਸ਼ ਕਰਾਂਗੇ ਕਿ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਸਾਡੀਆਂ ਮੰਗਾਂ ਮੰਨੀਆਂ ਪੈਣਗੀਆਂ।

ਉਨ੍ਹਾਂ ਨੂੰ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਆ ਰਹੀਆ ਹਨ ਅਤੇ ਅਸੀ ਇਸ ਨੂੰ ਮੁੱਦੇਨਜਰ ਰੱਖਦੇ ਹੋਏ ਹੀ ਵੋਟ ਪਵਾਂਗੇ।ਅਧਿਆਪਕਾਂ ਦਾ ਕਹਿਣਾ ਹੈ ਕਿ ਜਿਨ੍ਹਾਂ ਨੇ ਦੇਸ਼ ਦੇ ਚੰਗੇ ਭਵਿੱਖ ਲਈ ਬੱਚਿਆਂ ਨੂੰ ਯੋਗ ਅਗਵਾਈ ਦੇਣੀ ਹੈ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਗਈਆ।

ਇਹ ਵੀ ਪੜੋ:ਅਟਾਰੀ ਵਾਹਘਾ ਬਾਰਡਰ ਰਾਹੀ ਹੋਈ 'ਬਾਰਡਰ' ਦੀ ਵਾਪਸੀ

ETV Bharat Logo

Copyright © 2024 Ushodaya Enterprises Pvt. Ltd., All Rights Reserved.