ETV Bharat / state

PM ਵੱਲੋਂ ਨੌਵੇਂ ਪਾਤਸ਼ਾਹ ਨੂੰ ਸਮਰਪਿਤ ਸਿੱਕਾ ਤੇ ਡਾਕ ਸਟੈਂਪ ਜਾਰੀ ਕਰਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਧੰਨਵਾਦ

author img

By

Published : Apr 22, 2022, 5:59 PM IST

ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਅਤੇ ਦੁਨੀਆਂ ਵਿੱਚ ਬੜੀ ਸ਼ਰਧਾ ਤੇ ਉਲਾਸ ਦੇ ਨਾਲ ਮਨਾਇਆ ਗਿਆ।

ਪੀਐਮ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕਾ ਅਤੇ ਡਾਕ ਸਟੈਂਪ ਜਾਰੀ ਕਰਨ ਤੇ ਸ੍ਰੀ ਅਕਾਲ ਤਖ਼ਤ ਵੱਲੋਂ ਧੰਨਵਾਦ
ਪੀਐਮ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕਾ ਅਤੇ ਡਾਕ ਸਟੈਂਪ ਜਾਰੀ ਕਰਨ ਤੇ ਸ੍ਰੀ ਅਕਾਲ ਤਖ਼ਤ ਵੱਲੋਂ ਧੰਨਵਾਦ

ਅੰਮ੍ਰਿਤਸਰ: ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਪੂਰੇ ਦੇਸ਼ ਅਤੇ ਦੁਨੀਆਂ ਵਿੱਚ ਬੜੀ ਸ਼ਰਧਾ ਤੇ ਉਲਾਸ ਦੇ ਨਾਲ ਮਨਾਇਆ ਗਿਆ। ਉਥੇ ਹੀ ਕੇਂਦਰ ਦੀ ਸਰਕਾਰ ਵੱਲੋਂ ਲਾਲ ਕਿਲ੍ਹੇ ਉੱਤੇ ਇੱਕ ਵਿਸ਼ਾਲ ਸਮਾਗਮ ਵੀ ਕਰਵਾਇਆ ਗਿਆ। ਜਿਸ ਵਿੱਚ ਉਨ੍ਹਾਂ ਵੱਲੋਂ ਇਕ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ ਗਈ। ਜਿਸ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਵਾਗਤ ਕੀਤਾ।

ਬੀਤੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲਾਲ ਕਿੱਲਤ ਚੱਲ ਰਹੇ ਪ੍ਰੋਗਰਾਮ ਦੇ ਦੌਰਾਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਸ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਇੱਕ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤੀ ਗਈ।

ਪੀਐਮ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਿੱਕਾ ਅਤੇ ਡਾਕ ਸਟੈਂਪ ਜਾਰੀ ਕਰਨ ਤੇ ਸ੍ਰੀ ਅਕਾਲ ਤਖ਼ਤ ਵੱਲੋਂ ਧੰਨਵਾਦ

ਉਸ ਦਾ ਸਿੱਖ ਸੰਗਤ ਵਿੱਚ ਕਾਫ਼ੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉੱਥੇ ਇਸ ਸਮਾਪਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

ਉਥੇ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਕਹਿਣਾ ਹੈ ਕਿ ਜਦੋਂ ਕੇਂਦਰ ਸਰਕਾਰ ਵੱਲੋਂ ਵਧੀਆ ਉਪਰਾਲੇ ਕੀਤੇ ਗਏ ਹੋਣ ਉਸ ਦਾ ਧੰਨਵਾਦ ਕਰਨਾ ਵੀ ਸਾਡਾ ਫਰਜ਼ ਬਣਦਾ ਹੈ ਅਤੇ ਜੋ ਦੋ ਦਿਨ ਦਾ ਸਮਾਗਮ ਕਰਵਾਇਆ ਗਿਆ ਹੈ, ਉਸ ਲਈ ਕੇਂਦਰ ਸਰਕਾਰ ਦਾ ਧੰਨਵਾਦ ਕਰਦੇ ਹਾਂ ਅਤੇ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਜੋ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀ ਹਨ ਉਨ੍ਹਾਂ ਨੂੰ ਵੀ ਜਲਦ ਤੋਂ ਜਲਦ ਰਿਹਾਅ ਕਰ ਦੇਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਵੱਲੋਂ ਬਹੁਤ ਲੰਮਾ ਚਿਰ ਜੇਲ੍ਹ ਵਿੱਚ ਇੱਕ ਢਹਿ ਚੁੱਕਿਆ ਹੈ।

ਉਦੋਂ ਉਨ੍ਹਾਂ ਨੇ ਕਿਹਾ ਕਿ ਜੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਪਹਿਲਾਂ ਵੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਅਤੇ ਹੋਰ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੀ ਗੱਲ ਕਹੀ ਗਈ ਸੀ ਪਰ ਦਿੱਲੀ ਵਿੱਚ ਬੈਠੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਨੀਅਤ ਖੋਟੀ ਲੱਗਦੀ ਹੈ।

ਜਿਸ ਕਰਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਉੱਥੇ ਉਨ੍ਹਾਂ ਨੇ ਇੱਕ ਵਾਰ ਫਿਰ ਤੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ ਕਿਉਂਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੀ ਸਾਰੀ ਜਵਾਨੀ ਜੇਲ੍ਹ ਵਿਚ ਕੱਟ ਚੁੱਕੇ ਹਨ। ਉੱਥੇ ਹੀ ਭਾਈ ਰਾਜੋਆਣਾ ਦੀ ਸਜ਼ਾਏ ਮੌਤ ਦੀ ਜਗ੍ਹਾ ਤੇ ਉਨ੍ਹਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ।

ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਚੱਲ ਰਹੇ ਸਮਾਗਮ ਨੂੰ ਲੈ ਕੇ ਸਾਰਿਆਂ ਦੀ ਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਤੇ ਬਣੀ ਹੋਈ ਸੀ ਅਤੇ ਬਹੁਤ ਸਾਰੀਆਂ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਕੈਦੀਆਂ ਬਾਰੇ ਵੀ ਕੋਈ ਵੱਡਾ ਬਿਆਨ ਜ਼ਰੂਰ ਦਿਆਂਗੇ ਪਰ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਇੱਕ ਸਿੱਕਾ ਅਤੇ ਇਕ ਡਾਕ ਟਿਕਟ ਜਾਰੀ ਕਰਦੀ ਦਿੱਤੀ ਗਈ। ਉੱਥੇ ਹੀ ਹੁਣ ਇਕ ਵਾਰ ਫਿਰ ਤੋਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਗੱਲ ਕਹੀ ਹੈ ਅਤੇ ਕਿਹਾ ਹੈ ਕਿ ਇਸ ਨਾਲ ਜ਼ਰੂਰ ਸਿੱਖਾਂ ਦੇ ਜ਼ਖ਼ਮਾਂ ਤੇ ਮਰਹਮ ਲੱਗੇਗਾ।

ਇਹ ਵੀ ਪੜ੍ਹੋ: ਰਾਸ਼ਟਰੀ ਏਕਤਾ ਦੀ ਉਦਾਹਰਨ: 50 ਸਾਲ ਤੋਂ 20 ਮੁਸਲਿਮ ਪਰਿਵਾਰਾ 'ਚ ਰਿਹਾ ਹਿੰਦੂ ਪਰਿਵਾਰ

ETV Bharat Logo

Copyright © 2024 Ushodaya Enterprises Pvt. Ltd., All Rights Reserved.