ETV Bharat / state

Sri Kartarpur Sahib: ਅੰਮ੍ਰਿਤਸਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਜੱਥਾ ਹੋਇਆ ਰਵਾਨਾ

author img

By ETV Bharat Punjabi Team

Published : Sep 22, 2023, 2:01 PM IST

ਅੰਮ੍ਰਿਤਸਰ ਸਾਹਿਬ ਤੋਂ ਵੱਖ-ਵੱਖ ਸਮੂਹ ਨਾਲ ਸਬੰਧਿਤ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਿੱਖ ਸੰਗਤ ਦਾ ਜੱਥਾ ਦੇਸ਼ ਭਰ ਵਿੱਚੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾਂ ਹੋਈਆ ਹੈ। (Shri Kartarpur Sahib Jatha Ravana)

Jatha rawana to Sri Kartarpur Sahib from sri akal takhat sahib
Sri Kartarpur Sahib : ਆਈ.ਐਚ.ਏ.ਫਾਊਂਡੇਸ਼ਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਜੱਥਾ ਹੋਇਆ ਰਵਾਨਾਂ

ਅੰਮ੍ਰਿਤਸਰ ਤੋਂ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਜੱਥਾ ਹੋਇਆ ਰਵਾਨਾ

ਅੰਮ੍ਰਿਤਸਰ : ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਖ ਸ਼ਰਧਾਲੂਆਂ ਦਾ ਜੱਥਾ ਸ੍ਰੀ ਕਾਰਤਾਪੂਰ ਸਾਹਿਬ ਲਈ ਰਵਾਨਾ ਹੋਇਆ ਹੈ। ਐੱਚਏਫਾਊਂਡੇਸ਼ਨ ਕਲੱਕਤਾ ਦੇ ਚੇਅਰਮੈਨ ਸਤਨਾਮ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਇਹ ਜੱਥਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਲਈ ਰਵਾਨਾ ਹੋਇਆ। ਇਸ ਦੌਰਾਨ ਚੇਅਰਮੈਨ ਸਤਨਾਮ ਸਿੰਘ ਦੀ ਦੇਖਰੇਖ ਵਿੱਚ 150 ਯਾਤਰੀਆਂ ਦਾ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰ ਪੰਜ ਪਿਆਰਿਆਂ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਮੌਕੇ ਜੱਥੇ ਦੇ ਆਗੂ ਚੇਅਰਮੈਨ ਸਰਦਾਰ ਸਤਨਾਮ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚੋਂ ਇਹ ਲੋਕ ਇੱਕਠੇ ਹੋ ਕੇ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਨ ਲਈ ਪਾਕਿਸਤਾਨ ਜਾ ਰਹੇ ਹਨ।

ਜਥੇ ਵਿੱਚ ਹਰ ਧਰਮ ਦੇ ਲੋਕ ਸ਼ਾਮਲ : ਇਸ ਜੱਥੇ ਵਿੱਚ ਹਰੇਕ ਧਰਮ ਦੇ ਲੋਕ ਸ਼ਾਮਲ ਸਨ। ਚੇਅਰਮੈਨ ਸਤਨਾਮ ਸਿੰਘ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਹੈ ਸਭ ਇਕੱਠੇ ਰਹਿਣ। ਉਹਨਾਂ ਨੇ ਕਿਹਾ ਕਿ ਸਭ ਕੁਦਰਤੀ ਦੇ ਬੰਗੇ ਹਨ ਤੇ ਸਭ ਨੂੰ ਇੱਕ ਦੂਜੇ ਨਾਲ ਮਿਲਕੇ ਰਹਿਣਾ ਚਾਹੀਦਾ ਹੈ। ਉਹਨਾਂ ਨੇ ਕਿਹਾ ਕਿ ਅਸੀਂ ਹਰ ਸਾਲ ਸ੍ਰੀ ਕਰਤਾਪੁਰ ਸਾਹਿਬ ਦੇ ਦਰਸ਼ਨਾਂ ਲਈ ਜਥੇ ਨੂੰ ਲੈ ਕੇ ਜਾਂਦੇ ਹਾਂ, ਜਿੱਥੇ ਵੱਖ-ਵੱਖ ਗੁਰੂਘਰਾਂ ਦੇ ਦਰਸ਼ਨ ਕਰ ਗੁਰੂ ਸਾਹਿਬ ਦੀਆਂ ਖੁਸ਼ੀਆਂ ਮਾਣਦੇ ਹਾਂ। ਉਹਨਾਂ ਨੇ ਕਿਹਾ ਕਿ ਸਾਡਾ ਮੁੱਖ ਮਕਸਦ ਸਭ ਨੂੰ ਇੱਕਜੁੱਟ ਕਰਨਾ ਹੈ ਜੋ ਗੁਰੂ ਸਾਹਿਬ ਦੇ ਉਦੇਸ਼ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.