ETV Bharat / state

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ, ਇਸ ਤਰ੍ਹਾਂ ਪੂਰਾ ਹੋਵੇਗਾ ਪੂਰਾ ਪ੍ਰੋਜੈਕਟ

author img

By

Published : Jun 3, 2022, 7:34 PM IST

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ

ਖ਼ਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਸ਼ੁਰੂ ਕੀਤੇ ਸੁੰਦਰੀਕਰਨ ਪ੍ਰਾਜੈਕਟ ਦਾ ਕੰਮ ਦਿਨੋਂ ਦਿਨ ਤੇਜ਼ੀ ਫੜਦਾ ਜਾ ਰਿਹਾ ਹੈ। ਇਸ ਸੁੰਦਰੀਕਰਨ ਪ੍ਰਾਜੈਕਟ ਦੀ ਸੇਵਾ ਜਥਾ ਯੂ.ਕੇ ਵਾਲਿਆਂ ਵਲੋਂ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖ਼ਾਲਸਾ ਪੰਥ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲਾ ਮਹੱਲਾ ਮੌਕੇ ਸ਼ੁਰੂ ਕੀਤੇ ਸੁੰਦਰੀਕਰਨ ਪ੍ਰਾਜੈਕਟ ਦਾ ਕੰਮ ਦਿਨੋਂ ਦਿਨ ਤੇਜ਼ੀ ਫੜਦਾ ਜਾ ਰਿਹਾ ਹੈ। ਇਸ ਸੁੰਦਰੀਕਰਨ ਪ੍ਰਾਜੈਕਟ ਦੀ ਕਾਰ ਸੇਵਾ ਨਿਸ਼ਕਾਮ ਸੇਵਕ ਜਥਾ ਯੂ.ਕੇ ਵਾਲਿਆਂ ਵਲੋਂ ਕੀਤੀ ਜਾ ਰਹੀ ਹੈ। ਇਸ ਪ੍ਰਾਜੈਕਟ ਤਹਿਤ ਤਖ਼ਤ ਸਾਹਿਬ ਦੇ ਆਲੇ ਦੁਆਲੇ ਨੂੰ ਖੂਬਸੂਰਤ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੰਘ ਸਾਹਿਬ ਅਤੇ ਮੈਨੇਜਰ ਦੀਆਂ ਪੁਰਾਣੀਆਂ ਰਿਹਾਇਸ਼ਾਂ ਤੋੜਨ ਉਪਰੰਤ ਉਕਤ ਸਥਾਨ ’ਤੇ ਬਣਾਏ ਜਾ ਰਹੇ ਤਖ਼ਤ ਸਾਹਿਬ ਦੇ ਪ੍ਰਬੰਧਕੀ ਬਲਾਕ, ਸਿੰਘ ਸਾਹਿਬ ਦੀ ਨਵੀਂ ਰਿਹਾਇਸ਼, ਸਕੱਤਰੇਤ, ਗੱਠੜੀ ਘਰ ਆਦਿ ਦੀ ਉਸਾਰੀ ਦਾ ਕੰਮ ਤੇਜ਼ੀ ਨਾਲ ਸ਼ੁਰੂ ਕਰ ਦਿੱਤਾ ਗਿਆ ਹੈ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ

ਤਖ਼ਤ ਸਾਹਿਬ ਦੇ ਸ਼ੁਰੂ ਹੋਏ ਸੁੰਦਰੀਕਰਨ ਪ੍ਰੋਜੈਕਟ ਬਾਰੇ ਨੇ ਜਾਣਕਾਰੀ ਦਿੰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ਿਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਦੱਸਿਆ ਕਿ ਨਿਸ਼ਕਾਮ ਸੇਵਕ ਜਥਾ ਯੂ. ਕੇ. ਦੇ ਮੁੱਖ ਪ੍ਰਬੰਧਕ ਬਾਬਾ ਮਹਿੰਦਰ ਸਿੰਘ ਜੀ ਦੀ ਅਗਵਾਈ ’ਚ ਸ਼ੁਰੂ ਕੀਤੇ ਇਸ ਪ੍ਰੋਜੈਕਟ ’ਚ ਜਮੀਨਦੋਜ ਵਿਸ਼ਾਲ ਗੱਠੜੀਘਰ, ਜੋੜਾ ਘਰ, ਪਹਿਲੀ ਮੰਜਿਲ ’ਤੇ ਤਖ਼ਤ ਸਾਹਿਬ ਦਾ ਪ੍ਰਬੰਧਕੀ ਬਲਾਕ, ਸਿੰਘ ਸਾਹਿਬ ਸਕੱਤਰੇਤ, ਰਿਹਾਇਸ਼ ਅਤੇ ਇੱਕ ਵਿਸ਼ਰਾਮ ਘਰ ਦੀ ਉਸਾਰੀ ਕੀਤੀ ਜਾਵੇਗੀ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ

ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਸਹੂਲਤ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੁਰਦੁਆਰਾ ਦੁਮਾਲਗੜ੍ਹ ਮੰਜੀ ਸਾਹਿਬ ਨੂੰ ਜਾਣ ਲਈ ਜਿੱਥੇ ਇੱਕ ਪੁਲ ਦੀ ਉਸਾਰੀ ਕੀਤੀ ਜਾ ਰਹੀ ਹੈ, ਉਥੇ ਹੀ ਗੁਰਦੁਆਰਾ ਮੰਜੀ ਸਾਹਿਬ ਦੀ ਪ੍ਰਕਰਮਾ ਨੂੰ ਵੱਡਾ ਅਤੇ ਚੌੜਾ ਕਰਨ ਤਹਿਤ ਤਖ਼ਤ ਸਾਹਿਬ ਦੇ ਪ੍ਰਬੰਧਕੀ ਬਲਾਕ ਨੂੰ ਇਥੋਂ ਹਟਾਇਆ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ’ਚ ਇਸੇ ਪ੍ਰਕਰਮਾ ਦੇ ਹੇਠੋਂ ਇਤਿਹਾਸਕ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਰਸਤੇ ਨੂੰ ਵੀ ਜੋੜਿਆ ਜਾਵੇਗਾ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ

ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਜਿੱਥੇ ਤਖ਼ਤ ਸਾਹਿਬ ਦੇ ਆਲੇ ਦੁਆਲੇ ਦੇ ਸਾਰੇ ਹਿੱਸੇ ਨੂੰ ਹਰਿਆ ਭਰਿਆ, ਖ਼ੂਬਸੂਰਤ ਅਤੇ ਖੁੱਲ੍ਹਾ ਬਣਾਇਆ ਜਾਵੇਗਾ, ਉਥੇ ਹੀ ਤਖ਼ਤ ਸਾਹਿਬ ਦੇ ਸਾਹਮਣੇ ਪੈਂਦੇ ਨੰਗਲ‑ਰੂਪਨਗਰ ਮੁੱਖ ਮਾਰਗ ਤੋਂ ਆਉਂਦੀ ਸੜ੍ਹਕ ਤੇ ਇਕ ਸੁੰਦਰ ਅਤੇ ਵਿਸ਼ਾਲ ਗੇਟ ਦੀ ਉਸਾਰੀ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰੋਵਰ ਦੇ ਸਾਹਮਣੇ ਬਣੇ ਵੱਡੇ ਅਤੇ ਖੁੱਲੇ ਮੈਦਾਨ ’ਚ ਸਥਿਤ ਪਾਰਕਿੰਗ ਤੋਂ ਪੁਲ ਰਾਹੀਂ ਸਿੱਧਾ ਤਖ਼ਤ ਸਾਹਿਬ ਨੂੰ ਰਸਤਾ ਵੀ ਜੋੜਿਆ ਜਾਵੇਗਾ, ਜਿਸ ਵਿੱਚ ਸੰਗਤਾਂ ਨੂੰ ਪੁਲ ਤੱਕ ਪਹੁੰਚਾਉਣ ਲਈ ਇੱਕ ਅਤਿ ਅਧੁਨਿਕ ਲਿਫਟ ਵੀ ਲਗਾਈ ਜਾਵੇਗੀ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸੁੰਦਰੀਕਰਨ ਦਾ ਕੰਮ ਤੇਜ਼ੀ ਨਾਲ ਜਾਰੀ

ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੁਲ ਦੇ ਸਹਾਰੇ ਸੰਗਤ ਸਿੱਧੀ ਤਖ਼ਤ ਸਾਹਿਬ ਦੀ ਪ੍ਰਕਰਮਾ ’ਚ ਪਹੁੰਚ ਸਕੇਗੀ, ਜਿਸ ਨਾਲ ਬੱਚਿਆਂ ਬਜ਼ੁਰਗਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਤਖ਼ਤ ਸਾਹਿਬ ਨੂੰ ਆਉਂਦੇ ਸਾਰੇ ਰਸਤਿਆਂ ’ਤੇ ਗੇਟ ਉਸਾਰੇ ਜਾਣਗੇ ਅਤੇ ਰਾਤ ਵੇਲੇ ਮੁੱਖ ਦੋ ਗੇਟ ਖੁੱਲੇ ਰੱਖਕੇ ਬਾਕੀ ਇੱਕ ਨਿਰਧਾਰਤ ਸਮੇਂ ਲਈ ਬੰਦ ਹੋਇਆ ਕਰਨਗੇ। ਦੱਸਣਯੋਗ ਹੈ ਕਿ ਸੰਨ 1999 ਵਿੱਚ ਖ਼ਾਲਸਾ ਪੰਥ ਦੇ ਤਿੰਨ ਸੌ ਸਾਲਾ ਦਿਵਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਪ੍ਰਕਰਮਾ ਨੂੰ ਚੌੜਾ ਕਰਨ ਦਾ ਕੰਮ ਵੀ ਉਸ ਸਮੇਂ ਸੇਵਕ ਜਥਾ ਯੂਕੇ ਵੱਲੋਂ ਹੀ ਸੰਗਤਾਂ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਗਿਆ ਸੀ।

ਇਹ ਵੀ ਪੜ੍ਹੋ: ਜਥੇਦਾਰ ਦੀ ਜ਼ੈੱਡ ਸੁਰੱਖਿਆ ਨੂੰ ਲੈ SGPC ਦੇ ਮੈਂਬਰ ਦਾ ਬਿਆਨ, ਕਿਹਾ...

ETV Bharat Logo

Copyright © 2024 Ushodaya Enterprises Pvt. Ltd., All Rights Reserved.