ETV Bharat / state

ਤਿੰਨ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਮਿਲਣ 'ਤੇ ਪਰਿਵਾਰ ਨੇ ਘੇਰਿਆ ਥਾਣਾ

author img

By

Published : Aug 23, 2020, 7:15 PM IST

ਅੰਮ੍ਰਿਤਸਰ ਦੇ ਮੋਹਕਮਪੁਰਾ ਥਾਣੇ ਅਧੀਨ ਲਾਪਤਾ ਹੋਏ ਇੱਕ ਨੌਜਵਾਨ ਦੀ ਐਤਵਾਰ ਨੂੰ ਲਾਸ਼ ਮਿਲੀ ਹੈ। ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਰਿਸ਼ਵਤ ਮੰਗਣ ਅਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਂਦਿਆਂ ਥਾਣੇ ਦਾ ਘਿਰਾਓ ਕੀਤਾ। ਪਰਿਵਾਰਕ ਮੈਂਬਰਾਂ ਨੇ ਉਚ ਪੁਲਿਸ ਅਧਿਕਾਰੀਆਂ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।

ਤਿੰਨ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਮਿਲਣ 'ਤੇ ਪਰਿਵਾਰ ਨੇ ਥਾਣਾ ਘੇਰਿਆ
ਤਿੰਨ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਮਿਲਣ 'ਤੇ ਪਰਿਵਾਰ ਨੇ ਥਾਣਾ ਘੇਰਿਆ

ਅੰਮ੍ਰਿਤਸਰ: ਸ਼ਹਿਰ ਦੇ ਥਾਣਾ ਮੋਹਕਮਪੁਰਾ ਅਧੀਨ ਤਿੰਨ ਦਿਨ ਪਹਿਲਾਂ ਘਰੋਂ ਲਾਪਤਾ ਹੋਏ ਨੌਜਵਾਨ ਦੀ ਐਤਵਾਰ ਨੂੰ ਝਾੜੀਆਂ ਵਿੱਚੋਂ ਲਾਸ਼ ਮਿਲੀ ਹੈ। ਨੌਜਵਾਨ ਦੀ ਲਾਸ਼ ਮਿਲਣ 'ਤੇ ਪਰਿਵਾਰਕ ਮੈਂਬਰਾਂ ਨੇ ਥਾਣਾ ਮੋਹਕਮਪੁਰਾ ਦਾ ਘਿਰਾਓ ਕੀਤਾ ਅਤੇ ਪੁਲਿਸ ਵਿਰੁੱਧ ਮੌਕੇ 'ਤੇ ਕਾਰਵਾਈ ਨਾ ਕਰਨ ਦੇ ਦੋਸ਼ ਲਾਏ।

ਤਿੰਨ ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਮਿਲਣ 'ਤੇ ਪਰਿਵਾਰ ਨੇ ਥਾਣਾ ਘੇਰਿਆ

ਜਾਣਕਾਰੀ ਅਨੁਸਾਰ 21 ਸਾਲਾ ਮੋਨੂੰ ਬੀਤੀ 20 ਅਗਸਤ ਨੂੰ ਲਾਪਤਾ ਹੋਇਆ ਸੀ। ਘਿਰਾਉ ਵਿੱਚ ਭਾਜਪਾ ਵਰਕਰਾਂ ਨੇ ਵੀ ਪਰਿਵਾਰ ਦਾ ਸਾਥ ਦਿੱਤਾ ਅਤੇ ਕਥਿਤ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕਰਦੇ ਹੋਏ ਇਨਸਾਫ ਦੇਣ ਦੀ ਮੰਗ ਕੀਤੀ।

ਇਸ ਮੌਕੇ ਮ੍ਰਿਤਕ ਨੌਜਵਾਨ ਮੋਨੂੰ ਦੇ ਪਿਤਾ ਨੇ ਦੱਸਿਆ ਕਿ ਲਾਪਤਾ ਹੋਣ ਵਾਲੇ ਦਿਨ ਹੀ ਸ਼ਿਕਾਇਤ ਦਰਜ ਕਰਵਾਈ ਸੀ, ਪਰ ਪੁਲਿਸ ਨੇ ਕੋਈ ਧਿਆਨ ਨਹੀਂ ਦਿੱਤਾ। ਸਗੋਂ ਉਨ੍ਹਾਂ ਕੋਲੋਂ ਕਾਰਵਾਈ ਲਈ 15 ਲੱਖ ਰੁਪਏ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਦਰਜ ਪਰਚਾ ਹੀ ਗਾਇਬ ਕਰ ਦਿੱਤਾ ਸੀ ਅਤੇ ਉਸ ਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਸੀ। ਪੈਸੇ ਨਾ ਮਿਲਣ ਕਾਰਨ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਤੇ ਐਤਵਾਰ ਨੂੰ ਝਾੜੀਆਂ ਵਿੱਚੋਂ ਮੋਨੂੰ ਦੀ ਲਾਸ਼ ਮਿਲੀ ਹੈ। ਉਸ ਨੇ ਦੱਸਿਆ ਕਿ ਲਾਸ਼ 'ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕੀਤੇ ਹੋਏ ਵਿਖਾਈ ਦਿਤੇ ਅਤੇ ਕੀੜੇ ਪਏ ਹੋਏ ਸਨ।

ਉਨ੍ਹਾਂ ਦੱਸਿਆ ਕਿ ਕੁੱਝ ਦਿਨ ਪਹਿਲਾਂ ਮੋਨੂੰ ਦਾ ਇਥੋਂ ਦੇ ਹੀ ਰਹਿਣ ਵਾਲੇ ਕੁੱਝ ਲੋਕਾਂ ਨਾਲ ਝਗੜਾ ਵੀ ਹੋਇਆ ਸੀ, ਜਿੱਥੋਂ ਉਨ੍ਹਾਂ ਨੂੰ ਸ਼ੱਕ ਹੈ ਉਨ੍ਹਾਂ ਨੌਜਵਾਨਾਂ ਵੱਲੋਂ ਹੀ ਇਨ੍ਹਾਂ ਦੇ ਪੁੱਤਰ ਦਾ ਕਤਲ ਕੀਤਾ ਗਿਆ ਹੋ ਸਕਦਾ ਹੈ। ਮ੍ਰਿਤਕ ਦੇ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਤੋਂ ਇਨਸਾਫ ਦੀ ਗੁਹਾਰ ਲਗਾਈ ਹੈ।

ਇਸ ਮੌਕੇ ਭਾਜਪਾ ਆਗੂ ਗਗਨ ਬਾਲੀ ਨੇ ਕਿਹਾ ਕਿ ਪਰਿਵਾਰ ਵੱਲੋਂ ਥਾਣੇ ਦਾ ਘਿਰਾਓ ਕਰਨ ਦਾ ਮੁੱਖ ਕਾਰਨ ਇਹ ਹੈ ਕਿ ਜਦੋਂ ਉਨ੍ਹਾਂ ਨੇ ਆਪਣੇ ਪੁੱਤਰ ਦੀ ਗੁੰਮਸ਼ੁਦਗੀ ਦੀ ਰਿਪੋਰਟ ਲਿਖਾਈ ਤਾਂ ਪੁਲਿਸ ਨੇ ਇਹ ਮਾਮਲਾ ਦਰਜ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਕਹਿਣ ਮੁਤਾਬਿਕ ਜੇਕਰ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਵੀ ਕੀਤਾ ਤਾਂ ਉਸ ਨੂੰ ਵੀ ਸ਼ਾਮ ਨੂੰ ਛੱਡ ਦਿੱਤਾ ਗਿਆ, ਜਿਸ ਤੋਂ ਬਾਅਦ ਉਹ ਅਗਲੇ ਦਿਨ ਵੀ ਪੇਸ਼ ਨਹੀਂ ਹੋਇਆ। ਭਾਜਪਾ ਆਗੂ ਨੇ ਕਿਹਾ ਹੈ ਕਿ ਜੇਕਰ ਪੁਲਿਸ ਨੇ ਤੁਰੰਤ ਕਾਰਵਾਈ ਕੀਤੀ ਹੁੰਦੀ ਤਾਂ ਨੌਜਵਾਨ ਅੱਜ ਜਿਉਂਦਾ ਹੁੰਦਾ। ਇਹ ਪੁਲਿਸ ਦੀ ਵੱਡੀ ਲਾਪਰਵਾਹੀ ਹੈ। ਇਸ ਲਈ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

ਮਾਮਲੇ ਸਬੰਧੀ ਪੁਲਿਸ ਅਧਿਕਾਰੀ ਏਡੀਸੀਪੀ ਹਰਜੀਤ ਧਾਲੀਵਾਲ ਨੇ ਦੱਸਿਆ ਕਿ ਮਾਮਲਾ ਤਾਂ ਪਹਿਲਾਂ ਦਰਜ ਕੀਤਾ ਗਿਆ ਸੀ ਅਤੇ ਹੁਣ ਧਾਰਾਵਾਂ ਵਿੱਚ ਵਾਧਾ ਕਰਕੇ 302 ਦਾ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਅਰੰਭ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜਿਸ ਪੁਲਿਸ ਕਰਮਚਾਰੀ ਨੇ ਰਿਸ਼ਵਤ ਦੀ ਮੰਗ ਕੀਤੀ ਹੈ, ਉਸ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ।

ETV Bharat Logo

Copyright © 2024 Ushodaya Enterprises Pvt. Ltd., All Rights Reserved.