ETV Bharat / state

ਕਾਰ ਉੱਤੇ ਗੋਲੀਆਂ ਚਲਾਉਣ ਵਾਲੇ ਨਿਕਲੇ ਗੈਂਗਸਟਰ ਲੰਡਾ ਦੇ ਗੁਰਗੇ, ਸੀਆਈਏ ਸਟਾਫ਼ ਨੇ ਕੀਤੇ ਗ੍ਰਿਫ਼ਤਾਰ

author img

By

Published : May 1, 2023, 5:56 PM IST

ਅੰਮ੍ਰਿਤਸਰ ਦੇ ਕਸਬਾ ਛੇਹਰਟਾ ਵਿੱਚ ਇੱਕ ਘਰ ਦੇ ਬਾਹਰ ਖੜ੍ਹੀ ਕਾਰ ਉੱਤੇ ਗੋਲ਼ੀਆਂ ਚਲਾਉਣ ਵਾਲੇ 2 ਮੁਲਜ਼ਮਾਂ ਨੂੰ ਸੀਆਈਏ ਸਟਾਫ਼ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਏਸੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੈਂਗਸਟਰ ਲੰਡਾ ਹਰੀਕੇ ਦੇ ਗੁਰਗੇ ਹਨ।

The CIA officer in Amritsar arrested the associates of gangster Landa
ਕਾਰ ਉੱਤੇ ਗੋਲੀਆਂ ਚਲਾਉਣ ਵਾਲੇ ਨਿਕਲੇ ਗੈਂਗਸਟਰ ਲੰਡਾ ਦੇ ਗੁਰਗੇ, ਸੀਆਈਏ ਸਟਾਫ਼ ਨੇ ਕੀਤੇ ਗ੍ਰਿਫ਼ਤਾਰ

ਕਾਰ ਉੱਤੇ ਗੋਲੀਆਂ ਚਲਾਉਣ ਵਾਲੇ ਨਿਕਲੇ ਗੈਂਗਸਟਰ ਲੰਡਾ ਦੇ ਗੁਰਗੇ, ਸੀਆਈਏ ਸਟਾਫ਼ ਨੇ ਕੀਤੇ ਗ੍ਰਿਫ਼ਤਾਰ

ਅੰਮ੍ਰਿਤਸਰ: ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਛੇਹਰਟਾ ਵਿੱਚ ਬੀਤੇ 22 ਅਪ੍ਰੈਲ ਨੂੰ ਇੱਕ ਘਰ ਦੇ ਬਾਹਰ ਖੜ੍ਹੀ ਕਾਰ ਉੱਤੇ ਗੋਲੀਆਂ ਚਲਾ ਕੇ ਜਾਨੀ ਨੁਕਸਾਨ ਕਰਨ ਦੀ ਮੰਸ਼ਾ ਨਾਲ ਆਏ ਹਮਲਾਵਰ ਫਰਾਰ ਹੋ ਗਏ । ਇਸ ਤੋਂ ਬਾਅਦ ਮੁਲਜ਼ਮ ਦੀ ਭਾਲ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ। ਮਾਮਲੇ ਵਿੱਚ ਹੁਣ ਆਖਿਰਕਾਰ ਸੀਆਈਏ ਸਟਾਫ਼ ਨੇ ਕਾਮਯਾਬੀ ਹਾਸਿਲ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਮੁਤਾਬਿਕ ਪੀੜਤ 22 ਅਪ੍ਰੈਲ ਨੂੰ ਆਪਣੇ ਘਰ ਵਿੱਚ ਸੀ ਤਾਂ ਅਚਾਨਕ ਗੋਲੀ ਚੱਲਣ ਦੀ ਅਵਾਜ਼ ਆਈ। ਗਲੀ ਵਿੱਚ ਚੈੱਕ ਕੀਤਾ ਤਾਂ ਪਤਾ ਲੱਗਾ ਕਿ ਮੋਟਰਸਾਈਕਲ ਉੱਤੇ ਸਵਾਰ ਤਿੰਨ ਨੌਜ਼ਵਾਨਾਂ ਵੱਲੋਂ ਉਸਦੀ ਕਾਰ ਉੱਤੇ ਗੋਲੀਆਂ ਮਾਰੀਆਂ ਗਈਆਂ ਹਨ। ਜਿਸ ਉੱਤੇ ਪੀੜਤ ਨੇ ਸ਼ਿਕਾਇਤ ਕਰਕੇ ਮੁਕੱਦਮਾ ਰਜਿਸਟਰ ਕਰਵਾਇਆ।



ਗੈਂਗਸਟਰ ਲੰਡਾ ਦੇ ਗੁਰਗੇ ਗ੍ਰਿਫ਼ਤਾਰ: ਮੁਕੱਦਮਾਂ ਦੀ ਸੰਵੇਦਨਸ਼ੀਲਤਾਂ ਨੂੰ ਦੇਖਦੇ ਹੋਏ ਏਸੀਪੀ ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਸਟਾਫ ਅਤੇ ਅੰਮ੍ਰਿਤਸਰ ਦੀ ਪੁਲਿਸ ਪਾਰਟੀ ਵੱਲੋਂ ਮੁਕੱਦਮਾਂ ਵਿੱਚ ਲੋੜੀਂਦੇ 2 ਮੁਲਜ਼ਮਾਂ ਜੋਬਨਜੀਤ ਸਿੰਘ ਉਰਫ਼ ਜੌਬਨ ਅਤੇ ਜੋਗਿੰਦਰ ਸਿੰਘ ਉਰਫ਼ ਰਿੰਕੂ ਨੂੰ ਕਾਬੂ ਕਰਕੇ ਇਹਨਾਂ ਕੋਲੋਂ 1 ਲੱਖ 2 ਹਜਾਰ ਰੁਪਏ , 05 ਮੋਬਾਇਲ ਫੋਨ ਅਤੇ 01 ਸਕੂਟੀ ਬ੍ਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ। ਪੁਲਿਸ ਮੁਤਾਬਿਕ ਮੁਕੱਦਮਾਂ ਦੀ ਤਫ਼ਤੀਸ਼ ਹਰ ਪਹਿਲੂ ਤੋਂ ਕਰਨ ਉੱਤੇ ਗੁਪਤ ਸੂਚਨਾਂ ਦੇ ਅਧਾਰ ਉੱਤੇ ਯੋਜਨਾਬੰਦ ਤਰੀਕੇ ਨਾਲ ਮੁਲਜ਼ਮ ਜੋਬਨਜੀਤ ਸਿੰਘ ਉਰਫ ਜੋਬਨ ਨੂੰ ਬਿਨਾਂ ਨੰਬਰ ਵਾਲੀ ਐਕਟਿਵਾ ਉੱਤੇ ਸਮੇਤ ਜੋਗਿੰਦਰ ਸਿੰਘ ਉਰਫ ਰਿੰਕੂ ਦੇ ਗ੍ਰਿਫ਼ਤਾਰ ਕੀਤਾ ਗਿਆ।

ਮੁਲਜ਼ਮਾਂ ਦਾ ਰਿਮਾਂਡ: ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਮੁਲਜ਼ਮ ਜੋਬਨਜੀਤ ਸਿੰਘ ਅਤੇ ਜੋਗਿੰਦਰ ਸਿੰਘ ਨੇ ਦੱਸਿਆ ਕਿ ਇਹਨਾਂ ਵੱਲੋ ਗੈਂਗਸਟਰ ਲਖਬੀਰ ਸਿੰਘ ਉਰਡ ਲੰਡਾ ਅਤੇ ਰਵੀਸ਼ੇਰ ਸਿੰਘ ਹਾਲ ਪੁਰਤਗਾਲ ਦੇ ਕਹਿਣ ਉੱਤੇ ਜੋਬਨਜੀਤ ਸਿੰਘ ,ਜੋਗਿੰਦਰ ਸਿੰਘ,ਸਤਨਾਮ ਸਿੰਘ ਅਤੇ 02 ਹੋਰ ਨਾਮਾਲੂਮ ਵਿਅਕਤੀ ਨੇ ਮਿਲਕੇ ਮੁਦੱਈ ਹਰਮਿੰਦਰ ਸਿੰਘ ਦੇ ਘਰ ਦੀ ਗਲੀ ਵਿੱਚ ਖੜ੍ਹੀ ਕਾਰ ਉੱਤੇ ਗੋਲੀਆਂ ਚਲਾਈਆ ਸਨ। ਪੁਲਿਸ ਮੁਤਾਬਿਕ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਪੁੱਛਗਿੱਛ ਦੌਰਾਨ ਇਹਨਾਂ ਵੱਲੋਂ ਹੋਰ ਕਿਹੜੀਆਂ-2 ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਹੈ ਮਾਮਲਿਆਂ ਸਬੰਧੀ ਕਈ ਖੁਲਾਸੇ ਹੋਣ ਦੀ ਆਸ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਕੁੱਝ ਹੋਰ ਵੀ ਮੁਲਜ਼ਮ ਨਾਮਜ਼ਦ ਹਨ ਜਿਨ੍ਹਾਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: Ludhiana Gas Leak: ਕੇਂਦਰ ਨੇ ਪੀੜਤਾਂ ਦੀ ਮਦਦ ਲਈ ਮੁਆਵਜ਼ੇ ਦਾ ਕੀਤਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਅਤੇ ਜ਼ਖ਼ਮੀਆਂ ਨੂੰ 50 ਹਜ਼ਾਰ ਦੀ ਮਦਦ


ETV Bharat Logo

Copyright © 2024 Ushodaya Enterprises Pvt. Ltd., All Rights Reserved.