ETV Bharat / state

ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ, ਕਿਹਾ ਮੰਗਾਂ ਨਾਂ ਮੰਨੀਆਂ ਤਾਂ ਰੋਡ ਕਰਾਂਗੇ ਜਾਮ

author img

By

Published : Oct 28, 2022, 5:48 PM IST

ਅੰਮ੍ਰਿਤਸਰ ਵਿੱਚ ਅੱਜ ਨੈਸ਼ਨਲ ਐਕਸਪ੍ਰੈਸ ਹਾਈਵੇ ਘੁਟਾਲੇ (National Express Highway scam) ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer leader Jagjit Singh Dallewal) ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਵਿੱਚ ਭੰਡਾਰੀ ਪੁੱਲ ਉੱਤੇ ਚੱਕਾ ਜਾਮ ਕੀਤਾ ਜਾਵੇਗਾ।

The farmers gave an ultimatum to the Punjab government, saying that if the demands are not met, we will jam the roads
ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ, ਕਿਹਾ ਮੰਗਾਂ ਨਾਂ ਮੰਨੀਆਂ ਤਾਂ ਰੋਡ ਕਰਾਂਗੇ ਜਾਮ

ਅੰਮ੍ਰਿਤਸਰ: ਨੈਸ਼ਨਲ ਐਕਸਪ੍ਰੈਸ ਹਾਈਵੇ ਘੁਟਾਲੇ (National Express Highway scam) ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (Farmer leader Jagjit Singh Dallewal) ਨੇ ਕਿਹਾ ਉਨ੍ਹਾਂ ਵੱਲੋਂ ਇਕ ਨਵੰਬਰ ਨੂੰ ਅੰਮ੍ਰਿਤਸਰ ਦੇ ਭੰਡਾਰੀ ਪੁਲ ਉੱਤੇ ਜਾਮ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਚੱਲਦੇ ਅੱਜ ਅੰਮ੍ਰਿਤਸਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਇਕ ਮੀਟਿੰਗ (Amritsar administrative officials meeting) ਹੋਈ। ਜਿਸ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਾਡੇ ਕੋਲੋਂ ਦੱਸ ਨਵੰਬਰ ਤੱਕ ਦਾ ਸਮਾਂ ਮੰਗਿਆ ਗਿਆ ਹੈ।

ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਦਿੱਤਾ ਅਲਟੀਮੇਟਮ, ਕਿਹਾ ਮੰਗਾਂ ਨਾਂ ਮੰਨੀਆਂ ਤਾਂ ਰੋਡ ਕਰਾਂਗੇ ਜਾਮ

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਤੁਹਾਡੇ ਜਿੰਨੇ ਵੀ ਮਸਲੇ ਹਨ ਸਾਰੇ ਜਲਦ ਤੋਂ ਜਲਦ ਹੱਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਅੰਮ੍ਰਿਤਸਰ ਐਕਸਪ੍ਰੈਸ ਹਾਈਵੇ ਰੋਡ ਨਿਕਲੀ ਹੈ ਉਸ ਬਹੁਤ ਜ਼ਿਆਦਾ ਘੁਟਾਲੇ ਮਿਲੀਭੁਗਤ ਨਾਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਧਨਾਢਾ ਨੂੰ ਜ਼ਮੀਨ ਦੀ ਰਕਮ 3 ਕਰੋੜ ਰੁਪਏ ਤੱਕ ਦਿਵਾਈ ਜਾ ਰਹੀ ਅਤੇ ਆਮ ਗਰੀਬ ਕਿਸਾਨਾਂ ਨੂੰ ਸਿਰਫ ਇੱਕ ਕਰੋੜ ਤੱਕ ਹੀ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਮੋਰਚੇ (Fronts against administrative officials) ਵੀ ਲਗਾਏ ਹਨ ਅਤੇ ਇਸ ਘੁਟਾਲੇ ਦੀਆਂ ਸਰਕਾਰ ਕੋਲ ਰਿਪੋਰਟਾਂ ਪੁੱਜ ਚੁੱਕੀਆਂ ਹਨ ਪਰ ਇਸਦੇ ਬਾਵਜੂਦ ਵੀ 'ਆਪ' ਸਰਕਾਰ ਨੇ ਇਸ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ।

ਡੱਲੇਵਾਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਲਿਖ ਕੇ ਵੀ ਭੇਜਿਆ ਪਰ ਫਿਰ ਵੀ ਸਰਕਾਰ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ ਜੋ ਕਿ ਬੜੀ ਸ਼ਰਮ ਦੀ ਗੱਲ ਹੈ । ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਪ੍ਰਸ਼ਾਸਨਿਕ ਅਧਿਕਾਰੀਆਂ ਉੱਤੇ ਘੁਟਾਲੇ ਦੇ ਇਲਜ਼ਾਮ ਲੱਗੇ ਹਨ ਉਨ੍ਹਾਂ ਨੂੰ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਭੇਜਣ ਦੀ ਬਜਾਏ ਮੁੜ ਉਸੇ ਜਗ੍ਹਾ ਉੱਤੇ ਐਸਡੀਐਮ ਦੇ ਅਹੁਦੇ ਉੱਤੇ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਵਿਜੀਲੈਂਸ ਨੇ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ASI ਕੀਤਾ ਗ੍ਰਿਫ਼ਤਾਰ

ਡੱਲੇਵਾਲ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਸਾਡੇ ਕੋਲੋਂ 10 ਨਵੰਬਰ ਤੱਕ ਦਾ ਸਮਾਂ ਮੰਗਿਆ ਗਿਆ ਹੈ ਅਤੇ ਅਸੀਂ 14 ਤਰੀਕ ਤੱਕ ਡਿਪਟੀ ਕਮਿਸ਼ਨਰ ਦੇ ਫ਼ੈਸਲੇ ਦੀ ਉਡੀਕ ਕਰਾਂਗੇ 15 ਨਵੰਬਰ ਤੱਕ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਫਿਰ ਅੰਮ੍ਰਿਤਸਰ ਭੰਡਾਰੀ ਪੁਲ ਨੂੰ ਜਾਮ ਕਰਾਂਗੇ (We will jam Amritsar Bhandari bridge) ਜਿੱਥੇ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਪੰਜਾਬ ਸਰਕਾਰ ਹੋਵੇਗੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.