ਅੰਮ੍ਰਿਤਸਰ: ਪੰਜਾਬ ਵਿੱਚ ਲੁੱਟਖੋਹ ਦੀਆਂ ਵਾਰਦਾਤਾਂ ਦਿਨ-ਬ-ਦਿਨ ਵਧਦੀਆਂ ਹੀ ਜਾ ਰਹੀਆਂ ਨੇ ਜੇਕਰ ਗੱਲ ਕੀਤੀ ਜਾਵੇ ਅੰਮ੍ਰਿਤਸਰ ਦੇ ਅੰਦਰੂਨੀ ਇਲਾਕਿਆਂ ਦੀ ਤਾਂ ਉੱਥੇ ਦੇਰ ਰਾਤ ਇੱਕ ਡੇਅਰੀ ਮਾਲਕ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਿਸਤੌਲ ਦਿਖਾ ਕੇ ਪੈਸੇ ਲੁੱਟਣ ਦੀ ਵਾਰਦਾਤ ਸਾਹਮਣੇ ਆਈ ਹੈ।
ਪੀੜਤ ਦੁਕਾਨਦਾਰ ਦਾ ਕਹਿਣਾ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਥੋੜ੍ਹੀ ਅੱਗੇ ਆ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਾਣ ਦਾ ਰਸਤਾ ਪੁੱਛਿਆ ਗਿਆ ਅਤੇ ਇਸ ਦੌਰਾਨ ਹੀ ਹਥਿਆਰਾਂ ਦੀ ਨੋਕ ‘ਤੇ ਦੁਕਾਨ ‘ਚ ਪਈ ਸਾਰੀ ਨਗਦੀ ਲੁੱਟ ਕੇ ਫ਼ਰਾਰ ਹੋ ਗਏ। ਲੁੱਟ ਦੀ ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਸੀਸੀਟੀਵੀ ਕੈਮਰੇ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਕ ਰਾਹਗੀਰ ਨੂੰ ਵੀ ਉਨ੍ਹਾਂ ਵੱਲੋਂ ਲੁੱਟਿਆ ਗਿਆ ਹੈ।
ਲੁੱਟ ਦੀ ਵਾਰਦਾਤ ਦਾ ਪਤਾ ਲੱਗਣ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਪੁਲਿਸ ਵੱਲੋਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਪੁਲਿਸ ਦਾ ਕਹਿਣਾ ਹੈ ਕਿ ਸਾਨੂੰ ਕੁਝ ਹੀ ਸਮੇਂ ਪਹਿਲਾਂ ਪਤਾ ਲੱਗਿਆ ਹੈ ਕਿ ਇੱਥੇ ਇੱਕ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ ਅਸੀਂ ਹੁਣ ਮੌਕੇ ‘ਤੇ ਪਹੁੰਚੇ ਹਾਂ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਹੈ ਕਿ ਸੀਸੀਟੀਵੀ ਫੁਟੇਜ ਦੇ ਆਧਾਰ ਉੱਪਰ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ਤੇ ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ:ਸੁਖਬੀਰ ਬਾਦਲ ਨੂੰ ਬਜ਼ੁਰਗ ਬੀਬੀ ਨੇ ਪਾਇਆ ਘੇਰਾ, ਵੀਡੀਓ ਵਾਇਰਲ