ETV Bharat / state

150th Foundation Day of The Singh Sabha Movement : ਸ਼੍ਰੋਮਣੀ ਕਮੇਟੀ ਨੇ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਹਾੜੇ ਮੌਕੇ ਕਰਵਾਇਆ ਸਮਾਗਮ

author img

By ETV Bharat Punjabi Team

Published : Oct 1, 2023, 8:53 PM IST

ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵੱਲੋਂ ਸਿੰਘ ਸਭਾ (150th Foundation Day of The Singh Sabha Movement) ਲਹਿਰ ਦੇ 150 ਸਾਲਾ ਮੌਕੇ ਸਥਾਪਨਾ ਦਿਹਾੜਾ ਮਨਾਇਆ ਗਿਆ ਹੈ।

The Shiromani Committee organized a function on the occasion of the 150th foundation day of the Singh Sabha Movement
150th Foundation Day of The Singh Sabha Movement : ਸ਼੍ਰੋਮਣੀ ਕਮੇਟੀ ਨੇ ਸਿੰਘ ਸਭਾ ਲਹਿਰ ਦੇ 150 ਸਾਲਾ ਸਥਾਪਨਾ ਦਿਹਾੜੇ ਮੌਕੇ ਕਰਵਾਇਆ ਸਮਾਗਮ

ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸੰਬੋਧਨ ਕਰਦੇ ਹੋਏ।

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਸਿੰਘ ਸਭਾ ਲਹਿਰ ਦਾ 150 ਸਾਲਾ ਸਥਾਪਨਾ ਦਿਹਾੜਾ ਅੱਜ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਕੇ (150th Foundation Day of The Singh Sabha Movement) ਮਨਾਇਆ ਗਿਆ। ਇਸ ਸ਼ਤਾਬਦੀ ਸਮਾਗਮ ਮੌਕੇ ਵੱਡੀ ਗਿਣਤੀ ’ਚ ਸਿੱਖ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ, ਜਿਨ੍ਹਾਂ ਨੇ ਸਿੰਘ ਸਭਾ ਲਹਿਰ ਦੇ ਇਤਿਹਾਸ ਅਤੇ ਯੋਗਦਾਨ ਦੀ ਰੌਸ਼ਨੀ ’ਚ ਸਿੱਖ ਕੌਮ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਦਾ ਇਕਜੁਟਤਾ ਨਾਲ ਮੁਕਾਬਲਾ ਕਰਨ ਲਈ ਕਿਹਾ। ਬੁਲਾਰਿਆਂ ਨੇ ਆਪਣੇ ਸੰਬੋਧਨ ਦੌਰਾਨ ਇਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਨੂੰ ਅੱਗੇ ਵਧਾਉਣ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

ਇਸਾਈਅਤ ਦਾ ਫੈਲਾਇਆ ਜਾ ਰਿਹਾ ਪ੍ਰਚਾਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ 150 ਸਾਲ ਪਹਿਲਾਂ ਸ਼ੁਰੂ ਹੋਈ ਸਿੰਘ ਸਭਾ ਲਹਿਰ ਨੇ ਤਤਕਾਲੀ ਚੁਣੌਤੀਆਂ ਵਿਰੁੱਧ ਸਿੱਖ ਕੌਮ ਅੰਦਰ ਚੇਤੰਨ ਦਸਤਕ ਦਿੱਤੀ ਸੀ, ਜਿਸ ਦਾ ਪ੍ਰਭਾਵ ਹਰ ਸਿੱਖ ਨੇ ਕਬੂਲਿਆ ਸੀ। ਉਨ੍ਹਾਂ ਆਖਿਆ ਕਿ ਅੱਜ ਵੀ ਕਈ ਚੁਣੌਤੀਆਂ ਕੌਮ ਦੇ ਸਾਹਮਣੇ ਹਨ, (Foundation Day of Singh Sabha Movement) ਜਿਨ੍ਹਾਂ ਦਾ ਮੁਕਾਬਲਾ ਇਤਿਹਾਸ ਤੋਂ ਸੇਧ ਲੈ ਕੇ ਕਰਨਾ ਪਵੇਗਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਤਤਕਾਲੀ ਹਾਲਾਤ ਵਾਂਗ ਮੌਜੂਦਾ ਸਮੇਂ ਵੀ ਇਸਾਈਅਤ ਦਾ ਭਰਮਜਾਲ ਧਰਮ ਪ੍ਰਚਾਰ ਦੇ ਨਾਂ ’ਤੇ ਫੈਲਾਇਆ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਇਸਾਈ ਧਰਮ ਦੇ ਪ੍ਰਚਾਰ ਕੇਂਦਰ ਖੋਲ੍ਹਣ ਵਾਸਤੇ ਵੱਧ ਪੈਸੇ ਦਾ ਲਾਲਚ ਦੇ ਕੇ ਜ਼ਮੀਨਾਂ ਲੈਣ ਦੀਆਂ ਕਈ ਸ਼ਿਕਾਇਤਾਂ ਪੁੱਜ ਰਹੀਆਂ ਹਨ।


ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੰਘ ਸਭਾ ਲਹਿਰ ਦੇ ਮੋਢੀਆਂ ਨੇ ਸਿੱਖ ਧਰਮ ਅਤੇ ਸਿੱਖ ਸਿਧਾਂਤਾਂ ਦੀ ਪਹਿਰੇਦਾਰੀ ਕੀਤੀ ਅਤੇ ਸਿੱਖਾਂ ਨੂੰ ਆਪਣੇ ਕੌਮੀ ਫ਼ਰਜ਼ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਇਹ ਵਰਕੇ ਕੌਮ ਲਈ ਪ੍ਰੇਰਣਾ ਸਰੋਤ ਹਨ। ਧਰਮ ਦੇ ਵਿਸ਼ਵਾਸ਼ਾਂ ਪ੍ਰਤੀ ਦ੍ਰਿੜ੍ਹਤਾ ਹੀ ਕੌਮੀ ਚੁਣੌਤੀਆਂ ਵਿੱਚੋਂ ਬਾਹਰ ਕੱਢ ਸਕਦੀ ਹੈ। ਇਸ ਦੀ ਉਦਾਹਰਣ ਸਿੰਘ ਸਭਾ ਲਹਿਰ ਦਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਸਿੱਖੀ ਨੂੰ ਚੁਣੌਤੀਆਂ ਹਰ ਸਮੇਂ ਰਹੀਆਂ ਹਨ। ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਸਿੱਖੀ ਦੇ ਮਨੁੱਖਤਾਵਾਦੀ ਸਿਧਾਂਤ ਹਾਕਮ ਸਰਕਾਰਾਂ ਨੂੰ ਰੜਕਦੇ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.