ETV Bharat / state

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

author img

By

Published : Dec 8, 2022, 12:23 PM IST

ਅੰਮ੍ਰਿਤਸਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੀ ਗਈ ਮੁਹਿੰਮ (Campaign for the release of captive Singhs) ਤਹਿਤ ਮੱਥਾ ਟੇਕਣ ਆਉਣ ਵਾਲੀਆਂ ਸੰਗਤਾਂ ਤੋਂ ਬੰਦਾ ਸਿੰਘਾਂ ਦੇ ਹੱਕ ਵਿੱਚ ਫਾਰਮ ਭਰਵਾਏ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਮੁਹਿੰਮ ਵਿੱਚ ਫਾਰਮ ਭਰ ਕੇ ਆਪਣੀ ਸ਼ਮੂਲੀਅਤ ਕੀਤੀ।

The signature campaign for the release of captive Singhs in Amritsar received a great response
ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖ਼ਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ (Huge response to signature campaign) ਮਿਲ ਰਿਹਾ ਹੈ। ਲੰਘੀ 1 ਦਸੰਬਰ ਨੂੰ ਸ਼ੁਰੂ ਕੀਤੀ ਗਈ ਇਹ ਮੁਹਿੰਮ ਤਹਿਤ ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਨਾਲ-ਨਾਲ ਹਰਿਆਣਾ, ਉਤਰ ਪ੍ਰਦੇਸ਼ ਅਤੇ ਦਿੱਲੀ ਆਦਿ ਥਾਵਾਂ ’ਤੇ ਵੀ ਲੋਕਾਂ ਵੱਲੋਂ ਪ੍ਰੋਫਾਰਮੇ ਭਰ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਜਾ ਰਹੀ ਹੈ।

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਵਿਦੇਸ਼ਾਂ ਵਿੱਚ ਮੁਹਿੰਮ: ਇਸ ਦੇ ਨਾਲ ਹੀ ਵਿਦੇਸ਼ਾਂ ਅੰਦਰ ਵੀ ਇਸ ਮੁਹਿੰਮ ਨਾਲ ਸੰਗਤਾ ਜੁੜ ਰਹੀਆਂ (People were joining the campaign in foreign ) ਹਨ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪਹਿਲੇ ਦਿਨ ਤੋਂ ਦਸਤਖ਼ਤੀ ਮੁਹਿੰਮ ਪ੍ਰਤੀ ਸੰਗਤਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਪਹਿਲੇ ਪੜਾਅ ਤਹਿਤ 25 ਦੇ ਕਰੀਬ ਪੰਜਾਬ ਅਤੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨ ਵਿਖੇ ਪ੍ਰੋਫਾਰਮੇ ਭਰਨ ਦਾ ਕਾਰਜ ਸ਼ੁਰੂ ਕੀਤਾ ਗਿਆ ਸੀ, ਜਿਸ ਨੂੰ ਹੋਰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਤਰ ਪ੍ਰਦੇਸ਼ ਅਤੇ ਦਿੱਲੀ ਵਿਖੇ ਵੀ ਸਿੱਖ ਮਿਸ਼ਨਾਂ ਰਾਹੀਂ ਦਸਤਖ਼ਤੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀ ਲਗਾਤਾਰਤਾ ਵਿਚ ਦੇਸ਼ ਦੇ ਬਾਕੀ ਥਾਵਾਂ ’ਤੇ ਸਥਿਤ ਸ਼੍ਰੋਮਣੀ ਕਮੇਟੀ ਦੇ ਸਿੱਖ ਮਿਸ਼ਨਾਂ ਨੂੰ ਵੀ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਲਈ ਤਿਆਰ ਕੀਤੇ ਪ੍ਰੋਫਾਰਮੇ ਭੇਜੇ ਜਾ ਰਹੇ ਹਨ। ਇਸ ਦੇ ਨਾਲ ਹੀ ਆਨਲਾਈਨ ਮਾਧਿਅਮ ਦੁਆਰਾ ਵੀ ਪ੍ਰੋਫਾਰਮੇ ਭਰਵਾਉਣ ਦਾ ਕਾਰਜ ਜਾਰੀ ਹੈ।

ਭਰਵਾਂ ਹੁੰਗਾਰਾ: ਉਨ੍ਹਾਂ ਜਾਣਕਾਰੀ ਦਿੱਤੀ ਕਿ ਬੀਤੇ ਕੱਲ੍ਹ ਤੱਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ 1 ਲੱਖ 20 ਹਜ਼ਾਰ ਤੋਂ ਵੱਧ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਤਹਿਤ (Signature campaign for release) ਪ੍ਰੋਫਾਰਮੇ ਭਰੇ ਜਾ ਚੁੱਕੇ ਹਨ ਅਤੇ ਇਸ ਤੋਂ ਇਲਾਵਾ 5 ਹਜ਼ਾਰ ਦੇ ਕਰੀਬ ਆਨਲਾਈਨ ਇਦਰਾਜ਼ ਵੀ ਪ੍ਰਾਪਤ ਹੋਏ ਹਨ। ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿਚ ਵਿਦਿਅਕ ਅਦਾਰਿਆਂ ਅਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਨਾਲ-ਨਾਲ ਪਿੰਡ ਪੱਧਰ ਤੱਕ ਵੀ ਇਹ ਮੁਹਿੰਮ ਪਹੁੰਚਾਈ ਜਾਵੇਗੀ।

ਇਹ ਵੀ ਪੜ੍ਹੋ: ਸਿੱਖ ਜੱਥੇਬੰਦੀਆਂ ਨੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਨੂੰ ਲੈ ਕੇ ਇੱਕ ਔਰਤ ਖਿਲਾਫ ਦਿੱਤੀ ਸ਼ਿਕਾਇਤ


ਸਿੱਖ ਸ਼ਰਧਾਲੂਆਂ ਨੂੰ ਦਸਤਖ਼ਤੀ ਮੁਹਿੰਮ ਨਾਲ ਲੋਕਾਂ ਨੂੰ ਜੋੜਨ ਲਈ ਸਥਾਨਕ ਲੋਕਾਂ ਨਾਲ ਇਕੱਤਰਤਾਵਾਂ ਕੀਤੀਆਂ ਹਨ। ਹੈ। ਇਨ੍ਹਾਂ ਇਕੱਤਰਤਾਵਾਂ ਦੌਰਾਨ ਸੰਗਤ ਨੂੰ ਆਨਲਾਈਨ ਵਿਧੀ ਰਾਹੀਂ ਫਾਰਮ ਭਰਨ ਬਾਰੇ ਜਾਣਕਾਰੀ ਦਿੱਤੀ ਗਈ ਹੈ ਅਤੇ ਗੁਰਦੁਆਰਾ ਪ੍ਰਬੰਧਕਾਂ ਨੇ ਇਸ ਲਹਿਰ ਨੂੰ ਦੇਸ਼ ਅੰਦਰ ਸਰਗਰਮੀ ਨਾਲ ਅੱਗੇ ਵਧਾਉਣ ਦੀ ਵਚਨਬੱਧਤਾ ਪ੍ਰਗਟਾਈ ਹੈ।ਇਸ ਮੌਕੇ ਸਿੱਖ ਸ਼ਰਧਾਲੂਆਂ ਵਿੱਚ ਕਾਫੀ ਉਤਸ਼ਾਹ ਵੇਖਣ ਨੂੰ ਮਿਲਿਆ ਉਨ੍ਹਾਂ ਕਿਹਾ ਕਿ ਇਹ ਸਿੱਖ ਕੌਮ ਦੇ ਅਨਮੋਲ ਹੀਰੇ ਹਨ ਇਨ੍ਹਾਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ ਸਰਕਾਰ ਨੂੰ ਇਨ੍ਹਾਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ




ETV Bharat Logo

Copyright © 2024 Ushodaya Enterprises Pvt. Ltd., All Rights Reserved.