Bomb Threat in Pakistan: ਲਾਹੌਰ ਵਿਖੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਸਮਾਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ

author img

By

Published : Mar 17, 2023, 9:12 AM IST

Updated : Mar 17, 2023, 1:43 PM IST

The threat of bombing the martyrdom ceremony of Bhagat Singh, Rajguru, Sukhdev in Pakistan

ਪਾਕਿਸਤਾਨ ਦੇ ਲਹਿੰਦੇ ਪੰਜਾਬ ਵਿਚ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਉਤੇ ਕੁਝ ਅੱਤਵਾਦੀਆਂ ਵੱਲੋਂ ਸਮਾਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ।

ਲਾਹੌਰ ਵਿਖੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਸਮਾਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ




ਅੰਮ੍ਰਿਤਸਰ/ਲਾਹੌਰ :
ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ 23 ਮਾਰਚ 2023 ਨੂੰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਲਾਹੌਰ ਪਾਕਿਸਤਾਨ ਵਿਖੇ ਮਨਾਉਣ ਨੂੰ ਰੋਕਦੇ ਹੋਏ ਪਾਕਿ ਵਿਚਲੇ ਅੱਤਵਾਦੀ ਸੰਗਠਨ ਨੇ ਸਮਾਗਮ ਨੂੰ ਉਡਾਉਣ ਦੀ ਧਮਕੀ ਦਿੱਤੀ ਹੈ। ਭਗਤ ਸਿੰਘ ਫਾਊਂਡੇਸ਼ਨ ਨੇ ਇਕ ਵੱਡਾ ਫੈਸਲਾ ਲੈਂਦਿਆਂ ਪਾਕਿਸਤਾਨ ਵਿਚਲੇ ਅੱਤਵਾਦੀ ਸੰਗਠਨਾਂ ਦੀ ਪ੍ਰਵਾਹ ਨਾ ਕਰਦਿਆਂ ਇਹ ਦਿਨ ਪਹਿਲਾਂ ਵਾਂਗ ਹੀ ਸ਼ਾਨੋ-ਸ਼ੌਕਤ ਨਾਲ ਵੱਡੀ ਪੱਧਰ ਉਤੇ ਮਨਾਉਣ ਦਾ ਫੈਸਲਾ ਲਿਆ ਹੈ।

ਪਿਛਲੇ ਸਾਲ ਵੀ ਸਮਾਗਮ ਦੌਰਾਨ ਹੋਇਆ ਸੀ ਹਮਲਾ : ਇਸ ਸਬੰਧੀ ਜਾਣਕਾਰੀ ਦਿੰਦਿਆਂ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਆਗੂ ਕੁਰੈਸ਼ੀ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ ਦਿਨਾਂ ਤੋਂ ਪਾਕਿਸਤਾਨ ਵਿਚਲੇ ਕਈ ਅਤਵਾਦੀ ਸੰਗਠਨਾਂ ਵੱਲੋਂ ਇਹ ਸਮਾਗਮ ਨਾ ਕਰਨ ਲਈ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਗਰ ਇਹ ਸਮਾਗਮ ਦੌਰਾਨ ਕੋਈ ਵੀ ਕਿਸੇ ਵੀ ਕਿਸਮ ਦਾ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਪਾਕਿਸਤਾਨ ਸਰਕਾਰ ਇਸ ਦੀ ਮੁੱਖ ਤੌਰ ਉਤੇ ਜ਼ਿੰਮੇਵਾਰ ਹੋਵੇਗੀ। ਇਹ ਸਮਾਗਮ ਹੋ ਕੇ ਰਹੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਇਹ ਸਮਾਗਮ ਪਿਛਲੇ ਕਈ ਸਾਲਾਂ ਤੋਂ ਲਾਹੌਰ ਵਿਖੇ ਮਨਾਇਆ ਜਾ ਰਿਹਾ ਹੈ। ਪਿਛਲੇ ਸਾਲਾਂ ਦੌਰਾਨ ਉਨ੍ਹਾਂ ਨੂੰ ਬਹੁਤ ਵੱਡੀਆਂ ਮੁਸ਼ਕਲਾਂ ਆ ਰਹੀਆਂ ਹਨ, ਜਿਸ ਵਿਚ ਫਾਊਂਡੇਸ਼ਨ ਦੇ ਆਗੂਆਂ, ਮੈਂਬਰਾਂ ਤੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਨੂੰ ਪਿਆਰ ਕਰਨ ਵਾਲੇ ਪਾਕਿਸਤਾਨੀ ਲੋਕਾਂ ਨੂੰ ਸਮਾਗਮ ਮਨਾਉਣ ਮੌਕੇ ਪਾਕਿਸਤਾਨ ਕੱਟੜਪੰਥੀਆਂ ਵੱਲੋਂ ਇੱਟਾਂ, ਰੌੜੇ, ਟਮਾਟਰ ਡਾਂਗਾਂ, ਸੋਟੇ ਮਾਰੇ ਗਏ ਸਨ।

ਇਹ ਵੀ ਪੜ੍ਹੋ : Pakistan Political Crisis: ਲਾਹੌਰ ਹਾਈ ਕੋਰਟ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਦੀ ਕਾਰਵਾਈ ਵੀਰਵਾਰ ਸਵੇਰ ਤੱਕ ਰੋਕਣ ਦੇ ਦਿੱਤੇ ਹੁਕਮ

ਪਾਕਿਸਤਾਨ ਦੇ ਅਧਿਕਾਰੀਆਂ ਨੂੰ ਭੇਜਿਆ ਪੱਤਰ : ਉਨ੍ਹਾਂ ਨੇ ਕਿਸੇ ਵੀ ਸਾਲ ਸਮਾਗਮ ਰੱਦ ਨਹੀਂ ਕੀਤਾ, ਸਗੋਂ ਵੱਡੀ ਪੱਧਰ ਉਤੇ ਸ਼ਾਨੋ-ਸ਼ੌਕਤ ਨਾਲ ਮਨਾਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿਚਲੇ ਅੱਤਵਾਦੀ ਸੰਗਠਨਾਂ ਵੱਲੋਂ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ ਅਤੇ ਸਮਾਗਮ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਆਗੂਆਂ ਵੱਲੋਂ ਸਰਬ ਸੰਮਤੀ ਨਾਲ ਮਤਾ ਪਾਸ ਕਰ ਕੇ ਪਾਕਿਸਤਾਨ ਸਰਕਾਰ ਦੇ ਮੁੱਖ ਸਕੱਤਰ, ਇੰਸਪੈਕਟਰ ਜਨਰਲ ਪੰਜਾਬ ਪੁਲਿਸ, ਗ੍ਰਹਿ ਸਕੱਤਰ ਪੰਜਾਬ, ਡੀਆਈਜੀ ਇੰਸਪੈਕਟਰ ਜਨਰਲ ਅਪਰੇਸ਼ਨਜ਼, ਵਧੀਕ ਇੰਸਪੈਕਟਰ ਜਨਰਲ ਸਪੈਸ਼ਲ ਬ੍ਰਾਂਚ, ਸੀਸੀਪੀਓ ਲਾਹੌਰ, ਡਿਪਟੀ ਕਮਿਸ਼ਨਰ ਲਾਹੌਰ ਅਤੇ ਥਾਣਾ ਸ਼ਾਦਮਾਨ ਲਾਹੌਰ ਨੂੰ ਲਿਖਤੀ ਦਰਖਾਸਤ ਭੇਜ ਦਿੱਤੀ ਹੈ।

ਇਹ ਵੀ ਪੜ੍ਹੋ : Sukhjinder Randhawa on AAP: "ਪੰਜਾਬ ਸਰਕਾਰ ਨੇ ਗੁੰਡਿਆਂ ਨੂੰ ਜੇਲ੍ਹਾਂ ਵਿਚ "ਪ੍ਰਹੁਣੇ" ਬਣਾ ਕੇ ਰੱਖਿਆ"

ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਹਾੜਾ ਇਸ ਸਾਲ 23 ਮਾਰਚ ਨੂੰ ਮਨਾਇਆ ਜਾਵੇਗਾ।

Last Updated :Mar 17, 2023, 1:43 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.