ETV Bharat / state

Today Hukamnama: ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

author img

By

Published : Feb 18, 2023, 7:04 AM IST

Aaj Da Hukamnama : 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ - ਆਗਿਆ, ਫੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ ਅਤੇ 'ਨਾਮਾ' ਦਾ ਮਤਲਬ - ਨਾਮਹ, ਖ਼ਤ, ਪੱਤਰ, ਚਿੱਠੀ ਜਾਂ ਲਿਖਿਆ ਹੋਇਆ ਕਾਗਜ਼। ਆਮ ਬੋਲਚਾਲ ਦੀ ਭਾਸ਼ਾ ਵਿੱਚ ਕਹਿ ਸਕਦੇ ਹਾਂ ਕਿ ਹੁਕਮਨਾਮਾ ਉਹ ਲਿਖਤੀ ਸੰਦੇਸ਼ ਹੈ। ਇਸ ਨੂੰ ਮੰਨਣਾ ਜ਼ਰੂਰੀ ਹੈ ਜਿਸ ਦੇ ਲਿਖਤੀ ਸਰੂਪ ਨੂੰ ਨਜ਼ਕਰਅੰਦਾਜ਼ ਨਹੀਂ ਕੀਤਾ ਜਾ ਸਕਦਾ।

TODAY HUKAMNAMA FROM GOLDEN TEMPLE AMRITSAR
TODAY HUKAMNAMA FROM GOLDEN TEMPLE AMRITSAR

ਅੱਜ ਦਾ ਫ਼ੁਰਮਾਨ

TODAY HUKAMNAMA FROM GOLDEN TEMPLE AMRITSAR
ਸੱਚਖੰਡ ਸ੍ਰੀ ਹਰਿੰਮਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

ਅਰਥ: ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ ‘ਛੰਤ’ (ਛੰਦ)। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ।

(ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ (ਇਹ ਮੇਹਰ ਕਰਨੀ) ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ-ਨਾਮ ਵਿਚ ਲੀਨ ਹੋ ਜਾਂਦਾ ਹੈ। (ਨਾਮ ਸਿਮਰਨ ਦੀ ਦਾਤਿ) ਉਹ ਪਰਮਾਤਮਾ ਆਪ ਹੀ ਕਰਦਾ ਹੈ, ਜਦੋਂ ਉਹ (ਇਹ ਦਾਤਿ) ਦੇਂਦਾ ਹੈ ਤਦੋਂ ਮਿਲਦੀ ਹੈ। ਹੇ ਭਾਈ! ਪਰਮਾਤਮਾ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ।੧।

ਹੇ ਭਾਈ! ਪੂਰੇ ਗੁਰੂ ਦੀ ਰਾਹੀਂ (ਮੇਰੇ) ਮਨ ਵਿਚ (ਪਰਮਾਤਮਾ ਨਾਲ) ਸਦਾ-ਥਿਰ ਰਹਿਣ ਵਾਲਾ ਪਿਆਰ ਬਣ ਗਿਆ ਹੈ। (ਗੁਰੂ ਦੀ ਕਿਰਪਾ ਨਾਲ) ਮੈਂ ਉਸ (ਪ੍ਰਭੂ) ਨੂੰ ਦਿਨ ਰਾਤ ਸਿਮਰਦਾ ਰਹਿੰਦਾ ਹਾਂ, ਮੈਨੂੰ ਉਹ ਕਦੇ ਭੀ ਨਹੀਂ ਭੁੱਲਦਾ। ਮੈਂ ਉਸ ਨੂੰ ਕਦੇ ਭੁਲਾਂਦਾ ਨਹੀਂ, ਮੈਂ ਹਰ ਵੇਲੇ (ਉਸ ਪ੍ਰਭੂ ਨੂੰ) ਹਿਰਦੇ ਵਿਚ ਵਸਾਈ ਰੱਖਦਾ ਹਾਂ। ਜਦੋਂ ਮੈਂ ਉਸ ਦਾ ਨਾਮ ਜਪਦਾ ਹਾਂ, ਤਦੋਂ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ। ਜਦੋਂ ਮੈਂ ਆਪਣੇ ਕੰਨਾਂ ਨਾਲ (ਹਰਿ-ਨਾਮ) ਸੁਣਦਾ ਹਾਂ ਤਦੋਂ (ਮੇਰਾ) ਇਹ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ।

ਹੇ ਭਾਈ! ਮੈਂ ਗੁਰੂ ਦੀ ਸਰਨ ਪੈ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਰਹਿੰਦਾ ਹਾਂ (ਜਦੋਂ ਪ੍ਰਭੂ ਮਨੁੱਖ ਉਤੇ ਮੇਹਰ ਦੀ) ਨਿਗਾਹ ਕਰਦਾ ਹੈ, ਤਦੋਂ (ਉਸ ਨੂੰ) ਗੁਰੂ ਮਿਲਾਂਦਾ ਹੈ (ਤਦੋਂ ਹਰ ਵੇਲੇ ਉਸ ਮਨੁੱਖ ਦੇ ਅੰਦਰ) ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਕੰਮ ਕਰਦੀ ਹੈ। ਹੇ ਭਾਈ! ਪੂਰੇ ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰ (ਪ੍ਰਭੂ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਗਿਆ ਹੈ।2।

ਇਹ ਵੀ ਪੜੋ: Charanjit Singh Channi: ਚਰਨਜੀਤ ਸਿੰਘ ਚੰਨੀ ਨੇ ਦਸਤਾਰ 'ਤੇ ਰੱਖੀ ਟੋਪੀ, ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਵਿਰੋਧ

ETV Bharat Logo

Copyright © 2024 Ushodaya Enterprises Pvt. Ltd., All Rights Reserved.