ETV Bharat / state

Traffic Police In Action: ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਵੱਲੋਂ ਕੀਤੇ ਗਏ ਭਾਰੀ ਮਾਤਰਾ 'ਚ ਚਲਾਨ

author img

By

Published : Mar 21, 2023, 5:15 PM IST

ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਉੱਤੇ ਕਾਰਵਾਈ ਤੋਂ ਬਾਅਦ ਲਗਾਤਾਰ ਹੀ, ਪੁਲਿਸ ਪ੍ਰਸ਼ਾਸਨ ਵੱਲੋਂ ਜਗ੍ਹਾ-ਜਗ੍ਹਾ ਉੱਤੇ ਨਾਕੇਬੰਦੀ ਕਾਰਨ ਗੱਡੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕੋਈ ਵੀ ਗੈਰ ਕਾਨੂੰਨੀ ਤਰੀਕੇ ਨਾਲ ਸੜਕਾਂ ਉੱਤੇ ਗੱਡੀਆਂ ਲੈ ਕੇ ਉਤਰਿਆ ਹੈ, ਤਾਂ ਉਸ ਦੇ ਚਲਾਨ ਵੀ ਕੱਟੇ ਜਾ ਰਹੇ ਹਨ।

Traffic Police In Action
Traffic Police In Action

Traffic Police In Action: ਟ੍ਰੈਫਿਕ ਪੁਲਿਸ ਦੇ ਅਧਿਕਾਰੀਆਂ ਵੱਲੋਂ ਕੀਤੇ ਗਏ ਭਾਰੀ ਮਾਤਰਾ 'ਚ ਚਲਾਨ

ਅੰਮ੍ਰਿਤਸਰ: ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਕਰਾਰ ਕਰ ਦਿੱਤਾ ਗਿਆ ਹੈ। ਇਸ ਨੂੰ ਲੈ ਕੇ ਪੂਰੇ ਪੰਜਾਬ ਵਿੱਚ ਪੁਲਿਸ ਵੱਲੋਂ ਨਾਕਾਬੰਦੀ ਕਰ ਕੇ ਚੈਕਿੰਗ ਕੀਤੀ ਜਾ ਰਹੀ ਹੈ। ਇਸੇ ਤਹਿਤ ਅੰਮ੍ਰਿਤਸਰ ਪੁਲਿਸ ਵੀ ਹਰ ਵਾਹਨ ਦੀ ਚੰਗੀ ਤਰ੍ਹਾਂ ਚੈਕਿੰਗ ਕਰ ਰਹੀ ਹੈ। ਜਿਸ ਕਿਸੇ ਵਿਅਕਤੀ ਵੱਲੋਂ ਗੱਡੀਆਂ ਦੇ ਕਾਲੇ ਸ਼ੀਸ਼ੇ ਅਤੇ ਫ਼ਿਲਮ ਲਗਾਈ ਹੋਈ ਹੈ, ਉਸ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ।

25-30 ਚਲਾਨ ਕੱਟੇ: ਅੰਮ੍ਰਿਤਸਰ ਦੇ ਟ੍ਰੈਫ਼ਿਕ ਪੁਲਿਸ ਅਧਿਕਾਰੀ ਅਨੂਪ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਕਰੀਬ 25 ਤੋਂ 30 ਗੱਡੀਆਂ ਦੇ ਚਲਾਨ ਕੀਤੇ ਗਏ ਹਨ। ਉਨ੍ਹਾਂ ਵੱਲੋਂ ਆਪਣੀ ਗੱਡੀਆਂ ਦੇ ਕਾਲੇ ਸ਼ੀਸ਼ੇ ਅਤੇ ਕਾਲੀਆ ਜਾਲੀਆਂ ਲਗਾਈਆਂ ਹੋਈਆਂ ਹਨ। ਉਨ੍ਹਾਂ ਨੇ ਕਿਹਾ ਕਿ ਅਸੀਂ ਅੰਮ੍ਰਿਤਸਰ ਦੀ ਟ੍ਰੈਫਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਾਸਤੇ ਅਤੇ ਅੰਮ੍ਰਿਤਸਰ ਵਿੱਚ ਅਮਨ ਕਾਨੂੰਨ ਬਰਕਰਾਰ ਹੈ। ਇਸੇ ਕਰਕੇ ਹੀ ਇਹ ਚਲਾਨ ਕੱਟ ਰਹੇ ਹਨ। ਅੱਗੇ ਬੋਲਦੇ ਹੋਏ ਅਨੂਪ ਕੁਮਾਰ ਨੇ ਦੱਸਿਆ ਕਿ ਕਈ ਵਿਅਕਤੀਆਂ ਵੱਲੋਂ ਮੌਕੇ ਉੱਤੇ ਹੀ ਚਲਾਣ ਵੀ ਕੱਟੇ ਜਾ ਰਹੇ ਹਨ ਅਤੇ ਜੇਕਰ ਕਿਸੇ ਕੋਲ ਪੈਸੇ ਨਹੀਂ ਹਨ ਤੇ ਆਰਟੀਆਈ ਤਹਿਤ ਖੁਦ ਚਲਾਨ ਕੀਤਾ ਜਾ ਰਿਹਾ ਹੈ।

ਟ੍ਰੈਫਿਕ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਹੁਕਮ: ਅਨੂਪ ਸਿੰਘ ਨੇ ਦੱਸਿਆ ਕਿ ਜੋ ਵੀ ਵਿਅਕਤੀ ਟ੍ਰੈਫਿਕ ਦੀ ਪਾਲਣਾ ਨਹੀਂ ਕਰੇਗਾ, ਉਸ ਖਿਲਾਫ ਇਸੇ ਤਰ੍ਹਾਂ ਹੀ ਕਾਰਵਾਈ ਵੀ ਕੀਤੀ ਜਾਵੇਗੀ। ਅੰਮ੍ਰਿਤਸਰ ਦੇ ਅਲੱਗ-ਅਲੱਗ ਥਾਵਾਂ ਦੇ ਉੱਤੇ ਅਸੀਂ ਇਹ ਮੁਹਿੰਮ ਚਲਾ ਰਹੇ ਹਾਂ। ਅਨੂਪ ਕੁਮਾਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਅੰਮ੍ਰਿਤਸਰ ਦੇ ਟ੍ਰੈਫਿਕ ਸਮੱਸਿਆ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇਸ ਲਈ ਕੋਈ ਵੀ ਕਦਮ ਪੁੱਟਣ ਦੀ ਜ਼ਰੂਰਤ ਹੈ, ਤਾਂ ਅਸੀਂ ਸਹਿਯੋਗ ਜ਼ਰੂਰ ਕਰਾਂਗੇ। ਉੱਥੇ ਹੀ, ਦੂਜੇ ਪਾਸੇ ਕਈ ਲੋਕ ਪੁਲਿਸ ਅਧਿਕਾਰੀਆਂ ਨਾਲ ਬਹਿਸ ਕਰਦੇ ਹੋਏ ਵੀ ਸੁਣਾਈ ਦਿੱਤੇ ਜਾ ਸਕਦੇ ਹਨ।

ਮਾਹੌਲ ਵਿਗਾੜਨ ਨਹੀਂ ਦਿੱਤਾ ਜਾਵੇਗਾ: ਅੰਮ੍ਰਿਤਪਾਲ ਉੱਤੇ ਕਾਰਵਾਈ ਤੋਂ ਬਾਅਦ ਲਗਾਤਾਰ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਦੂਜੇ ਪਾਸੇ, ਗੁਰੂ ਨਗਰੀ ਵਿੱਚ ਵੀ ਪੁਲਿਸ ਵੱਲੋਂ, ਗੱਡੀ ਦੇ ਕਾਲੇ ਸ਼ੀਸ਼ੇ ਅਤੇ ਕਾਲੀਆ ਜਾਲੀਆਂ ਲਗਾਉਣ ਵਾਲਿਆਂ ਉੱਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਖਿਲਾਫ ਚਲਾਨ ਕੀਤੇ ਜਾ ਰਹੇ ਹਨ। ਉਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਸਾਫ ਕਿਹਾ ਗਿਆ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਵੱਲੋਂ ਅੰਮ੍ਰਿਤਸਰ ਜੋ ਕਿ ਹੈਰੀਟੇਜ ਸਿਟੀ ਹੈ, ਇਸ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਤਾਂ ਉਸ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ: Amritpal Singh: ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਦਾਖਲ ਕੀਤਾ ਜਵਾਬ

ETV Bharat Logo

Copyright © 2024 Ushodaya Enterprises Pvt. Ltd., All Rights Reserved.