ETV Bharat / state

ਅੰਮ੍ਰਿਤਸਰ ਦੇ ਸਿੱਖ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ, ਕਿਹਾ- ਜੇਕਰ ਪੰਜਾਬ 'ਚ ਬਣ ਸਕਦੀ ਹੈ ਸ਼ਿਵਸੈਨਾ ਤਾਂ ਅਕਾਲ ਪੁਰਖ ਕੀ ਫ਼ੌਜ ਕਿਉਂ ਨਹੀਂ ?

author img

By

Published : Mar 21, 2023, 8:19 PM IST

ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪੁਲਿਸ ਅਤੇ ਸਰਕਾਰ ਦੀ ਕਾਰਵਾਈ ਲਗਾਤਾਰ ਤੇਜ ਹੁੰਦੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਖਿਲਾਫ ਐਨਐਸਐਏ ਵੀ ਲਾਇਆ ਗਿਆ ਹੈ। ਉਹ ਭਗੌੜਾ ਹੈ, ਇਸ ਲਈ ਕੋਰਟ ਵਿੱਚ ਪੇਸ਼ ਨਹੀਂ ਕੀਤਾ ਜਾ ਸਕਦਾ। ਇਸਦੇ ਨਾਲ ਹੀ ਇਹ ਵੀ ਦੱਸਿਆ ਗਿਆ ਹੈ ਕਿ ਐੱਫਆਈਆਰ ਵੀ ਦਰਜ ਕੀਤੀ ਗਈ ਹੈ ਉਥੇ ਹੀ ਸਿੱਖ ਆਗੂਆਂ ਵੱਲੋਂ ਵੀ ਅੰਮ੍ਰਿਤਪਾਲ ਸਿੰਘ ਦਾ ਪੱਖ ਪੂਰਿਆ ਜਾ ਰਿਹਾ ਹੈ।

Upkar Singh Sandhu is trying to create an atmosphere like 1984 again in Punjab
Amritpal singh news : ਜੇਕਰ ਪੰਜਾਬ 'ਚ ਬਣ ਸਕਦੀ ਹੈ ਸ਼ਿਵਸੈਨਾ ਤੇ ਅਕਾਲ ਪੁਰਖ ਕੀ ਫ਼ੌਜ ਕਿਉਂ ਨਹੀਂ ?: ਉਪਕਾਰ ਸਿੰਘ ਸੰਧੂ

Amritpal singh news : ਜੇਕਰ ਪੰਜਾਬ 'ਚ ਬਣ ਸਕਦੀ ਹੈ ਸ਼ਿਵਸੈਨਾ ਤੇ ਅਕਾਲ ਪੁਰਖ ਕੀ ਫ਼ੌਜ ਕਿਉਂ ਨਹੀਂ ?: ਉਪਕਾਰ ਸਿੰਘ ਸੰਧੂ

ਅੰਮ੍ਰਿਤਸਰ : ਪੰਜਾਬ ਵਿਚ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ ਹੀ ਸਸਪੈਂਸ ਬਰਕਰਾਰ ਹੈ ਅਤੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਹੁਣ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਹੁਣ ਦੇਸ਼ ਦੇ ਰਾਸ਼ਟਰਪਤੀ ਨੂੰ ਮੰਗ ਪੱਤਰ ਦੇਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨੁਮਾਇੰਦਿਆਂ ਵੱਲੋਂ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਇਕ ਮੰਗ ਪੱਤਰ ਦਿਤਾ ਗਿਆ।

ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ ਹੀ ਸਸਪੈਂਸ ਬਰਕਰਾਰ: ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖ ਆਗੂ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਅੰਮ੍ਰਿਤਪਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਲਗਾਤਾਰ ਹੀ ਸਸਪੈਂਸ ਬਰਕਰਾਰ ਹੈ। ਹਾਲਾਂਕਿ ਉਹਨਾਂ ਨੂੰ ਇਹ ਵੀ ਲੱਗਦਾ ਹੈ ਕਿ ਅੰਮ੍ਰਿਤਪਾਲ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਵੇਖਦੇ ਹੋਏ ਅੱਜ ਇਕ ਮੰਗ ਪੱਤਰ ਦੇ ਰਾਸ਼ਟਰਪਤੀ ਨੂੰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਅੰਮ੍ਰਿਤਪਾਲ ਵੱਲੋਂ ਪੰਜਾਬ ਵਿੱਚ ਮੰਗਾਂ ਰੱਖੀਆਂ ਜਾ ਰਹੀਆਂ ਸਨ ਉਹ ਦੇਸ਼ ਦੇ ਸੰਵਿਧਾਨ ਦੇ ਮੁਤਾਬਕ ਠੀਕ ਹਨ ਕਿਉਂਕਿ ਖਾਲਿਸਤਾਨ ਮੰਨਣਾ ਕੁਝ ਵੀ ਗਲਤ ਨਹੀਂ ਹੈ ਅਤੇ ਪੰਜਾਬ ਵਿੱਚ 1984 ਵਰਗਾ ਮਾਹੌਲ ਪੰਜਾਬ ਪੁਲਸ ਅਤੇ ਪੰਜਾਬ ਸਰਕਾਰ ਵੱਲੋਂ ਕਰੀਨਾ ਦੁਬਾਰਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਅੱਗੇ ਟਿੱਪਣੀ ਕਰਦਿਆਂ ਕਿਹਾ ਕਿ 1984 ਦੇ ਸਮੇਂ ਵੀ ਜਦੋਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖ ਕੌਮ ਦੀ ਨੁਮਾਇੰਦਗੀ ਕਰਦੇ ਸਨ ਉਸ ਵੇਲੇ ਵੀ ਉਹਨਾਂ ਦੇ ਨਾਮ ਅਜੰਸੀਆਂ ਦੇ ਨਾਲ ਜੋੜੇ ਜਾ ਰਹੇ ਸਨ ਉਪਕਾਰ ਸਿੰਘ ਸੰਧੂ ਨੇ ਏ.ਕੇ.ਐਫ਼.'ਤੇ ਬੋਲਦੇ ਹੋਏ ਕਿਹਾ ਕਿ ਉਦੋਂ ਹੀ ਹੈ ਕਿ ਇਸ ਦਾ ਸਿਰਫ ਤੇ ਸਿਰਫ ਮਕਸਦ ਅਨੰਦਪੁਰ ਕਿ ਫੌਜ ਬਣਾਉਣਾ ਹੈ।

ਇਹ ਵੀ ਪੜ੍ਹੋ : Amritpal Singh: ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਦਾਖਲ ਕੀਤਾ ਜਵਾਬ

'ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਸੀ ਅਨੰਦਪੁਰ ਸਾਹਿਬ ਵਿਖੇ ਵੀ ਆਪਣੀ ਫੌਜ ਵੀ ਤਿਆਰ ਕੀਤੀ ਗਈ ਸੀ': ਜੇਕਰ ਪੰਜਾਬ ਦੇ ਵਿੱਚ ਸ਼ਿਵ ਸੈਨਾ ਬਣ ਸਕਦੀ ਹੈ ਤਾਂ ਏ. ਕੇ. ਐਫ ਜਿਸ ਨੂੰ ਕਿ ਅਨੰਦਪੁਰ ਕੀ ਫੌਜ ਕਿਹਾ ਜਾਂਦਾ ਹੈ ਉਹ ਕਿਉਂ ਨਹੀਂ ਤਿਆਰ ਹੋ ਸਕਦੀ ? ਉਹਨਾਂ ਅੱਗੇ ਬੋਲਦੇ ਹੋਏ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਾਸੀ ਅਨੰਦਪੁਰ ਸਾਹਿਬ ਵਿਖੇ ਵੀ ਆਪਣੀ ਫੌਜ ਵੀ ਤਿਆਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਸਿਰਫ ਅਤੇ ਸਿਰਫ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਕਰਨਾ ਅਤੇ ਹੋਰ ਲਾਹਨਤਾਂ ਤੋਂ ਬਾਹਰ ਕੱਢ ਰਿਹਾ ਸੀ, ਜੋ ਕਿ ਪੰਜਾਬ ਦੀ ਸਰਕਾਰ ਅਤੇ ਪੰਜਾਬ ਦੀ ਸਰਕਾਰ ਨੂੰ ਗਵਾਰਾ ਨਹੀਂ ਲੱਗ ਰਿਹਾ ਸੀ ਤੇ ਨਾ ਹੀ ਇਹ ਰਾਸ ਆ ਰਹੀ ਸੀ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਜਦੋਂ ਪੁਲਿਸ ਫੋਰਸ ਵੱਲੋਂ ਅੰਮ੍ਰਿਤਪਾਲ ਦੇ ਘਰ ਵਿੱਚ ਛਾਪੇਮਾਰੀ ਕੀਤੀ ਗਈ ਤਾਂ ਉਸ ਵੇਲੇ ਕੋਈ ਵੀ ਨਜਾਇਜ਼ ਹਥਿਆਰ ਵੀ ਬਰਾਮਦ ਨਹੀਂ ਹੋਇਆ।


ਹਾਲਾਤ ਐਮਰਜੰਸੀ ਵਰਗੇ: ਉਥੇ ਉਹਨਾਂ ਵੱਲੋ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਦਿੱਤੀ ਗਈ ਕੋਲ ਜਿਸਦੇ ਤਹਿਤ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਅਸੀਂ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਵੀ ਇਹ ਮੰਗ ਪੱਤਰ ਦਿੱਤਾ ਜਾ ਰਿਹਾ ਹੈ ਉਪਕਾਰ ਸਿੰਘ ਸੰਧੂ ਨੇ ਕਿਹਾ ਕਿ ਜੋ ਦੋ ਤਿੰਨ ਦਿਨ ਤੋਂ ਹਾਲਾਤ ਪੰਜਾਬ ਵਿੱਚ ਬਣੇ ਹੋਏ ਹਨ ਇਹ ਸਾਫ ਸਿੱਧ ਕਰ ਰਹੇ ਹਨ। ਪੰਜਾਬ ਵਿਚ ਮੋਜੂਦਾ ਹਾਲਾਤ ਐਮਰਜੰਸੀ ਵਰਗੇ ਹਨ ਅਤੇ ਇਹ ਹਲਾਤ ਸਿਰਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਵੱਲੋਂ ਬਣਾਏ ਜਾ ਰਹੇ ਹਨ। ਇਸੇ ਕਰਕੇ ਹੀ ਪਿਛਲੇ ਤਿੰਨ-ਚਾਰ ਦਿਨ ਤੋਂ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ

ETV Bharat Logo

Copyright © 2024 Ushodaya Enterprises Pvt. Ltd., All Rights Reserved.