ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਥਾਣੇ 'ਚ ਹਾਈ ਵੋਲਟੇਜ ਡਰਾਮਾ, ਵਾਲਮੀਕੀ ਸਮਾਜ ਨੇ ਮਹਿਲਾ ਨਾਲ ਜ਼ਬਰਦਸਤੀ ਦੇ ਲਾਏ ਇਲਜ਼ਾਮ

author img

By

Published : Jan 10, 2023, 3:33 PM IST

Valmiki Samaj clashes with policemen in Amritsar

ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਇਲਾਕੇ ਦੇ ਥਾਣੇ ਵਿੱਚ ਉਸ ਸਮੇਂ ਹਾਈਵੋਲਟੇਜ ਡਰਾਮਾ (Valmiki Samaj clashes with policemen in Amritsar) ਦੇਖਣ ਨੂੰ ਮਿਲਿਆ ਜਦੋਂ ਇੱਕ ਮਹਿਲਾ ਨੇ ਪੁਲਿਸ ਮੁਲਾਜ਼ਮਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਉੱਤੇ ਥਾਣੇ ਦੇ ਅੰਦਰ ਕੁੱਟਮਾਰ ਕਰਨ ਦੇ ਇਲਜ਼ਾਮ ਲਗਾਏ। ਪੀੜਤ ਮਹਿਲਾ ਦੇ ਨਾਲ ਪਹੁੰਚੇ ਸਥਾਨਕਵਾਸੀਆਂ ਨੇ ਕਿਹਾ ਕਿ ਪੁਲਿਸ ਵੱਲੋਂ ਮਹਿਲਾ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ ਹਨ ਅਤੇ ਜਦੋਂ ਤੱਕ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ।

ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਥਾਣੇ 'ਚ ਹਾਈ ਵੋਲਟੇਜ ਡਰਾਮਾ, ਵਾਲਮਿਕਿ ਸਮਾਜ ਨੇ ਮਹਿਲਾ ਨਾਲ ਜ਼ਬਰਦਸਤੀ ਦੇ ਲਾਏ ਇਲਜ਼ਾਮ

ਅੰਮ੍ਰਿਤਸਰ: ਪੰਜਾਬ ਸਰਕਾਰ ਖ਼ਿਲਾਫ਼ ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਇਲਾਕੇ ਵਿੱਚ ਜਿੱਥੇ ਵਾਲਮੀਕਿ ਸਮਾਜ ਦੇ ਲੋਕ ਭੜਾਂਸ ਕੱਢਦੇ ਨਜ਼ਰ ਆਏ ਉੱਥੇ ਹੀ ਉਨ੍ਹਾਂ ਨੇ ਸਥਾਨਕ ਪੁਲਸ ਥਾਣੇ ਦੇ ਬਾਹਰ ਧਰਨਾ ਵੀ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਦਾ ਇਲਜ਼ਾਮ ਹੈ ਕਿ (Valmiki Samaj clashes with policemen in Amritsar) ਪੁਲਿਸ ਨੇ ਆਮ ਆਦਮੀ ਪਾਰਟੀ ਦੇ ਵਰਕਰ ਨਾਲ ਰਲ ਕੇ ਇਨਸਾਫ ਦੀ ਮੰਗ ਲੈਕੇ ਥਾਣੇ ਗਈ ਮਹਿਲਾ ਨਾਲ ਕੁੱਟਮਾਰ ਕਰਨ ਦੇ ਨਾਲ-ਨਾਲ ਅਸ਼ਲੀਲ (Indecent acts with women) ਹਰਕਤਾਂ ਵੀ ਕੀਤੀਆਂ ਹਨ। ਇਸ ਸਭ ਵਿਚਾਲੇ ਪੁਲਿਸ ਮੁਲਾਜ਼ਮਾਂ ਨਾਲ ਵਾਲਮਿਕਿ ਸਮਾਜ ਦੇ ਲੋਕਾਂ ਦੀ ਤਿੱਖੀ ਨੋਕ ਝੋਕ ਵੀ ਹੋਈ।

ਮਹਿਲਾ ਨਾਲ ਧੱਕਾ: ਵਾਲਮੀਕਿ ਸਮਾਜ ਦੇ ਨਿਤਿਨ ਗਿੱਲ ਉਰਫ ਮਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਪੀੜਤ ਮਹਿਲਾ ਵੱਲੋਂ ਲਗਾਤਾਰ ਦੋ ਮਹੀਨੇ ਤੋਂ ਥਾਣੇ ਦੇ ਅੰਦਰ ਪਹੁੰਚ ਕੇ ਆਪਣੇ ਉੱਪਰ ਹੋਏ ਤਸ਼ੱਦਦ ਨੂੰ ਲੈ ਕੇ ਇਨਸਾਫ ਮੰਗਿਆ ਜਾ ਰਿਹਾ ਸੀ, ਪਰ ਪੁਲਸ ਵੱਲੋਂ ਇਹਨਾ ਨੂੰ ਇਨਸਾਫ਼ ਨਹੀਂ ਦਿੱਤਾ ਗਿਆ ਹੈ। ਇਸ ਔਰਤ ਨਾਲ ਕੁੱਟਮਾਰ ਵੀ ਕੀਤੀ ਗਈ (The woman was beaten) ਸੀ ਅੱਗੇ ਬੋਲਦੇ ਹੋਏ ਕਿਹਾ ਕਿ ਅਸੀਂ ਉਨ੍ਹਾਂ ਦੋਨਾਂ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰਾਉਣ ਦੀ ਗੱਲ ਕਰ ਰਹੇ ਹਾਂ ਜਿਨ੍ਹਾਂ ਵੱਲੋਂ ਇਹਨਾਂ ਉੱਤੇ ਹਮਲਾ ਕੀਤਾ ਗਿਆ ਹੈ। ਉਥੇ ਹੀ ਨਿਤੀਸ਼ ਗਿੱਲ ਨੇ ਅੱਗੇ ਬੋਲਦੇ ਹੋਏ ਕਿਹਾ ਕਿ ਜੇਕਰ ਸਾਡੀਆਂ ਔਰਤਾਂ ਥਾਣੇ ਦੇ ਵਿੱਚ ਹੀ ਸੁਰੱਖਿਅਤ ਨਹੀਂ ਹਨ ਤਾਂ ਉਹ ਕਿਸ ਜਗ੍ਹਾ ਦੇ ਉਤੇ ਸੁਰੱਖਿਅਤ ਆਪਣੇ ਆਪ ਨੂੰ ਮਹਿਫੂਜ ਸਮਝਣਗੀਆਂ।

ਇਹ ਵੀ ਪੜ੍ਹੋ: ਪ੍ਰਦੂਸ਼ਣ ਕੰਟਰੋਲ ਬੋਰਡ ਦਫਤਰਾਂ ਦੇ ਬਾਹਰ ਡਟਣਗੇ ਕਿਸਾਨ, 11 ਜਨਵਰੀ ਨੂੰ ਵੱਡਾ ਅੰਦੋਲਨ




ਕਾਰਵਾਈ ਦਾ ਭਰੋਸਾ: ਇਥੇ ਜ਼ਿਕਰਯੋਗ ਹੈ ਕਿ ਪਿਛਲੇ ਦੋ ਮਹੀਨੇ ਤੋਂ ਪੀੜਤ ਔਰਤ ਵੱਲੋਂ ਪੁਲਿਸ ਥਾਣੇ ਵਿੱਚ ਪਹੁੰਚ ਕੇ ਗੁਹਾਰ ਲਗਾਈ ਜਾ ਰਹੀ ਹੈ ਕਿ ਉਸ ਨੂੰ ਇਨਸਾਫ ਦੁਆਇਆ ਜਾਵੇ,ਪਰ ਸਿਆਸੀ ਪੈਰੋਕਾਰ ਅਤੇ ਪੁਲਸ ਅਧਿਕਾਰੀਆਂ ਵਿੱਚ ਸ਼ਮੂਲੀਅਤ (Involvement of political people and police) ਹੋਣ ਕਰਕੇ ਇਸ ਮਾਮਲੇ ਵਿੱਚ ਪੀੜਤ ਔਰਤ ਨੂੰ ਇਨਸਾਫ ਨਹੀਂ ਮਿਲ ਪਾ ਰਿਹਾ। ਉਥੇ ਹੀ ਦੂਸਰੇ ਪਾਸੇ ਪੁਲਸ ਅਧਿਕਾਰੀ ਦਾ ਕਹਿਣਾ ਹੈ ਕਿ ਜਿਸ ਵੀ ਵਿਅਕਤੀ ਦੇ ਖਿਲਾਫ਼ ਮਾਮਲਾ ਸਾਹਮਣੇ ਆਵੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਪੁਲਸ ਅਧਿਕਾਰੀ ਵੀ ਇਸ ਵਿਚ ਦੋਸ਼ੀ ਪਾਇਆ ਗਿਆ (The accused police officer will not be spared) ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.