ETV Bharat / state

ਉੱਪ ਰਾਸ਼ਟਰਪਤੀ ਜਗਦੀਪ ਧਨਖੜ ਪਰਿਵਾਰ ਸਣੇ ਹਰਿਮੰਦਰ ਸਾਹਿਬ ਨਤਮਸਤਕ

author img

By

Published : Oct 26, 2022, 1:28 PM IST

Updated : Oct 26, 2022, 2:18 PM IST

ਅੰਮ੍ਰਿਤਸਰ ਵਿਖੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਗੁਰੂ ਰਾਮਦਾਸ ਲੰਗਰ ਹਾਲ ਵਿੱਚ ਜਾ ਕੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ ਜਿਸ ਤੋਂ ਬਾਅਦ ਝੂਠੇ ਭਾਂਡੇ ਸਾਫ ਕਰਨ ਦੀ ਸੇਵਾ ਵੀ ਉੱਪ ਰਾਸ਼ਟਰਪਤੀ ਵੱਲੋਂ ਕੀਤੀ ਗਈ।

Vice President Jagdeep Dhankhar in punjab
ਉੱਪ ਰਾਸ਼ਟਰਪਤੀ ਜਗਦੀਪ ਧਨਖੜ ਪਰਿਵਾਰ ਸਣੇ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ: ਦੇਸ਼ ਦੇ ਉਪ-ਰਾਸ਼ਟਰਪਤੀ ਜਗਦੀਪ ਧਨਖੜ ਪੰਜਾਬ ਦੌਰੇ ਉੱਤੇ ਆਏ ਹੋਏ ਹਨ। ਇਸ ਦੌਰਾਨ ਉੱਪ ਰਾਸ਼ਟਰਪਤੀ ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਗਰ ਛੱਕਿਆ ਅਤੇ ਭਾਂਡੇ ਧੋਣ ਦੀ ਸੇਵਾ ਵੀ ਨਿਭਾਈ।

Vice President Jagdeep Dhankhar in punjab
ਉੱਪ ਰਾਸ਼ਟਰਪਤੀ ਜਗਦੀਪ ਧਨਖੜ ਪਰਿਵਾਰ ਸਣੇ ਹਰਿਮੰਦਰ ਸਾਹਿਬ ਨਤਮਸਤਕ
Vice President Jagdeep Dhankhar in punjab
ਉੱਪ ਰਾਸ਼ਟਰਪਤੀ ਜਗਦੀਪ ਧਨਖੜ ਪਰਿਵਾਰ ਸਣੇ ਹਰਿਮੰਦਰ ਸਾਹਿਬ ਨਤਮਸਤਕ

ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨਤ ਵੀ ਕੀਤਾ ਗਿਆ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਮੰਗ ਪੱਤਰ ਵੀ ਦਿੱਤਾ।

Vice President Jagdeep Dhankhar in punjab
ਉੱਪ ਰਾਸ਼ਟਰਪਤੀ ਜਗਦੀਪ ਧਨਖੜ ਪਰਿਵਾਰ ਸਣੇ ਹਰਿਮੰਦਰ ਸਾਹਿਬ ਨਤਮਸਤਕ
ਉੱਪ ਰਾਸ਼ਟਰਪਤੀ ਜਗਦੀਪ ਧਨਖੜ ਪਰਿਵਾਰ ਸਣੇ ਹਰਿਮੰਦਰ ਸਾਹਿਬ ਨਤਮਸਤਕ

ਦੱਸ ਦਈਏ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਤੋਂ ਬਾਅਦ ਉਪ ਰਾਸ਼ਟਰਪਤੀ ਜਲ੍ਹਿਆਂਵਾਲਾ ਬਾਗ ਵਿੱਚ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣਗੇ ਅਤੇ ਫਿਰ ਦੁਰਗਿਆਣਾ ਮੰਦਿਰ ਵਿੱਚ ਨਤਮਸਤਕ ਹੋਣਗੇ ਅਤੇ ਇਸ ਤੋਂ ਬਾਅਦ ਸ੍ਰੀ ਰਾਮਤੀਰਥ ਵਾਲਮੀਕਿ ਤੀਰਥ ਵੀ ਨਤਮਸਤਕ ਹੋਣ ਲਈ ਪਹੁੰਚਣਗੇ। ਉੱਪ ਰਾਸ਼ਟਰਪਤੀ ਬਣਨ ਤੋਂ ਬਾਅਦ ਜਗਦੀਪ ਧਨਖੜ ਦਾ ਪਹਿਲਾ ਦੌਰਾ ਅੰਮ੍ਰਿਤਸਰ ਦਾ ਸੀ ਅਤੇ ਉਨ੍ਹਾਂ ਦੀ ਸਖ਼ਤ ਸੁਰੱਖਿਆ ਨੂੰ ਵਿਸ਼ੇਸ਼ ਧਿਆਨ ਵਿੱਚ ਰੱਖਿਆ ਗਿਆ ਹੈ।

ਇਹ ਵੀ ਪੜੋ: ਸ਼ਰਾਬ ਨਾਲ ਟੱਲੀ ਏਐੱਸਆਈ ਦੀ ਵੀਡੀਓ ਹੋਈ ਵਾਇਰਲ !

Last Updated :Oct 26, 2022, 2:18 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.