ETV Bharat / state

G20 Summit Amritsar: ਪੰਜਾਬ ਦੇ ਹਲਾਤਾਂ ਦੇ ਮੱਦੇਨਜ਼ਰ ਵਿਦੇਸ਼ੀ ਡੈਲੀਗੇਟਾਂ ਦਾ ਸ੍ਰੀ ਹਰਿਮੰਦਰ ਸਾਹਿਬ ਦਾ ਦੌਰਾ ਮੁਲਤਵੀ

author img

By

Published : Mar 19, 2023, 11:03 PM IST

ਅੰਮ੍ਰਿਤਸਰ ਵਿੱਚ ਚੱਲ ਰਹੇ ਜੀ-20 ਸੰਮੇਲਨ (G20 Summit Amritsar) ਉੱਤੇ ਵੀ ਅੰਮ੍ਰਿਤਪਾਲ ਸਿੰਘ ਉੱਤੇ ਕਾਰਵਾਈ ਦਾ ਅਸਰ ਪਿਆ। ਦੱਸ ਦਈਏ ਕਿ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਦੀ L-20 ਮੀਟਿੰਗ ਸੁਰੂ ਹੋਈ ਸੀ। ਇਸ ਦੌਰਾਨ 2 ਦਿਨਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਡੈਲੀਗੇਟਾਂ ਦਾ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਪ੍ਰੋਗਰਾਮ ਸੀ, ਜੋ ਰੱਦ ਹੋ ਗਿਆ।

G20 Summit Amritsar
G20 Summit Amritsar

ਅੰਮ੍ਰਿਤਸਰ:- ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਉੱਤੇ ਕਾਰਵਾਈ ਤੋਂ ਬਾਅਦ ਪੰਜਾਬ ਵਿੱਚ ਹਲਾਤ ਤਣਾਅਪੂਰਵਨ ਹਨ। ਇਸੇ ਤਹਿਤ ਹੀ ਅੰਮ੍ਰਿਤਸਰ ਵਿੱਚ ਚੱਲ ਰਹੇ ਜੀ-20 ਸੰਮੇਲਨ (G20 Summit Amritsar) ਉੱਤੇ ਵੀ ਅੰਮ੍ਰਿਤਪਾਲ ਸਿੰਘ ਉੱਤੇ ਕਾਰਵਾਈ ਦਾ ਅਸਰ ਪਿਆ। ਦੱਸ ਦਈਏ ਕਿ ਅੱਜ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਜੀ-20 ਸੰਮੇਲਨ ਦੀ L-20 ਮੀਟਿੰਗ ਸੁਰੂ ਹੋਈ ਸੀ। ਇਸ ਦੌਰਾਨ 2 ਦਿਨਾਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਵਿਦੇਸ਼ੀ ਡੈਲੀਗੇਟਾਂ ਦਾ ਅੱਜ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਪ੍ਰੋਗਰਾਮ ਸੀ, ਜੋ ਰੱਦ ਹੋ ਗਿਆ।

ਅੰਮ੍ਰਿਤਸਰ ਵਿੱਚ L-20 ਮੀਟਿੰਗ ਰੱਦ:- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ L-20 ਮੀਟਿੰਗ ਵਿੱਚ ਵਿਦੇਸ਼ੀ ਡੈਲੀਗੇਟਾਂ ਨੂੰ ਐਤਵਾਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਪ੍ਰੋਗਰਾਮ ਸੀ, ਜੋ ਰੱਦ ਹੋ ਗਿਆ। ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਹੀ ਵਿਖੇ ਹੀ ਵਿਦੇਸ਼ੀ ਡੈਲੀਗੇਟਾਂ ਦੇ ਮੁਖੀਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਰਾਮ ਕਰਨਾ ਸੀ। ਸਾਰੀਆਂ ਤਿਆਰੀਆਂ ਵੀ ਕੀਤੀਆਂ ਹੋਈਆਂ ਸਨ। ਪਰ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਉੱਤੇ ਕਾਰਵਾਈ ਕਰਕੇ ਇਹ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ।

ਅੰਮ੍ਰਿਤਪਾਲ ਸਿੰਘ ਉੱਤੇ ਕਾਰਵਾਈ:- ਦੱਸ ਦਈਏ ਕਿ ਸ਼ਨੀਵਾਰ ਨੂੰ ਥਾਣਾ ਅਜਨਾਲਾ 'ਤੇ ਹਮਲੇ ਦੇ ਮਾਮਲੇ 'ਚ ਖਾਲਿਸਤਾਨ ਸਮਰਥਕ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਨੇ ਵੱਡੀ ਕਾਰਵਾਈ ਕੀਤੀ। ਦੱਸ ਦਈਏ ਕਿ ਇਹ ਕਾਰਵਾਈ ਉਸ ਸਮੇਂ ਕੀਤੀ, ਜਦੋਂ ਅੰਮ੍ਰਿਤਪਾਲ ਸਿੰਘ ਆਪਣੇ 6 ਸਾਥੀਆਂ ਨਾਲ ਮੋਗਾ ਵੱਲ ਜਾ ਰਹੇ ਸਨ। ਜਿਸ ਦੌਰਾਨ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਲਈ ਜਿਵੇਂ ਹੀ ਪੰਜਾਬ ਪੁਲਿਸ ਨੇ ਘੇਰਾਬੰਦੀ ਕੀਤੀ, ਤਾਂ ਅੰਮ੍ਰਿਤਪਾਲ ਖੁਦ ਕਾਰ ਵਿੱਚ ਬੈਠ ਕੇ ਲਿੰਕ ਜਲੰਧਰ ਰੋਡ ਰਾਹੀਂ ਭੱਜ ਗਿਆ। ਉਸ ਦੇ ਪਿੱਛਾ ਕਰਨ ਲਈ ਪੰਜਾਬ ਪੁਲਿਸ ਦੀਆਂ 100 ਦੇ ਕਰੀਬ ਗੱਡੀਆਂ ਲਗਾਈਆਂ, ਪਰ ਅੰਮ੍ਰਿਤਪਾਲ ਸਿੰਘ ਹੱਥ ਨਾ ਆਇਆ। ਜਿਸ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਭਗੌੜਾ ਐਲਾਨਿਆ ਗਿਆ।

ਇਹ ਵੀ ਪੜੋ:- Habeas Corpus Petition: ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਸਬੰਧੀ ਹਾਈਕੋਰਟ ਵਿੱਚ 'ਹੈਬੀਅਸ ਕਾਰਪਸ' ਪਟੀਸ਼ਨ ਦਾਇਰ

ETV Bharat Logo

Copyright © 2024 Ushodaya Enterprises Pvt. Ltd., All Rights Reserved.