ਅੰਮ੍ਰਿਤਸਰ CI ਵਲੋਂ ਫਿਰੋਜ਼ਪੁਰ ਬਾਰਡਰ ਤੋਂ ਭਾਰੀ ਅਸਲਾ ਬਰਾਮਦ, ਪਾਕਿਸਤਾਨ ਤੋਂ ਭੇਜੇ ਗਏ ਸੀ ਹਥਿਆਰ !

author img

By

Published : Dec 3, 2022, 9:08 AM IST

Weapon Smuggling At India Pak Border
Weapon Smuggling At India Pak Border ()

ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਦੀ ਟੀਮ ਵਲੋਂ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਵੱਡੀ ਬਰਾਮਦਗੀ ਕੀਤੀ ਹੈ। ਅੰਮ੍ਰਿਤਸਰ ਸੀਆਈ ਵਲੋਂ ਸਰਹੱਦ ਪਾਰ ਤੋਂ ਤਸਕਰੀ ਹੋ ਰਹੇ ਹਥਿਆਰ ਬਰਾਮਦ ਕੀਤੇ ਗਏ ਹਨ।

ਅੰਮ੍ਰਿਤਸਰ: ਪੰਜਾਬ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਦੀ ਟੀਮ ਨੇ ਦੋ ਦਿਨਾਂ ਬਾਅਦ ਇੱਕ ਵਾਰ ਫਿਰ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ। ਇਹ ਹਥਿਆਰ ਇੱਕ ਵਾਰ ਫਿਰ ਫਿਰੋਜ਼ਪੁਰ ਬਾਰਡਰ ਤੋਂ ਹੀ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਇਸ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰੇ ਹਥਿਆਰ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ਵੱਲ ਭੇਜੇ ਗਏ ਸਨ।

ਗੁਪਤ ਸੂਚਨਾ ਦੇ ਅਧਾਰ 'ਤੇ ਕਾਰਵਾਈ: ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਅੰਮ੍ਰਿਤਸਰ ਦੀ ਟੀਮ ਨੂੰ ਸਰਹੱਦ ਪਾਰ ਤੋਂ ਹਥਿਆਰਾਂ ਦੀ ਖੇਪ ਪਹੁੰਚਾਏ ਜਾਣ ਦੀ ਸੂਚਨਾ ਮਿਲੀ ਸੀ। ਇਨਪੁਟਸ ਦੀ ਪੁਸ਼ਟੀ ਹੋਣ ਤੋਂ ਬਾਅਦ, ਏਆਈਜੀ ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਦੀ ਨਿਗਰਾਨੀ ਹੇਠ ਇੱਕ ਟੀਮ ਫਿਰੋਜ਼ਪੁਰ ਲਈ ਰਵਾਨਾ ਕੀਤੀ ਗਈ ਸੀ। ਸੀਆਈ ਦੀ ਟੀਮ ਨੇ ਫਿਰੋਜ਼ਪੁਰ ਪਹੁੰਚ ਕੇ ਬੀਐਸਐਫ ਨਾਲ ਸੰਪਰਕ ਕੀਤਾ। ਜਿਨ੍ਹਾਂ ਨੇ ਨਿਰਧਾਰਿਤ ਸੂਚਨਾ ਦੇ ਨਾਲ ਥਾਂ-ਥਾਂ ਦੀ ਤਲਾਸ਼ੀ ਲਈ ਅਤੇ ਹਥਿਆਰਾਂ ਦਾ ਸਟਾਕ ਬਰਾਮਦ ਕੀਤਾ।

ਭਾਰੀ ਅਸਲਾ ਬਰਾਮਦ: ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਹਥਿਆਰਾਂ ਦੀ ਖੇਪ ਵਿੱਚ 5 ਏਕੇ 47 ਅਤੇ 5 ਪਿਸਤੌਲ ਬਰਾਮਦ ਕੀਤੇ ਹਨ। ਇੰਨਾ ਹੀ ਨਹੀਂ ਏ.ਕੇ.47 ਦੇ 5 ਮੈਗਜ਼ੀਨ ਅਤੇ ਪਿਸਤੌਲ ਦੇ 10 ਮੈਗਜ਼ੀਨ ਵੀ ਬਰਾਮਦ ਹੋਏ ਹਨ। ਜਿਸ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸੂਬੇ ਨੂੰ ਖੁਸ਼ਹਾਲ ਕਰਨ ਲਈ ਪੁਲਿਸ ਮੁਸਤੈਦ: ਇਸ ਸਬੰਧੀ ਡੀਜੀਪੀ ਗੌਰਵ ਯਾਦਵ ਦਾ ਕਹਿਣਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਨੂੰ ਖੁਸ਼ਹਾਲ ਬਣਾਉਣ ਦੇ ਮਕਸਦ ਨਾਲ ਪੰਜਾਬ ਪੁਲਿਸ ਪੂਰੀ ਤਰ੍ਹਾਂ ਮੂਸਤੈਦੀ ਨਾਲ ਕੰਮ ਕਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਨੂੰ ਸੁਰੱਖਿਅਤ ਅਤੇ ਕ੍ਰਾਈਮ ਮੁਕਤ ਕਰਨ ਲਈ ਵਚਨਬੱਧ ਹੈ।

ਪਹਿਲਾਂ ਵੀ ਮਿਲੇ ਸਨ ਹਥਿਆਰ: ਸੀ.ਆਈ.ਅੰਮ੍ਰਿਤਸਰ ਦੀ ਟੀਮ ਦੇ ਇਨਪੁਟ ਦੇ ਆਧਾਰ 'ਤੇ ਦੋ ਦਿਨ ਪਹਿਲਾਂ 30 ਨਵੰਬਰ ਨੂੰ ਪੰਜਾਬ ਪੁਲਿਸ ਨੇ ਫਿਰੋਜ਼ਪੁਰ ਬਾਰਡਰ ਤੋਂ ਹਥਿਆਰਾਂ ਦਾ ਇੱਕ ਕੈਸ਼ ਬਰਾਮਦ ਕੀਤਾ ਸੀ। ਇਸ ਵਿੱਚ 5 ਏਕੇ 47 ਅਤੇ 5 ਪਿਸਤੌਲ ਵੀ ਬਰਾਮਦ ਹੋਏ ਹਨ। ਪਰ ਇਸ ਖੇਪ ਦੇ ਨਾਲ ਹੀ ਸੀਆਈ ਟੀਮ ਨੇ 13 ਕਿਲੋ ਹੈਰੋਇਨ ਦੀ ਖੇਪ ਵੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬੀਆਂ ਨੂੰ ਬੇਵਕੂਫ ਕਹੇ ਜਾਣ 'ਤੇ ਵਿਰੋਧੀਆਂ ਨੇ ਘੇਰੇ ਮੰਤਰੀ ਇੰਦਰਬੀਰ ਸਿੰਘ ਨਿੱਜਰ, ਅਹੁਦੇ ਤੋਂ ਬਰਖ਼ਾਸਤ ਕਰਨ ਦੀ ਮੰਗ

ETV Bharat Logo

Copyright © 2024 Ushodaya Enterprises Pvt. Ltd., All Rights Reserved.