ETV Bharat / state

ਯੂਪੀ 'ਚ ਯੋਗੀ ਸਰਕਾਰ ਆਪਣੇ ਆਗੂ ਦੇ ਬਚਾਅ 'ਚ ਲੱਗੀ: ਅਜਨਾਲਾ

author img

By

Published : Oct 9, 2021, 3:38 PM IST

ਯੂਪੀ 'ਚ ਯੋਗੀ ਸਰਕਾਰ ਆਪਣੇ ਆਗੂ ਦੇ ਬਚਾਅ 'ਚ ਲੱਗੀ:ਅਜਨਾਲਾ
ਯੂਪੀ 'ਚ ਯੋਗੀ ਸਰਕਾਰ ਆਪਣੇ ਆਗੂ ਦੇ ਬਚਾਅ 'ਚ ਲੱਗੀ:ਅਜਨਾਲਾ

ਵਿਧਾਇਕ ਅਜਨਾਲਾ ਨੇ ਪਿਛਲੇ ਦਿਨੀਂ ਲਖੀਮਪੁਰ ਖੀਰੀ 'ਚ ਹੋਈ ਘਟਨਾ 'ਤੇ ਬੋਲਦਿਆਂ ਕਿਹਾ ਕਿ ਯੂਪੀ ਦੀ ਯੋਗੀ ਸਰਕਾਰ ਆਪਣੇ ਲੀਡਰ ਦੇ ਬਚਾਅ 'ਚ ਲੱਗੀ ਹੋਈ ਹੈ, ਜਿਸ ਕਾਰਨ ਯੂ.ਪੀ ਪ੍ਰਸ਼ਾਸਨ ਵਲੋਂ ਕਾਰਵਾਈ 'ਚ ਦੇਰੀ ਕੀਤੀ ਜਾ ਰਹੀ ਹੈ।

ਅੰਮ੍ਰਿਤਸਰ: ਝੋਨੇ ਦੀ ਫਸਲ(Paddy crop) ਪੱਕ ਜਾਣ ਤੋਂ ਬਾਅਦ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਉਂਦੀ ਜਾ ਰਹੀ ਹੈ। ਜਿਸਦੇ ਚੱਲਦੇ ਸਰਕਾਰ ਵਲੋਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ(Government procurement of paddy) ਸ਼ੁਰੂ ਕਰਨ ਦੇ ਹੁਕਮ ਦਿੱਤੇ ਸਨ। ਇਸਦੇ ਤਹਿਤ ਅਜਨਾਲਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਸਰਕਾਰੀ ਖਰੀਦ(Government procurement of paddy) ਦੀ ਸ਼ੁਰੂਆਤ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ(MLA Harpartap Singh Ajnala) ਅਤੇ ਉਨ੍ਹਾਂ ਦੇ ਸਪੁੱਤਰ ਕੰਵਰ ਪ੍ਰਤਾਪ ਸਿੰਘ ਵਲੋਂ ਕੀਤੀ ਗਈ।

ਇਸ ਮੌਕੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ(Chief Minister Charanjit Singh Channi) ਦੀ ਅਗਵਾਈ ਵਾਲੀ ਕਾਂਗਰਸ ਸਰਕਾਰ(Congress Government) ਵੱਲੋਂ ਝੋਨੇ ਦੀ ਸਰਕਾਰੀ ਖ਼ਰੀਦ(Government procurement of paddy) ਅਤੇ 24 ਘੰਟਿਆਂ 'ਚ ਅਦਾਇਗੀ(Payment within 24 hours) ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆਉਣ ਵਾਲੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਯੂਪੀ 'ਚ ਯੋਗੀ ਸਰਕਾਰ ਆਪਣੇ ਆਗੂ ਦੇ ਬਚਾਅ 'ਚ ਲੱਗੀ:ਅਜਨਾਲਾ
ਯੂਪੀ 'ਚ ਯੋਗੀ ਸਰਕਾਰ ਆਪਣੇ ਆਗੂ ਦੇ ਬਚਾਅ 'ਚ ਲੱਗੀ:ਅਜਨਾਲਾ

ਇਹ ਵੀ ਪੜ੍ਹੋ:ਲਖੀਮਪੁਰ ਖੀਰੀ ਹਿੰਸਾ ਮਾਮਲਾ: ਪੁਲਿਸ ਦੇ ਸਾਹਮਣੇ ਪੇਸ਼ ਹੋਏ ਆਸ਼ੀਸ਼ ਮਿਸ਼ਰਾ, ਸਮਰਥਕਾਂ ਨੇ ਕੀਤਾ ਹੰਗਾਮਾ

ਇਸ ਦੇ ਨਾਲ ਹੀ ਵਿਧਾਇਕ ਅਜਨਾਲਾ ਨੇ ਪਿਛਲੇ ਦਿਨੀਂ ਲਖੀਮਪੁਰ ਖੀਰੀ(Lakhimpur Khiri) 'ਚ ਹੋਈ ਘਟਨਾ 'ਤੇ ਬੋਲਦਿਆਂ ਕਿਹਾ ਕਿ ਯੂਪੀ ਦੀ ਯੋਗੀ ਸਰਕਾਰ(Yogi government) ਆਪਣੇ ਲੀਡਰ ਦੇ ਬਚਾਅ 'ਚ ਲੱਗੀ ਹੋਈ ਹੈ, ਜਿਸ ਕਾਰਨ ਯੂ.ਪੀ ਪ੍ਰਸ਼ਾਸਨ ਵਲੋਂ ਕਾਰਵਾਈ 'ਚ ਦੇਰੀ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਯੂ.ਪੀ ਸਰਕਾਰ ਦੀ ਸ਼ਹਿ 'ਤੇ ਹੀ ਪੁਲਿਸ ਵਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾ ਰਹੀ।

ਇਸ ਦੇ ਨਾਲ ਹੀ ਦਾਣਾ ਮੰਡੀ ਅਜਨਾਲਾ ਦੇ ਚੇਅਰਮੈਨ ਦਿਲਬਾਗ ਸਿੰਘ ਫਿਰਵਰੀਆ ਨੇ ਕਿਹਾ ਕਿ ਉਨ੍ਹਾਂ ਵਲੋਂ ਕਿਸਾਨਾਂ, ਆੜ੍ਹਤੀਆਂ ਅਤੇ ਮਜਦੂਰਾਂ ਲਈ ਮੰਡੀ 'ਚ ਹਰ ਤਰ੍ਹਾਂ ਦੇ ਪ੍ਰਬੰਧ ਕਰ ਲਏ ਗਏ ਹਨ ਅਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ:ਜੰਮੂ ਕਸ਼ਮੀਰ ਹਿੰਸਾ: ਘਾਟੀ 'ਚ ਬਹੁ ਗਿਣਤੀ ਅਬਾਦੀ ਕਰ ਸਕਦੀ ਹੈ ਸਾਡੀ ਸੁਰੱਖਿਆ - ਸਿੱਖ ਭਾਈਚਾਰਾ

ETV Bharat Logo

Copyright © 2024 Ushodaya Enterprises Pvt. Ltd., All Rights Reserved.