ETV Bharat / state

Punjabi Youth Died in Canada: ਕੈਨੇਡਾ ਦੀ ਧਰਤੀ ਨੇ ਖਾ ਲਿਆ ਪੰਜਾਬ ਦਾ ਇੱਕ ਹੋਰ ਨੌਜਵਾਨ, ਭੇਦਭਰੇ ਹਲਾਤਾਂ 'ਚ ਹੋਈ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

author img

By ETV Bharat Punjabi Team

Published : Oct 13, 2023, 7:35 AM IST

ਕੈਨੇਡਾ 'ਚ ਨੌਜਵਾਨ ਦੀ ਮੌਤ
ਕੈਨੇਡਾ 'ਚ ਨੌਜਵਾਨ ਦੀ ਮੌਤ

ਅੰਮ੍ਰਿਤਸਰ ਦੇ ਤਰਨ ਤਰਨ ਰੋਡ ਵਿਖੇ ਕੋਟ ਮਿੱਤ ਸਿੰਘ ਇਲਾਕੇ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਦੀ ਕੈਨੇਡਾ ਦੇ ਵੈਨੂਕਵਰ ਸ਼ਹਿਰ 'ਚ ਮੌਤ ਹੋ ਗਈ। ਮ੍ਰਿਤਕ ਚਾਰ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ, ਜਿਸ ਤੋਂ ਬਾਅਦ ਹੁਣ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। (Punjabi Youth Death)

ਪਰਿਵਾਰ ਜਾਣਕਾਰੀ ਦਿੰਦੇ ਹੋਏ

ਅੰਮ੍ਰਿਤਸਰ: ਪੰਜਾਬ ਤੋਂ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਅਤੇ ਰੁਜ਼ਗਾਰ ਲਈ ਵਿਦੇਸ਼ਾਂ ਦੀ ਧਰਤੀ 'ਤੇ ਜਾਂਦੇ ਹਨ ਪਰ ਉਥੇ ਕਈ ਵਾਰ ਉਨ੍ਹਾਂ ਨਾਲ ਅਜਿਹੇ ਵਰਤਾਰੇ ਵਾਪਰ ਜਾਂਦੇ ਹਨ ਕਿ ਇਸ ਫਾਨੀ ਸੰਸਾਰ ਨੂੰ ਹੀ ਅਲਵਿਦਾ ਆਖ ਜਾਂਦੇ ਹਨ। ਹੁਣ ਤੱਕ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਵਿਦੇਸ਼ਾਂ ਦੀ ਧਰਤੀ 'ਤੇ ਪੰਜਾਬ ਦੀ ਕਿਸੇ ਮਾਂ ਦਾ ਪੁੱਤ ਅਤੇ ਪਤਨੀ ਦਾ ਸੁਹਾਗ ਉਜੜ ਗਿਆ ਹੋਵੇ। ਹੁਣ ਤੱਕ ਕਈ ਨੌਜਵਾਨਾਂ ਦੇ ਮੌਤ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਅਜਿਹਾ ਹੀ ਇੱਕ ਮਾਮਲਾ ਹੋਰ ਸਾਹਮਣੇ ਆਇਆ, ਜਿਥੇ ਮਾਂ ਬਾਪ ਦੇ ਜਵਾਨ ਪੁੱਤ ਦੀ ਵਿਦੇਸ਼ 'ਚ ਭੇਦਭਰੇ ਹਾਲਾਤਾਂ 'ਚ ਮੌਤ ਹੋ ਗਈ। (Punjabi Youth Died in Canada)

ਅੰਮ੍ਰਿਤਸਰ ਦੇ ਕੋਟ ਮਿੱਤ ਸਿੰਘ ਇਲਾਕੇ ਦੇ ਰਹਿਣ ਵਾਲਾ ਸੀ ਨੌਜਵਾਨ: ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਤਰਨ ਤਰਨ ਰੋਡ ਵਿਖੇ ਕੋਟ ਮਿੱਤ ਸਿੰਘ ਇਲਾਕੇ ਦੇ ਰਹਿਣ ਵਾਲੇ ਲਵਪ੍ਰੀਤ ਸਿੰਘ ਦੀ ਕੈਨੇਡਾ ਦੇ ਵੈਨੂਕਵਰ ਸ਼ਹਿਰ 'ਚ ਮੌਤ ਹੋ ਗਈ। ਜਿਸ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਮੌਕੇ ਪੀੜਤ ਪਰਿਵਾਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹਨਾਂ ਦਾ ਲੜਕਾ ਲਵਪ੍ਰੀਤ ਸਿੰਘ ਚਾਰ ਮਹੀਨੇ ਪਹਿਲਾਂ ਕੈਨੇਡਾ ਦੇ ਵੈਨਕੂਵਰ ਸ਼ਹਿਰ ਦੇ ਵਿੱਚ ਕੰਮ ਕਾਜ ਕਰਨ ਲਈ ਗਿਆ ਸੀ । ਪਰਿਵਾਰ ਵੱਲੋਂ ਖੁਸ਼ੀ-ਖੁਸ਼ੀ ਆਪਣੇ ਮੁੰਡੇ ਨੂੰ ਕੈਨੇਡਾ ਲਈ ਰਵਾਨਾ ਕੀਤਾ ਗਿਆ ਸੀ।

ਫੋਨ ਆਉਣ ਤੋਂ ਬਾਅਦ ਮੌਤ ਦਾ ਪਤਾ ਲੱਗਾ: ਪਰਿਵਾਰ ਨੇ ਦੱਸਿਆ ਕਿ ਚਾਰ ਅਕਤੂਬਰ ਨੂੰ ਆਖ਼ਰੀ ਵਾਰ ਉਸਦਾ ਫ਼ੋਨ ਆਇਆ ਸੀ ਤੇ ਉਸ ਤੋਂ ਬਾਅਦ ਉਸ ਦਾ ਕੋਈ ਫੋਨ ਨਹੀਂ ਆਇਆ। ਇਸ ਦੇ ਨਾਲ ਹੀ ਪਰਿਵਾਰ ਨੇ ਦੱਸਿਆ ਕਿ ਅਸੀਂ ਕਈ ਵਾਰ ਫੋਨ ਕਰਨ ਦੀ ਕੋਸ਼ਿਸ਼ ਕੀਤੀ ਪਰ ਲਵਪ੍ਰੀਤ ਸਿੰਘ ਦਾ ਫੋਨ ਨਹੀਂ ਮਿਲਿਆ ਤੇ ਕੱਲ ਦੇਰ ਰਾਤ ਸਾਨੂੰ ਇੱਕ ਫੋਨ ਆਇਆ, ਜਿਸ ਤੋਂ ਸਾਨੂੰ ਪਤਾ ਲੱਗਾ ਕਿ ਸਾਡੇ ਬੱਚੇ ਦੀ ਲਾਸ਼ ਪਿਛਲੇ ਪੰਜ ਛੇ ਦਿਨਾਂ ਤੋਂ ਕੈਨੇਡਾ ਦੇ ਵੈਨਕੂਵਰ ਪੁਲਿਸ ਸਟੇਸ਼ਨ ਦੇ ਵਿੱਚ ਪਈ ਹੋਈ ਹੈ।

ਪਰਿਵਾਰ ਨੇ ਇਨਸਾਫ਼ ਦੀ ਕੀਤੀ ਮੰਗ: ਪੀੜਤ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਨੂੰ ਫੋਨ 'ਤੇ ਦੱਸਿਆ ਗਿਆ ਕਿ ਸਾਈਲੈਂਟ ਹਾਰਟ ਅਟੈਕ ਆਉਣ ਨਾਲ ਲਵਪ੍ਰੀਤ ਸਿੰਘ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਕਈ ਦਿਨ ਪਹਿਲਾਂ ਪੁੱਤ ਦੀ ਮੌਤ ਹੋ ਗਈ ਪਰ ਉਨ੍ਹਾਂ ਨੂੰ ਦੇਰ ਰਾਤ ਪਤਾ ਲੱਗਾ ਹੈ, ਜੋ ਕਈ ਸਵਾਲ ਖੜੇ ਕਰਦਾ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਬੜੀ ਮੁਸ਼ਕਿਲ ਨਾਲ ਕਰਜ਼ਾ ਚੁੱਕ ਕੇ ਆਪਣੇ ਬੱਚੇ ਨੂੰ ਵਿਦੇਸ਼ ਭੇਜਿਆ ਸੀ ਪਰ ਹੁਣ ਉਸ ਦੀ ਲਾਸ਼ ਦਾ ਇੰਤਜ਼ਾਰ ਕਰ ਰਹੇ ਹਾਂ। ਪਰਿਵਾਰ ਨੇ ਕਿਹਾ ਕਿ ਅਸੀਂ ਸਰਕਾਰ ਕੋਲੋਂ ਮੰਗ ਕਰਦੇ ਹਾਂ ਕਿ ਸਾਨੂੰ ਸਾਡੇ ਬੱਚੇ ਦੀ ਮੌਤ ਦਾ ਕਾਰਨ ਦੱਸਿਆ ਜਾਵੇ ਤੇ ਉਸ ਦੀ ਮ੍ਰਿਤਕ ਦੇਹ ਨੂੰ ਵਾਪਸ ਭਾਰਤ ਲਿਆਂਦਾ ਜਾਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.