ETV Bharat / state

ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ, ਜ਼ਿਲ੍ਹੇ 'ਚੋਂ ਕੁੜੀਆਂ ਨੇ ਮਾਰੀ ਬਾਜ਼ੀ

author img

By

Published : Jul 22, 2020, 2:37 AM IST

12th result of government schools in Barnala district was excellent, the girls from the district scored
ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ, ਜ਼ਿਲ੍ਹੇ 'ਚੋਂ ਕੁੜੀਆਂ ਨੇ ਮਾਰੀ ਬਾਜ਼ੀ

ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਸ਼ਹਿਣਾ ਦੀ ਵਿਦਿਆਰਥਣ ਅਮਨਜੋਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੀ ਵਿਦਿਆਰਥਣ ਹਰਪ੍ਰੀਤ ਕੌਰ 98.22 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ’ਤੇ ਰਹੀਆਂ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੀ ਵਿਦਿਆਰਥਣ ਸੁਖਜੀਤ ਕੌਰ 98 ਫ਼ੀਸਦੀ ਅੰਕ ਲੈ ਕੇ ਦੂਸਰੇ ਸਥਾਨ ਤੇ ਰਹੀ। ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸ਼ਹਿਣਾ ਦੀ ਵਿਦਿਆਰਥਣ ਸੇਜਲ ਬਾਵਾ 97.5 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ਤੇ ਰਹੀ।

ਬਰਨਾਲਾ: ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨੇ ਕੀਤਾ ਹੈ। ਇਸ ਵਾਰ ਮੁੜ ਇਨ੍ਹਾਂ ਨਤੀਜਿਆਂ ਵਿੱਚ ਪੰਜਾਬ ਦੀਆਂ ਕੁੜੀ ਨੇ ਮੱਲਾਂ ਮਾਰੀਆਂ ਹਨ। ਇਸੇ ਨਾਲ ਹੀ ਇਸ ਵਾਰ ਇਨ੍ਹਾਂ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਝੰਡੀ ਰਹੀ। ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਦੇ 2979 ਵਿਦਿਆਰਥੀਆਂ ਦੀ ਕੁੱਲ ਪਾਸ ਪ੍ਰਤੀਸ਼ਤ 98 ਫ਼ੀਸਦੀ ਰਹੀ।

12th result of government schools in Barnala district was excellent, the girls from the district scored
ਅਮਨਜੋਤ ਕੌਰ

ਹਰਪ੍ਰੀਤ ਕੌਰ

ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ਸ਼ਹਿਣਾ ਦੀ ਵਿਦਿਆਰਥਣ ਅਮਨਜੋਤ ਕੌਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੀ ਵਿਦਿਆਰਥਣ ਹਰਪ੍ਰੀਤ ਕੌਰ 98.22 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ ’ਤੇ ਰਹੀਆਂ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੌਲਾ ਦੀ ਵਿਦਿਆਰਥਣ ਸੁਖਜੀਤ ਕੌਰ 98 ਫ਼ੀਸਦੀ ਅੰਕ ਲੈ ਕੇ ਦੂਸਰੇ ਸਥਾਨ ਤੇ ਰਹੀ। ਜਦਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਸ਼ਹਿਣਾ ਦੀ ਵਿਦਿਆਰਥਣ ਸੇਜਲ ਬਾਵਾ 97.5 ਫੀਸਦੀ ਅੰਕ ਪ੍ਰਾਪਤ ਕਰਕੇ ਤੀਸਰੇ ਸਥਾਨ ਤੇ ਰਹੀ।

12th result of government schools in Barnala district was excellent, the girls from the district scored
ਸੁਖਜੀਤ ਕੌਰ

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਰਬਜੀਤ ਸਿੰਘ ਤੂਰ ਅਤੇ ਉੱਪ-ਜ਼ਿਲ੍ਹਾ ਸਿੱਖਿਆ ਅਫ਼ਸਰ(ਸ) ਹਰਕੰਵਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 46 ਸੀਨੀਅਰ ਸੈਕੰਡਰੀ ਸਕੂਲਾਂ ਵਿੱਚੋਂ 28 ਸਕੂਲਾਂ ਦਾ ਆਰਟਸ ਦਾ ਨਤੀਜਾ 100 ਫ਼ੀਸਦੀ ਰਿਹਾ। ਸਾਇੰਸ ਵਿਸ਼ੇ ਦਾ ਸਾਰੇ ਸਕੂਲਾਂ ਦਾ ਨਤੀਜਾ 100 ਫ਼ੀਸਦ ਰਿਹਾ। ਇਸੇ ਤਰ੍ਹਾਂ ਕਾਮਰਸ ਗਰੁੱਪ ਵਾਲੇ 7 ਸਕੂਲਾਂ ਵਿੱਚੋਂ 6 ਸਕੂਲਾਂ ਦਾ ਨਤੀਜਾ 100ਫ਼ੀਸਦੀ ਰਿਹਾ।

12th result of government schools in Barnala district was excellent, the girls from the district scored
ਸੇਜਲ ਬਾਵਾ

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀਆਂ ਦੀ ਅਗਲੇਰੀ ਪੜਾਈ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਦਾਖਲਾ ਸਰਕਾਰੀ ਸਕੂਲਾਂ ਵਿੱਚ ਕਰਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰੀ ਸਕੂਲ ਹੁਣ ਕਿਸੇ ਵੀ ਪੱਖੋਂ ਉੱਚ ਮਿਆਰੀ ਸਕੂਲਾਂ ਤੋਂ ਘੱਟ ਨਹੀਂ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.