ETV Bharat / state

550ਵੇਂ ਪ੍ਰਕਾਸ਼ ਪੁਰਬ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 550 ਬੂਟੇ ਲਗਾ ਕੇ ਵਾਤਾਵਰਨ ਸ਼ੁੱਧ ਰੱਖਣ ਦਾ ਦਿੱਤਾ ਸੰਦੇਸ਼

author img

By

Published : Nov 12, 2019, 8:00 PM IST

ਬਰਨਾਲਾ ਜ਼ਿਲ੍ਹੇ ਦੇ ਕੁਝ ਵਾਤਾਵਰਨ ਪ੍ਰੇਮੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਬੂਟੇ ਲਗਾ ਕੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਤੇ ਲੋਕਾਂ ਨੂੰ ਵਾਤਾਵਰਨ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ

ਬਰਨਾਲਾ: ਅੱਜ ਜਦੋਂ ਮਨੁੱਖ ਆਪਣੇ ਫਾਇਦੇ ਦੇ ਲਈ ਹਵਾ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਉੱਥੇ ਬਰਨਾਲਾ ਜ਼ਿਲ੍ਹੇ ਦੇ ਕੁਝ ਵਾਤਾਵਰਨ ਪ੍ਰੇਮੀਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਬੂਟੇ ਲਗਾ ਕੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਤੇ ਲੋਕਾਂ ਨੂੰ ਵਾਤਾਵਰਨ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਬੂਟੇ ਲਗਾਉਣ ਲਈ ਜ਼ਮੀਨ ਕਿਸੇ ਹੋਰ ਵਿਅਕਤੀ ਵੱਲੋਂ ਦਿੱਤੀ ਗਈ ਅਤੇ ਬੂਟੇ ਕਿਸੇ ਹੋਰ ਵਿਅਕਤੀ ਵੱਲੋਂ ਲਗਾਏ ਗਏ। ਇਹ ਬੂਟੇ ਲਗਾਉਣ ਦੀ ਸ਼ੁਰੂਆਤ ਐਸਐਸਪੀ ਬਰਨਾਲਾ ਹਰਜੀਤ ਸਿੰਘ ਵੱਲੋਂ ਕੀਤੀ ਗਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਾਤਾਵਰਨ ਪ੍ਰੇਮੀ ਸੰਦੀਪ ਧੌਲਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਪਿੰਡ ਹੰਡਿਆਇਆ ਵਿੱਚ 550 ਬੂਟੇ ਲਗਾ ਕੇ ਇੱਕ ਜੰਗਲ ਤਿਆਰ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵੱਡੀ ਸੰਖਿਆ ਵਿੱਚ ਫਲਦਾਰ ਬੂਟੇ ਅਤੇ ਜੰਗਲੀ ਕਿਸਮ ਦੇ ਬੂਟੇ ਲਗਾਏ ਜਾ ਰਹੇ ਹਨ ਤਾਂ ਕਿ ਪੰਛੀ ਇਸ ਜੰਗਲ ਵਿੱਚ ਆਪਣੇ ਆਲਣੇ ਬਣਾ ਸਕਣ।

ਇਸ ਮੌਕੇ 'ਤੇ ਜੰਗਲ ਲਗਾਉਣ ਵਾਲੇ ਵਾਤਾਵਰਨ ਪ੍ਰੇਮੀ ਸ਼ਰਨਵੀਰ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਇਹ ਜੰਗਲ ਲਗਾਇਆ ਜਾ ਰਿਹਾ ਹੈ। ਜਿਸ ਵਿੱਚ 550 ਬੂਟੇ ਲਗਾਏ ਜਾ ਰਹੇ ਹਨ।

ਵੇਖੋ ਵੀਡੀਓ

ਇਸ ਜੰਗਲ ਵਿੱਚ 50 ਤੋਂ ਜ਼ਿਆਦਾ ਕਿਸਮਾਂ ਦੇ ਬੂਟੇ ਲਗਾਏ ਜਾ ਰਹੇ ਹਨ ਅਤੇ ਜ਼ਿਆਦਾਤਰ ਬੂਟੇ ਦੇਸੀ ਦਵਾਈਆਂ ਵਿੱਚ ਕੰਮ ਆਉਂਦੇ ਹਨ ਅਤੇ ਜਦੋਂ ਇਹ ਬੂਟੇ ਵੱਡੇ ਹੋ ਜਾਣਗੇ ਤਾਂ ਇਹ ਸੰਘਣਾ ਜੰਗਲ ਤਿਆਰ ਹੋ ਜਾਵੇਗਾ ਅਤੇ ਇਸ ਜੰਗਲ ਵਿੱਚ ਆਪਣਾ ਘਰ ਬਣਾ ਸਕਣਗੇ। ਜੋ ਪੰਛੀਆਂ ਦੀਆਂ ਪ੍ਰਜਾਤੀਆਂ ਪੰਜਾਬ ਵਿੱਚ ਖ਼ਤਮ ਹੋ ਰਹੀਆਂ ਹਨ, ਉਨ੍ਹਾਂ ਲਈ ਇਹ ਜੰਗਲ ਵਰਦਾਨ ਸਾਬਤ ਹੋਵੇਗਾ।

ਇਸ ਮੌਕੇ ਬਰਨਾਲਾ ਦੇ ਐਸਐਸਪੀ ਬਰਨਾਲਾ ਨੇ ਕਿਹਾ ਕਿ ਅੱਜ ਇਕ ਸੰਸਥਾ ਵੱਲੋਂ ਦਾਨ ਕੀਤੀ ਗਈ ਜ਼ਮੀਨ ਵਿੱਚ ਸੰਘਣਾ ਜੰਗਲ ਲਗਾਇਆ ਗਿਆ ਹੈ, ਜਿਸ ਵਿੱਚ ਫ਼ਲਦਾਰ ਬੂਟੇ ਲਗਾਏ ਗਏ ਹਨ।

ਇਹ ਵੀ ਪੜੋ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦਸਤਾਰ ਸਜਾ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਹੋਏ ਨਤਮਸਤਕ

ਉਨ੍ਹਾਂ ਪਿੰਡ ਵਾਸੀਆਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਪਿੰਡ ਵਾਸੀਆਂ ਵੱਲੋਂ ਵਾਤਾਵਰਨ ਪ੍ਰੇਮੀਆਂ ਦੇ ਨਾਲ ਲਗਾਇਆ ਜਾ ਰਿਹਾ ਸੰਘਣਾ ਜੰਗਲ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਸੰਸਥਾ ਦੇ ਨੁਮਾਇੰਦਿਆਂ ਨੂੰ ਥਾਣਾ ਸ਼ਹਿਣਾ ਵਿਖੇ ਵੀ ਪੌਦੇ ਲਗਾਉਣ ਲਈ ਕਿਹਾ।

Intro:ਬਰਨਾਲਾ।
ਅੱਜ ਜਦੋਂ ਮਨੁੱਖ ਆਪਣੇ ਫਾਇਦੇ ਦੇ ਲਈ ਹਵਾ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਉੱਥੇ ਬਰਨਾਲਾ ਜ਼ਿਲ੍ਹੇ ਦੇ ਕੁਝ ਵਾਤਾਵਰਨ ਪ੍ਰੇਮੀਆਂ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 550 ਬੂਟੇ ਲਗਾ ਕੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਤੇ ਲੋਕਾਂ ਨੂੰ ਵਾਤਾਵਰਨ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਗਿਆ। ਇੱਥੇ ਇਹ ਗੱਲ ਦੱਸਣਯੋਗ ਹੈ ਕਿ ਬੂਟੇ ਲਗਾਉਣ ਲਈ ਜ਼ਮੀਨ ਕਿਸੇ ਹੋਰ ਵਿਅਕਤੀ ਵੱਲੋਂ ਦਿੱਤੀ ਗਈ ਅਤੇ ਬੂਟੇ ਕਿਸੇ ਹੋਰ ਵਿਅਕਤੀ ਵੱਲੋਂ ਲਗਾਏ ਗਏ। ਇਹ ਬੂਟੇ ਲਗਾਉਣ ਦੀ ਸ਼ੁਰੂਆਤ ਐਸਐਸਪੀ ਬਰਨਾਲਾ ਹਰਜੀਤ ਸਿੰਘ ਵੱਲੋਂ ਕੀਤੀ ਗਈ। Body:

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਾਤਾਵਰਨ ਪ੍ਰੇਮੀ ਸੰਦੀਪ ਧੌਲਾ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਪਿੰਡ ਹੰਡਿਆਇਆ ਵਿੱਚ 550 ਬੂਟੇ ਲਗਾ ਕੇ ਇੱਕ ਜੰਗਲ ਤਿਆਰ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵੱਡੀ ਸੰਖਿਆ ਵਿੱਚ ਫਲਦਾਰ ਬੂਟੇ ਅਤੇ ਜੰਗਲੀ ਕਿਸਮ ਦੇ ਬੂਟੇ ਲਗਾਏ ਜਾ ਰਹੇ ਹਨ ਤਾਂ ਕਿ ਪੰਛੀ ਇਸ ਜੰਗਲ ਵਿੱਚ ਆਪਣੇ ਆਲ ਨੇ ਬਣਾ ਸਕਣ।

BYTE - ਸੰਦੀਪ ਧੌਲਾ ਵਾਤਾਵਰਨ ਪ੍ਰੇਮੀ(ਉਨਾਬੀ ਕੁੜਤਾ)

ਇਸ ਮੌਕੇ ਤੇ ਜੰਗਲ ਲਗਾਉਣ ਵਾਲੇ ਵਾਤਾਵਰਨ ਪ੍ਰੇਮੀ ਸ਼ਰਨਵੀਰ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਇਹ ਜੰਗਲ ਲਗਾਇਆ ਜਾ ਰਿਹਾ ਹੈ। ਜਿਸ ਵਿੱਚ 550 ਬੂਟੇ ਲਗਾਏ ਜਾ ਰਹੇ ਹਨ। ਇਸ ਜੰਗਲ ਵਿੱਚ 50 ਤੋਂ ਜ਼ਿਆਦਾ ਕਿਸਮਾਂ ਦੇ ਬੂਟੇ ਲਗਾਏ ਜਾ ਰਹੇ ਹਨ ਅਤੇ ਜ਼ਿਆਦਾਤਰ ਬੂਟੇ ਦੇਸੀ ਦਵਾਈਆਂ ਵਿੱਚ ਕੰਮ ਆਉਂਦੇ ਹਨ ਅਤੇ ਜਦੋਂ ਇਹ ਬੂਟੇ ਵੱਡੇ ਹੋ ਜਾਣਗੇ ਤਾਂ ਇਹ ਸੰਘਣਾ ਜੰਗਲ ਤਿਆਰ ਹੋ ਜਾਵੇਗਾ ਅਤੇ ਇਸ ਜੰਗਲ ਵਿੱਚ ਆਪਣਾ ਘਰ ਬਣਾ ਸਕਣਗੇ। ਜੋ ਪੰਛੀਆਂ ਦੀਆਂ ਪ੍ਰਜਾਤੀਆਂ ਪੰਜਾਬ ਵਿੱਚ ਖ਼ਤਮ ਹੋ ਰਹੀਆਂ ਹਨ, ਉਨ੍ਹਾਂ ਲਈ ਇਹ ਜੰਗਲ ਵਰਦਾਨ ਸਾਬਤ ਹੋਵੇਗਾ।
BYTE - ਸ਼ਰਨਵੀਰ ਸਿੰਘ ਵਾਤਾਵਰਨ ਪ੍ਰੇਮੀ (ਨੀਲਾ ਕੋਟ)Conclusion:ਇਸ ਮੌਕੇ ਬਰਨਾਲਾ ਦੇ ਐਸਐਸਪੀ ਬਰਨਾਲਾ ਨੇ ਕਿਹਾ ਕਿ ਅੱਜ ਇਕ ਸੰਸਥਾ ਵੱਲੋਂ ਦਾਨ ਕੀਤੀ ਗਈ ਜ਼ਮੀਨ ਵਿੱਚ ਸੰਘਣਾ ਜੰਗਲ ਲਗਾਇਆ ਗਿਆ ਹੈ, ਜਿਸ ਵਿੱਚ ਫ਼ਲਦਾਰ ਬੂਟੇ ਲਗਾਏ ਗਏ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਪਿੰਡ ਵਾਸੀਆਂ ਵੱਲੋਂ ਵਾਤਾਵਰਨ ਪ੍ਰੇਮੀਆਂ ਦੇ ਨਾਲ ਲਗਾਇਆ ਜਾ ਰਿਹਾ ਸੰਘਣਾ ਜੰਗਲ ਇੱਕ ਚੰਗਾ ਉਪਰਾਲਾ ਹੈ। ਉਨ੍ਹਾਂ ਸੰਸਥਾ ਦੇ ਨੁਮਾਇੰਦਿਆਂ ਨੂੰ ਥਾਣਾ ਸ਼ਹਿਣਾ ਵਿਖੇ ਵੀ ਪੌਦੇ ਲਗਾਉਣ ਲਈ ਕਿਹਾ।
BYTE - ਹਰਜੀਤ ਸਿੰਘ ਐਸਐਸਪੀ ਬਰਨਾਲਾ (ਡੱਬੀਆਂ ਵਾਲੀ ਸ਼ਰਟ)

(ਬਰਨਾਲਾ ਤੋਂ ਲਖਵੀਰ ਚੀਮਾ ਦੀ ਰਿਪੋਰਟ ਈਟੀਵੀ ਭਾਰਤ)
ETV Bharat Logo

Copyright © 2024 Ushodaya Enterprises Pvt. Ltd., All Rights Reserved.