ETV Bharat / state

ਪੰਜਾਬ ਸਰਕਾਰ ਨੇ 'ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ' ਤਹਿਤ ਬਰਨਾਲਾ ਜ਼ਿਲ੍ਹੇ ਦੇ ਕੈਂਸਰ ਪੀੜਤਾਂ ਨੂੰ ਦਿੱਤੀ 71 ਲੱਖ 51 ਹਜ਼ਾਰ ਰੁਪਏ ਦੀ ਸਹਾਇਤਾ

author img

By

Published : May 12, 2023, 7:41 AM IST

ਹੁਣ ਕੈਂਸਰ ਦੇ ਮਰੀਜ਼ਾਂ ਨੂੰ ਡਰਨ ਦੀ ਕੋਈ ਲੋੜ ਨਹੀ ਹੈ, ਕਿਉਕਿ ਪੰਜਾਬ ਸਰਕਾਰ ਵੱਲੋਂ ਮਰੀਜ਼ਾਂ ਦੀ ਬਾਂਹ ਫੜੀ ਗਈ ਹੈ ।

ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਬਰਨਾਲਾ ਜ਼ਿਲ੍ਹੇ ਦੇ ਕੈਂਸਰ ਪੀੜਤਾਂ ਨੂੰ ਦਿੱਤੀ 71 ਲੱਖ 51 ਹਜ਼ਾਰ ਰੁਪਏ ਦੀ ਸਹਾਇਤਾ
ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਤਹਿਤ ਬਰਨਾਲਾ ਜ਼ਿਲ੍ਹੇ ਦੇ ਕੈਂਸਰ ਪੀੜਤਾਂ ਨੂੰ ਦਿੱਤੀ 71 ਲੱਖ 51 ਹਜ਼ਾਰ ਰੁਪਏ ਦੀ ਸਹਾਇਤਾ

ਬਰਨਾਲਾ: ਮੁੱਖ ਮੰਤਰੀ ਕੈਂਸਰ ਰਾਹਤ ਫੰਡ ਸਕੀਮ ਤਹਿਤ ਮਾਰਚ 2022 ਤੋਂ ਅਪ੍ਰੈਲ 2023 ਤੱਕ ਬਰਨਾਲਾ ਜ਼ਿਲ੍ਹੇ ਦੇ 71 ਮਰੀਜਾਂ ਦੇ ਇਲਾਜ ਲਈ 71 ਲੱਖ 51 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਵਿੱਚ ਕੈਂਸਰ ਦੇ ਮਰੀਜਾਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਸਕੀਮ ਤਹਿਤ ਮਰੀਜ਼ਾਂ ਨੂੰ ਡੇਢ ਲੱਖ ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਬਸ਼ਰਤੇ ਕਿ ਸਬੰਧਤ ਵਿਅਕਤੀ ਨੇ ਬੀਮਾ ਕੰਪਨੀ ਆਦਿ ਰਾਹੀਂ ਇਸ ਬਿਮਾਰੀ ਦੇ ਇਲਾਜ ਲਈ ਵਿੱਤੀ ਸਹਾਇਤਾ ਪ੍ਰਾਪਤ ਨਹੀਂ ਕੀਤੀ ਹੈ।

ਕੈਂਸਰ ਰਾਹਤ ਫੰਡ: ਉਨ੍ਹਾਂ ਦੱਸਿਆ ਕਿ 71 ਮਰੀਜ਼ਾਂ ਵਿੱਚੋਂ 22 ਮਰੀਜ਼ ਬਰਨਾਲਾ, 15 ਮਰੀਜ਼ ਧਨੌਲਾ ਦੇ ਹਨ। 20 ਮਰੀਜ਼ ਤਪਾ, 11 ਮਹਿਲ ਕਲਾਂ ਅਤੇ 3 ਭਦੋੜ ਦੇ ਹਨ। ਇਨ੍ਹਾਂ ਮਰੀਜ਼ਾਂ ਨੂੰ ਮੁੱਖ ਮੰਤਰੀ ਕੈਂਸਰ ਰਾਹਤ ਫੰਡ ਤਹਿਤ ਰੇਡੀਓਥੈਰੇਪੀ, ਕੀਮੋਥੈਰੇਪੀ, ਸਰਜਰੀ, ਬਲੱਡ ਕੈਂਸਰ ਦੇ ਇਲਾਜ ਆਦਿ ਦੇ ਖਰਚੇ ਦਿੱਤੇ ਗਏ। ਉਨ੍ਹਾਂ ਕੈਂਸਰ ਪੀੜਤਾਂ ਨੂੰ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੈਂਸਰ ਤੋਂ ਬਚਣ ਲਈ ਤੰਬਾਕੂ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਕੈਂਸਰ ਤੋਂ ਬਚਣ ਲਈ ਕੀਟਨਾਸ਼ਕਾਂ ਦੀ ਜ਼ਿਆਦਾ ਵਰਤੋਂ ਨਾ ਕੀਤੀ ਜਾਵੇ, ਜੰਕ ਫੂਡ ਦੀ ਵਰਤੋਂ ਨਾ ਕੀਤੀ ਜਾਵੇ ਅਤੇ ਪਾਬੰਦੀਸ਼ੁਦਾ ਫੂਡ ਕਲਰ ਅਤੇ ਸਕਰੀਨਾਂ ਤੋਂ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਚੰਗੀ ਸਿਹਤ ਲਈ ਵਿਅਕਤੀ ਨੂੰ ਨਿਯਮਤ ਕਸਰਤ ਅਤੇ ਮੈਡੀਟੇਸ਼ਨ ਕਰਨੀ ਚਾਹੀਦੀ ਹੈ।

ਮਰੀਜ਼ ਪੰਜਾਬ ਦਾ ਵਸਨੀਕ : ਸਰਜਨ. ਬਰਨਾਲਾ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਇਸ ਸਕੀਮ ਅਧੀਨ ਲਾਭ ਲੈਣ ਲਈ ਮਰੀਜ਼ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ, ਜਿਸ ਲਈ ਵੋਟਰ ਕਾਰਡ/ਡਰਾਈਵਿੰਗ ਲਾਇਸੈਂਸ/ਪਾਸਪੋਰਟ ਦੀ ਕਾਪੀ ਨੱਥੀ ਕੀਤੀ ਜਾ ਸਕਦੀ ਹੈ। ਕੈਂਸਰ ਦੀ ਜਾਂਚ/ਪੁਸ਼ਟੀ ਲਈ ਪ੍ਰਯੋਗਸ਼ਾਲਾ ਤੋਂ ਬਾਇਓਪਸੀ ਟੈਸਟ ਦੀ ਰਿਪੋਰਟ ਅਤੇ ਉਸ ਹਸਪਤਾਲ ਤੋਂ ਇਲਾਜ ਦੀ ਲਾਗਤ ਦਾ ਅਨੁਮਾਨ ਜਿੱਥੇ ਮਰੀਜ਼ ਦਾ ਇਲਾਜ ਚੱਲ ਰਿਹਾ ਹੈ ਜਾਂ ਇਲਾਜ ਕੀਤਾ ਜਾਣਾ ਹੈ ਅਤੇ ਜ਼ਿਲ੍ਹਾ ਪੱਧਰ 'ਤੇ ਨਿਰਧਾਰਤ ਅਰਜ਼ੀ ਫਾਰਮ ਦੇ ਨਾਲ ਸਬੰਧਤ ਡਾਕਟਰ ਦੁਆਰਾ ਤਸਦੀਕ ਕੀਤੀਆਂ ਦੋ ਪਾਸਪੋਰਟ ਸਾਈਜ਼ ਫੋਟੋਆਂ ਸ਼ਾਮਲ ਹਨ। ਇਸ ਤੋਂ ਇਲਾਵਾ, ਸਬੰਧਤ ਮਰੀਜ਼ ਨੂੰ ਅਰਜ਼ੀ ਫਾਰਮ ਦੇ ਨਾਲ ਇੱਕ ਸਵੈ-ਘੋਸ਼ਣਾ ਪੱਤਰ ਵੀ ਨੱਥੀ ਕਰਨਾ ਹੋਵੇਗਾ ਕਿ ਉਸਨੇ ਇਸ ਬਿਮਾਰੀ ਲਈ ਕਿਸੇ ਹੋਰ ਸਰੋਤ ਤੋਂ ਵਿੱਤੀ ਸਹਾਇਤਾ ਪ੍ਰਾਪਤ ਨਹੀਂ ਕੀਤੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਨਿਰਧਾਰਤ ਪ੍ਰੋਫਾਰਮਾ ਸਾਰੀਆਂ ਸਿਹਤ ਸੰਸਥਾਵਾਂ, ਜ਼ਿਲ੍ਹਾ ਹਸਪਤਾਲਾਂ, ਉਪ ਮੰਡਲ ਪੱਧਰੀ ਹਸਪਤਾਲਾਂ, ਸਮੂਹ ਕਮਿਊਨਿਟੀ ਹੈਲਥ ਸੈਂਟਰਾਂ ਵਿਖੇ ਉਪਲਬਧ ਹੈ ਅਤੇ ਇਹ ਪ੍ਰੋਫਾਰਮਾ ਸਿਹਤ ਵਿਭਾਗ ਦੀ ਵੈੱਬਸਾਈਟ www.pbhealth.gov.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ ।

ETV Bharat Logo

Copyright © 2024 Ushodaya Enterprises Pvt. Ltd., All Rights Reserved.