ETV Bharat / state

ਬੇਅਦਬੀ ਦੇ ਇਨਸਾਫ਼ ਲਈ ਸੰਗਤਾਂ ਦਾ ਵੱਡਾ ਜੱਥਾ ਬਰਗਾੜੀ ਲਈ ਰਵਾਨਾ

author img

By

Published : Aug 8, 2021, 4:21 PM IST

ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸਿੱਖਾਂ ਲਈ ਸਭ ਤੋਂ ਵੱਡਾ ਹੈ। ਲਗਾਤਾਰ ਛੇ ਸਾਲਾਂ ਤੋਂ ਇਸ ਮਾਮਲੇ 'ਚ ਇਨਸਾਫ਼ ਲੈਣ ਲਈ ਜੱਦੋਜਹਿਦ ਕੀਤੀ ਜਾ ਰਹੀ ਹੈ। ਕਿਸੇ ਵੀ ਸਰਕਾਰ ਨੇ ਅਜੇ ਤੱਕ ਸਿੱਖਾਂ ਨੂੰ ਇਨਸਾਫ਼ ਨਹੀਂ ਦਿੱਤਾ।

ਬੇਅਦਬੀ ਦੇ ਇਨਸਾਫ਼ ਲਈ ਸੰਗਤਾਂ ਦਾ ਵੱਡਾ ਜੱਥਾ ਬਰਗਾੜੀ ਲਈ ਰਵਾਨਾ
ਬੇਅਦਬੀ ਦੇ ਇਨਸਾਫ਼ ਲਈ ਸੰਗਤਾਂ ਦਾ ਵੱਡਾ ਜੱਥਾ ਬਰਗਾੜੀ ਲਈ ਰਵਾਨਾ

ਬਰਨਾਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲੇ ਨੂੰ ਲੈ ਕੇ ਲਗਾਤਾਰ ਸਿੱਖ ਸੰਗਤਾਂ ਸਰਕਾਰਾਂ ਤੋਂ ਇਨਸਾਫ ਦੀ ਮੰਗ ਕਰ ਰਹੀਆਂ ਹਨ, ਪਰ ਹੁਣ ਤੱਕ ਇਨਸਾਫ਼ ਨਹੀਂ ਮਿਲ ਰਿਹਾ। ਜਿਸ ਦੇ ਮੱਦੇਨਜ਼ਰ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਬਰਗਾੜੀ ਵਿਖੇ ਪੰਥਕ ਇਕੱਠ ਸੱਦਿਆ ਗਿਆ ਹੈ। ਜਿਸ ਵਿੱਚ ਸਾਮਲ ਹੋਣ ਲਈ ਬਰਨਾਲਾ ਜਿਲ੍ਹੇ ਤੋਂ ਵੱਡਾ ਜੱਥਾ ਸੰਗਤਾਂ ਦਾ ਰਵਾਨਾ ਹੋਇਆ ਹੈ।

ਬੇਅਦਬੀ ਦੇ ਇਨਸਾਫ਼ ਲਈ ਸੰਗਤਾਂ ਦਾ ਵੱਡਾ ਜੱਥਾ ਬਰਗਾੜੀ ਲਈ ਰਵਾਨਾ

ਇਸ ਮੌਕੇ ਗੱਲਬਾਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਸਿੱਖਾਂ ਲਈ ਸਭ ਤੋਂ ਵੱਡਾ ਹੈ। ਲਗਾਤਾਰ ਛੇ ਸਾਲਾਂ ਤੋਂ ਇਸ ਮਾਮਲੇ 'ਚ ਇਨਸਾਫ਼ ਲੈਣ ਲਈ ਜੱਦੋਜਹਿਦ ਕੀਤੀ ਜਾ ਰਹੀ ਹੈ। ਕਿਸੇ ਵੀ ਸਰਕਾਰ ਨੇ ਅਜੇ ਤੱਕ ਸਿੱਖਾਂ ਨੂੰ ਇਨਸਾਫ਼ ਨਹੀਂ ਦਿੱਤਾ।

ਉਨ੍ਹਾਂ ਕਿਹਾ ਕਿ ਬੇਅਦਬੀ ਅਤੇ ਗੋਲੀਕਾਂਡ ਦੇ ਮਾਮਲਿਆਂ ਵਿੱਚ ਉਸ ਸਮੇਂ ਦੀ ਬਾਦਲ ਸਰਕਾਰ ਦੇ ਨੁਮਾਇੰਦੇ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਡੇਰਾ ਸਿਰਸਾ ਮੁਖੀ ਜਿੰਮੇਵਾਰ ਹਨ। ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਵਿੱਚ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਬੇਅਦਬੀ ਅਤੇ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦਾ ਵਾਅਦਾ ਕੀਤਾ ਸੀ, ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਇਨਸਾਫ਼ ਲੈਣ ਲਈ ਬਰਗਾੜੀ ਵਿਖੇ ਪੰਥਕ ਇਕੱਠ ਸੱਦਿਆ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਬੇਅਦਬੀ ਮਾਮਲਿਆਂ ਦਾ ਇਨਸਾਫ਼ ਨਾ ਮਿਲਿਆ ਤਾਂ ਆਉਣ ਵਾਲੀਆਂ ਚੋਣਾਂ 'ਚ ਸਰਕਾਰ ਨੂੰ ਘੇਰਿਆ ਜਾਵੇਗਾ।

ਇਹ ਵੀ ਪੜ੍ਹੋ:ਬਰਗਾੜੀ 'ਚ ਮੁੜ ਇਕੱਠੀਆਂ ਹੋਈਆਂ ਸੰਗਤਾਂ

ETV Bharat Logo

Copyright © 2024 Ushodaya Enterprises Pvt. Ltd., All Rights Reserved.