ETV Bharat / state

ਆਪ ਵਿਧਾਇਕ ਕੁਲਵੰਤ ਪੰਡੋਰੀ ਨੇ ਆਪਣੇ ਪਿੰਡ ਤੋਂ ਝੋਨੇ ਦੀ ਸਿੱਧੀ ਬਿਜਾਈ ਦਾ ਕੀਤਾ ਆਗਾਜ਼

author img

By

Published : May 20, 2022, 6:51 PM IST

ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਇਸੇ ਤਹਿਤ ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਉਦਘਾਟਨ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕੀਤਾ।

ਝੋਨੇ ਦੀ ਸਿੱਧੀ ਬਿਜਾਈ ਦਾ ਕੀਤਾ ਆਗਾਜ਼
ਝੋਨੇ ਦੀ ਸਿੱਧੀ ਬਿਜਾਈ ਦਾ ਕੀਤਾ ਆਗਾਜ਼

ਬਰਨਾਲਾ: ਬਲਾਕ ਮਹਿਲ ਕਲਾਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਝੋਨੇ ਦੀ ਸਿੱਧੀ ਬਿਜਾਈ ਦਾ ਉਦਘਾਟਨ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਦੌਰਾਨ ਕੀਤਾ। ਕਿਸਾਨ ਕੈਂਪ ਵਿਚ ਸ਼ਿਰਕਤ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਮਾਹਿਰਾਂ ਦੀਆਂ ਸ਼ਿਫਾਰਸ਼ਾਂ ਮੰਨਣ ਦੀ ਅਪੀਲ ਕੀਤੀ।

ਝੋਨੇ ਦੀ ਸਿੱਧੀ ਬਿਜਾਈ ਦਾ ਕੀਤਾ ਆਗਾਜ਼
ਝੋਨੇ ਦੀ ਸਿੱਧੀ ਬਿਜਾਈ ਦਾ ਕੀਤਾ ਆਗਾਜ਼

ਉਨ੍ਹਾਂ ਕਿਹਾ ਕਿ ਹਵਾ, ਧਰਤੀ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਭਨਾਂ ਨੂੰ ਹੰਭਲਾਂ ਮਾਰਨ ਦੀ ਲੋੜ ਹੈ, ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸ਼ੁੱਧ ਹਵਾ ਪਾਣੀ ਪ੍ਰਦਾਨ ਕੀਤਾ ਜਾ ਸਕੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਬਲਵੀਰ ਚੰਦ ਨੇ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਵਿੱਚ ਕੀੜੇਮਾਰ ਜ਼ਹਿਰਾਂ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਧੀ ਨਾਲ 15 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ। ਕੈਂਪ ਦੌਰਾਨ ਹਾਜ਼ਰ ਡਾ. ਜਰਨੈਲ ਸਿੰਘ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਮਸ਼ੀਨਰੀ ਦਾ ਸੁਚੱਜਾ ਉਪਯੋਗ ਕਰਨ ਲਈ ਪ੍ਰੇਰਿਤ ਕੀਤਾ।

ਝੋਨੇ ਦੀ ਸਿੱਧੀ ਬਿਜਾਈ ਦਾ ਕੀਤਾ ਆਗਾਜ਼
ਝੋਨੇ ਦੀ ਸਿੱਧੀ ਬਿਜਾਈ ਦਾ ਕੀਤਾ ਆਗਾਜ਼

ਮੁੱਖ ਖੇਤੀਬਾੜੀ ਅਫ਼ਸਰ, ਬਰਨਾਲਾ ਡਾ. ਬਲਵੀਰ ਚੰਦ ਦੀ ਪ੍ਰਧਾਨਗੀ ਹੇਠ ਪਿੰਡ ਪੰਡੋਰੀ ਵਿਖੇ ਕਰਵਾਏ ਗਏ ਇਸ ਕੈਂਪ ਦੌਰਾਨ ਨਦੀਨਾਂ ਦੀ ਰੋਕਥਾਮ, ਕੀੜੇ ਮਕੌੜੇ, ਬਿਮਾਰੀਆਂ ਅਤੇ ਉਨ੍ਹਾਂ ਦੇ ਹੱਲ ਬਾਰੇ ਵੀ ਕਿਸਾਨਾਂ ਨੂੰ ਦੱਸਿਆ ਗਿਆ।

ਇਸ ਦੌਰਾਨ ਖੇਤੀਬਾੜੀ ਵਿਕਾਸ ਅਫ਼ਸਰ, ਮਹਿਲ ਕਲਾਂ ਡਾ. ਜਸਮੀਨ ਸਿੰਘ ਸਿੱਧੂ ਨੇ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਨਦੀਨ ਦੀ ਸਹੀ ਪਛਾਣ ਹੋਣ ਉਪਰੰਤ ਹੀ ਸ਼ਿਫਾਰਸ਼ ਕੀਤੇ ਗਏ ਨਦੀਨਾਸ਼ਕਾਂ ਦੀ ਵਰਤੋਂ ਕੀਤੀ ਜਾਵੇ। ਫਾਰਮਰ ਸਲਾਹਕਾਰ ਕੇਂਦਰ ਤੋਂ ਆਏ ਡਾ. ਅਮਨਦੀਪ ਕੌਰ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਤਰ ਵੱਤਰ ਖੇਤ ਹੋਣਾ ਚਾਹੀਦਾ ਹੈ ਅਤੇ ਬਿਜਾਈ ਲਈ ਪੀ. ਆਰ. 126 ਕਿਸਮ ਸਭ ਤੋਂ ਵੱਧ ਕਾਰਗਰ ਸਿੱਧ ਹੋਈ ਹੈ। ਭੂਮੀ ਰੱਖਿਆ ਅਫ਼ਸਰ, ਮਹਿਲ ਕਲਾਂ ਡਾ. ਪਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਨਹਿਰੀ ਪਾਣੀ, ਤੁਪਕਾ ਅਤੇ ਫੁਹਾਰਾ ਸਿੰਚਾਈ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ: ਜੇਲ੍ਹ ਪਹੁੰਚੇ ਸਿੱਧੂ, ਪਟਿਆਲਾ ਜੇਲ੍ਹ ’ਚ ਕੱਟਣਗੇ ਅੱਜ ਦੀ ਪਹਿਲੀ ਰਾਤ

ETV Bharat Logo

Copyright © 2024 Ushodaya Enterprises Pvt. Ltd., All Rights Reserved.