ETV Bharat / state

ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਨੇ ਕੀਤਾ CM ਚੰਨੀ ਦਾ ਗੁਣਗਾਣ, ਦੱਸਿਆ ‘ਅਲਾਦੀਨ ਦਾ ਚਿਰਾਗ’

author img

By

Published : Feb 12, 2022, 8:13 AM IST

ਚੋਣ ਪ੍ਰਚਾਰ ਦੌਰਾਨ ਪੰਜਾਬੀ ਫ਼ਿਲਮ ਇੰਡਸਟਰੀ (Punjabi film industry) ਦੇ ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਵੀ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਜਮ ਕੇ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਮੈਂ ਆਪਣੇ ਜੀਵਨ ਦੌਰਾਨ ਅੱਜ ਤੱਕ ਪੰਜਾਬ ਦੇ ਲੋਕਾਂ ਲਈ ਦਰਦ ਰੱਖਣ ਵਾਲਾ ਅਜਿਹਾ ਵਿਅਕਤੀ ਨਹੀਂ ਵੇਖਿਆ।

ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਨੇ ਮੁੱਖ ਮੰਤਰੀ ਚੰਨੀ ਦਾ ਕੀਤਾ ਗੁਣਗਾਣ
ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਨੇ ਮੁੱਖ ਮੰਤਰੀ ਚੰਨੀ ਦਾ ਕੀਤਾ ਗੁਣਗਾਣ

ਬਰਨਾਲਾ: ਪੰਜਾਬ ‘ਚ 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections) ਤੋਂ ਪਹਿਲਾਂ ਸਿਆਸਤ ਤੇ ਸਿਆਸੀ ਲੋਕ ਪੂਰੀ ਤਰ੍ਹਾਂ ਸਰਗਰਮ ਨਜ਼ਰ ਆ ਰਹੇ ਹਨ। ਸਿਆਸੀ ਲੀਡਰਾਂ ਵੱਲੋਂ ਵੱਖ-ਵੱਖ ਹਲਕਿਆਂ ਵਿੱਚ ਰੈਲੀਆਂ ਜ਼ਰੀਏ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਬਰਨਾਲਾ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨੇ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਮਨੀਸ਼ ਬਾਂਸਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਿੱਥੇ ਸਿਆਸੀ ਲੀਡਰ ਸਨ, ਉੱਥੇ ਹੀ ਕਈ ਪੰਜਾਬੀ ਫ਼ਿਲਮ ਇੰਡਸਟਰੀ ਦੇ ਵੱਡੇ ਕਲਾਕਾਰ (Great actors of Punjabi film industry) ਵੀ ਮੌਜੂਦ ਸਨ।

ਇਸ ਚੋਣ ਪ੍ਰਚਾਰ ਦੌਰਾਨ ਪੰਜਾਬੀ ਫ਼ਿਲਮ ਇੰਡਸਟਰੀ (Punjabi film industry) ਦੇ ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਵੀ ਪਹੁੰਚੇ ਸਨ। ਇਸ ਮੌਕੇ ਉਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਦੀ ਜਮ ਕੇ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਮੈਂ ਆਪਣੇ ਜੀਵਨ ਦੌਰਾਨ ਅੱਜ ਤੱਕ ਪੰਜਾਬ ਦੇ ਲੋਕਾਂ ਲਈ ਦਰਦ ਰੱਖਣ ਵਾਲਾ ਅਜਿਹਾ ਵਿਅਕਤੀ ਨਹੀਂ ਵੇਖਿਆ।

ਪ੍ਰਸਿੱਧ ਅਦਾਕਾਰ ਯੋਗਰਾਜ ਸਿੰਘ ਨੇ ਮੁੱਖ ਮੰਤਰੀ ਚੰਨੀ ਦਾ ਕੀਤਾ ਗੁਣਗਾਣ

ਸਟੇਜ ਤੋਂ ਸੰਬੋਧਨ ਕਰਦਿਆਂ ਯੋਗਰਾਜ ਸਿੰਘ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਨਾਲ ਤੁਹਾਨੂੰ ਪਿਆਰ ਹੋਣਾ ਹੈ, ਪਰ ਮੈਨੂੰ ਤਾਂ ਇਹਨਾਂ ਨਾਲ ਇੱਛਕ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇੰਝ ਲੱਗਦਾ ਹੈ ਕਿ ਪ੍ਰਮਾਤਮਾ ਨੇ ਇੱਕ ਅਜਿਹਾ ਫ਼ਕੀਰ ਭੇਜਿਆ ਹੈ, ਜੋ ਪੰਜਾਬ ਦੀ ਤਕਦੀਰ ਬਦਲ ਸਕੇ। ਜੋ ਮੁੱਖ ਮੰਤਰੀ ਚੰਨੀ (Chief Minister Channi) ਇੱਕ ਅਜਿਹਾ ਜਰਨੈਲ ਹੈ, ਜਿਸ ਨੂੰ ਪੰਜਾਬ ਨਾਲ ਬਹੁਤ ਪਿਆਰ ਹੈ। ਜਿਸ ਕਰਕੇ ਮੈਂ ਇਹਨਾਂ ਨੂੰ ਹਮੇਸ਼ਾ ਸਿਜਦਾ ਕਰਦਾ ਹਾਂ।

ਉਨ੍ਹਾਂ ਕਿਹਾ ਕਿ ਮੈਂ ਮੁੱਖ ਮੰਤਰੀ ਚਰਨਜੀਤ ਚੰਨੀ (Chief Minister Charanjit Singh Channi) ਨੂੰ ਅਲਾਦੀਨ ਦਾ ਚਿਰਾਗ ਦਾ ਖਿਤਾਬ ਦਿੱਤਾ ਹੈ। ਕਿਉਂਕਿ ਤਿੰਨ ਮਹੀਨੇ ਦੇ ਮੁੱਖ ਮੰਤਰੀ ਰਹਿੰਦਿਆਂ ਉਨ੍ਹਾਂ ਨੇ ਪੰਜਾਬ ਦੀ ਨੁਹਾਰ ਬਦਲ ਦਿੱਤੀ ਹੈ। ਤਿੰਨ ਮਹੀਨਿਆਂ ਵਿੱਚ ਪੰਜਾਬ ਦੇ ਪਿੰਡਾਂ ਵਿੱਚ ਵਿਕਾਸ ਲਈ ਕਰੋੜਾਂ ਰੁਪਏ ਦਿੱਤੇ ਹਨ।

ਯੋਗਰਾਜ ਸਿੰਘ ਨੇ ਕਿਹਾ ਕਿ ਮੈਂ ਪੰਜਾਬ ਵਿੱਚ ਪਹਿਲਾਂ ਸੁਪਰ ਸਟਾਰ ਰਾਜੇਸ਼ ਖੰਨਾ ਦੇਖਿਆ ਹੈ, ਜਦਕਿ ਦੂਜਾ ਸੁਪਰ ਸਟਾਰ ਚਰਨਜੀਤ ਚੰਨੀ ਬਣਿਆ ਹੈ। ਉਨ੍ਹਾਂ ਕਿਹਾ ਕਿ ਬਰਨਾਲਾ ਦੇ ਲੋਕਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Chief Minister Charanjit Singh Channi) ਵਰਗੇ ਹੀਰੇ ਨੂੰ ਸੰਭਾਲ ਕੇ ਰੱਖਣਾ ਚਾਹੀਦਾ ਹੈ, ਕਿਉਂਕਿ ਵਖ਼ਤ ਦੁਬਾਰਾ ਨਹੀਂ ਮਿਲਦਾ।

ਇਹ ਵੀ ਪੜ੍ਹੋ:14 ਫਰਵਰੀ ਨੂੰ PM ਮੋਦੀ ਜਲੰਧਰ ’ਚ ਖੇਡਣਗੇ ਮਾਸਟਰ ਸਟਰੋਕ, ਕਰਨਗੇ ਇਹ ਵੱਡੇ ਐਲਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.