ETV Bharat / state

Agricultural Laws: 2024 ਤਕ ਵੀ ਜਾ ਸਕਦਾ ਹੈ ਸਾਡਾ ਸੰਘਰਸ਼: ਕਿਸਾਨ ਆਗੂ

author img

By

Published : Jun 27, 2021, 7:13 AM IST

2024 ਤਕ ਵੀ ਜਾ ਸਕਦਾ ਹੈ ਸਾਡਾ ਸੰਘਰਸ਼
2024 ਤਕ ਵੀ ਜਾ ਸਕਦਾ ਹੈ ਸਾਡਾ ਸੰਘਰਸ਼

ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਨ੍ਹਾਂ ਚਿਰ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡੀ ਪੂਰੀ ਤਿਆਰੀ 2024 ਤੱਕ ਦੀ ਹੈ। ਆਉਣ ਵਾਲੇ ਦਿਨਾਂ ਦੇ ਵਿੱਚ ਦਿੱਲੀ ਬਾਰਡਰਾਂ ਤੇ ਇਕੱਠ ਹੋਰ ਵੀ ਜ਼ਿਆਦਾ ਵਧੇਗਾ।

ਬਰਨਾਲਾ: ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਕੇਂਦਰ ਸਰਕਾਰ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਅਤੇ ਦੇਸ਼ ਦੇ ਸੰਯੁਕਤ ਮੋਰਚੇ ਵੱਲੋਂ ਸੰਘਰਸ਼ ਲਗਾਤਾਰ ਜਾਰੀ ਹੈ। ਉਥੇ ਹੀ ਬਰਨਾਲਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਦਾਣਾ ਮੰਡੀ ਵਿੱਚ ਵਿਸ਼ਾਲ ਰੈਲੀ ਕਰ ਕੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ।
ਇਹ ਵੀ ਪੜੋ: Agricultural Law: ‘ਬਿਆਨ ਨਹੀਂ ਕੇਂਦਰ ਸਰਕਾਰ ਸਾਨੂੰ ਦੇਵੇ ਸੱਦਾ, ਅਸੀਂ ਵੀ ਗੱਲਬਾਤ ਲਈ ਤਿਆਰ’

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ, ਉਨ੍ਹਾਂ ਚਿਰ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਾਡੀ ਪੂਰੀ ਤਿਆਰੀ 2024 ਤੱਕ ਦੀ ਹੈ। ਆਉਣ ਵਾਲੇ ਦਿਨਾਂ ਦੇ ਵਿੱਚ ਦਿੱਲੀ ਬਾਰਡਰਾਂ ਤੇ ਇਕੱਠ ਹੋਰ ਵੀ ਜ਼ਿਆਦਾ ਵਧੇਗਾ। ਕਿਸਾਨ ਆਗੂਆਂ ਇਹ ਵੀ ਐਲਾਨ ਕੀਤਾ ਕਿ ਆਉਣ ਵਾਲੇ ਸਮੇਂ ਵਿਚ ਜਥੇਬੰਦੀ ਅਤੇ ਸੰਯੁਕਤ ਮੋਰਚਾ ਵੱਲੋਂ ਜੋ ਵੀ ਐਕਸ਼ਨ ਲਿਆ ਜਾਵੇਗਾ, ਨੂੰ ਹੋਰ ਤਿੱਖਾ ਕੀਤਾ ਜਾਵੇਗਾ।

2024 ਤਕ ਵੀ ਜਾ ਸਕਦਾ ਹੈ ਸਾਡਾ ਸੰਘਰਸ਼

ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ 26 ਜੂਨ1975 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਐਮਰਜੈਂਸੀ ਐਲਾਨੀ ਗਈ ਸੀ, ਪਰ ਅੱਜ ਦੀ ਮੋਦੀ ਹਕੂਮਤ ਵੱਲੋਂ ਅਣਐਲਾਨੀ ਐਮਰਜੈਂਸੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਬੁੱਧੀਜੀਵੀ, ਪੱਤਰਕਾਰ, ਵਕੀਲ ਜਿਹੜੇ ਹੱਕ ਸੱਚ ਦੀ ਆਵਾਜ਼ ਬੁਲੰਦ ਕਰਦੇ ਹਨ, ਉਨ੍ਹਾਂ ਨੂੰ ਬਿਨਾਂ ਵਜ੍ਹਾ ਜੇਲ੍ਹਾਂ ਵਿੱਚ ਡੱਕਿਆ ਗਿਆ ਹੈ। ਜਿਨ੍ਹਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ।

ਇਹ ਵੀ ਪੜੋ: ਕਿਸਾਨਾਂ ਨੂੰ ਨਹੀਂ ਹੋਣ ਦਿੱਤਾ ਚੰਡੀਗੜ੍ਹ ਦਾਖਲ, ਰਾਜਪਾਲ ਦੇ ADC ਨੇ ਸਰਹੱਦ 'ਤੇ ਆ ਕੇ ਲਿਆ ਮੰਗ ਪੱਤਰ

ETV Bharat Logo

Copyright © 2024 Ushodaya Enterprises Pvt. Ltd., All Rights Reserved.