ਸਹਾਇਕ ਪ੍ਰੋਫੈਸਰਾਂ ਅਤੇ ਲਾਈਬ੍ਰੇਰੀਨਾਂ ਵਲੋਂ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਘਿਰਾਓ

author img

By

Published : Sep 21, 2022, 11:24 AM IST

Assistant professors surrounded Minister Meet Hare's house

ਬਰਨਾਲਾ ਵਿੱਚ 1158 ਸਹਾਇਕ ਪ੍ਰੋਫੈਸਰ (1158 Assistant Professors) ਅਤੇ ਲਾਇਬ੍ਰੇਰੀਅਨ ਨੇ ਮਿਲ ਕੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਦਾ ਵਾਅਦਾ ਕਰਕੇ ਪਾਵਰ 'ਚ ਆਈ 'ਆਪ' ਸਰਕਾਰ ਦੇ ਸਾਰੇ ਵਾਅਦੇ ਖੋਖਲ੍ਹੇ ਸਾਬਿਤ ਹੋਏ ਹਨ।

ਬਰਨਾਲਾ: ਜ਼ਿਲ੍ਹਾ ਬਰਨਾਲਾ ਵਿੱਚ 1158 ਸਹਾਇਕ ਪ੍ਰੋਫੈਸਰ (1158 Assistant Professors) ਅਤੇ ਲਾਇਬ੍ਰੇਰੀਅਨ ਫਰੰਟ (Librarian Front) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਭਗਵਾਨ ਮਾਨ ਅਤੇ 'ਆਪ' ਸਰਕਾਰ ਉੱਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਗਾਏ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨ ਫਰੰਟ ਦੇ ਆਗੂਆਂ ਨੇ ਦੱਸਿਆ ਕਿ 25 ਸਾਲਾਂ ਦੇ ਸੰਘਰਸ਼ ਤੋਂ ਬਾਅਦ ਵੀ ਪੰਜਾਬ ਵਿੱਚ ਅਸਿਸਟੈਂਟ ਪ੍ਰੋਫੈਸਰਾਂ ਦੀ ਰੈਗੂਲਰ ਭਰਤੀ ਨਹੀਂ ਹੋਈ। ਪਰ ਸਰਕਾਰ ਦੀਆਂ ਤਕਨੀਕੀ ਖਾਮੀਆਂ ਕਾਰਨ ਅਦਾਲਤਾਂ ਵੱਲੋਂ ਭਰਤੀਆਂ ਦਾ ਨੋਟੀਫਿਕੇਸ਼ਨ ਰੱਦ ਕਰ (Notification of recruitments canceled by the courts) ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਸਬੰਧੀ ਦਾਅਵਿਆਂ ਨਾਲ ਸੱਤਾ ਵਿੱਚ ਆਈ ਆਮ ਆਦਮੀ (Aam Aadmi Party) ਪਾਰਟੀ ਵੱਲੋਂ ਇਨ੍ਹਾਂ ਭਰਤੀਆਂ ਦਾ ਨੋਟੀਫਿਕੇਸ਼ਨ ਰੱਦ ਕਰਵਾਉਣ ਲਈ ਅਦਾਲਤ ਵਿੱਚ ਕੋਈ ਯਤਨ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦਾ ਹਰਾ ਪੈਨ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਕਾਲਜਾਂ ਲਈ ਚੱਲ ਰਿਹਾ ਹੈ, ਜਦੋਂਕਿ ਲਾਲ ਪੈੱਨ ਭਗਵੰਤ ਮਾਨ ਨੇ ਆਪਣੀਆਂ ਨੌਕਰੀਆਂ ਲਈ ਚਲਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਰਕਾਰੀ ਕਾਲਜਾਂ ਆਦਿ ਵਿੱਚ ਪੜ੍ਹਾਈ ਦੀ ਹਾਲਤ ਬਹੁਤ ਮਾੜੀ ਹੈ। ਪੰਜਾਬ ਵਿੱਚ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਛੋਟੀਆਂ-ਛੋਟੀਆਂ ਨੌਕਰੀਆਂ (Educated unemployed youth) ਕਰਕੇ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾ ਰਹੇ ਹਨ।

ਇਹ ਵੀ ਪੜ੍ਹੋ: ਸਾਬਕਾ ਸਪੀਕਰ ਰਾਣਾ ਕੇਪੀ ਦੀਆਂ ਵਧੀਆ ਮੁਸ਼ਕਲਾਂ, AAP ਵੱਲੋਂ ਸ਼ਿਕੰਜਾ ਕੱਸਣ ਦੀ ਤਿਆਰੀ !

ਸਹਾਇਕ ਪ੍ਰੋਫੈਸਰਾਂ ਅਤੇ ਲਾਈਬ੍ਰੇਰੀਨਾਂ ਵਲੋਂ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਘਿਰਾਓ

ਪੰਜਾਬ ਸਰਕਾਰ ਵੱਲੋਂ ਸਰਕਾਰੀ ਕਾਲਜਾਂ ਵਿੱਚ ਨੌਜਵਾਨਾਂ ਨੂੰ ਭਰਤੀ ਕਰਨ ਦੀ ਥਾਂ ਸੇਵਾਮੁਕਤ ਪ੍ਰੋਫੈਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜੋ ਕਿ ਨੌਜਵਾਨਾਂ ਨਾਲ ਸਰਾਸਰ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ 1158 ਸਹਾਇਕ ਪ੍ਰੋਫੈਸਰਾਂ ਦੀ ਭਰਤੀ ਅਕਤੂਬਰ 2021 ਵਿੱਚ ਕੀਤੀ ਗਈ ਸੀ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਚੰਡੀਗੜ੍ਹ ਬੁਲਾਇਆ ਗਿਆ ਸੀ।

ਨਿਯੁਕਤੀ ਪੱਤਰ ਦੇਣ ਤੋਂ ਪਹਿਲਾਂ ਉਹਨਾਂ ਨੂੰ ਸ਼ਰਤ ਰੱਖੀ ਗਈ ਸੀ ਕਿ ਜੋ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਕਰ ਰਹੇ ਹਨ ਲੋਕਾਂ ਨੂੰ ਆਪਣੀ ਨੌਕਰੀ ਛੱਡਣੀ ਪਵੇਗੀ, ਜਿਸ ਤੋਂ ਬਾਅਦ ਉਨ੍ਹਾਂ ਦੇ ਕਈ ਸਾਥੀ, ਜੋ ਕਿ ਸਰਕਾਰੀ ਨੌਕਰੀ ਕਰ ਰਹੇ ਸਨ ਉਨ੍ਹਾਂ ਨੇ ਤੁਰੰਤ ਨੌਕਰੀ ਛੱਡ ਦਿੱਤੀ ਅਤੇ ਸ਼ਾਮ ਨੂੰ ਹੀ ਹਾਈ ਕੋਰਟ ਵੱਲੋਂ ਨਿਯੁਕਤੀ ਉੱਤੇ ਰੋਕ ਲਗਾ ਦਿੱਤੀ ਗਈ। ਕੁਝ ਸਮੇਂ ਬਾਅਦ ਹਾਈ ਕੋਰਟ ਵੱਲੋਂ ਇਸ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਗਿਆ। ਅਦਾਲਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਾਮਲਾ ਨਹੀਂ ਚੁੱਕਿਆ ਜਿਸ ਦੇ ਵਿਰੋਧ ਵਿੱਚ ਅੱਜ ਉਚੇਰੀ ਸਿੱਖਿਆ ਮੰਤਰੀ ਗੁਰਮੀਤ ਸਿੰਘ ਦੇ ਘਰ ਦਾ ਘਿਰਾਓ ਕੀਤਾ ਗਿਆ। ਸਹਾਇਕ ਪ੍ਰੋਫੈਸਰਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.