ETV Bharat / state

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼: ਡੀਜੀਪੀ

author img

By

Published : Aug 6, 2021, 9:57 PM IST

ਡੀਜੀਪੀ ਪੰਜਾਬ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਕਰਕੇ ਬਾਹਰੀ ਤਾਕਤਾਂ ਪੰਜਾਬ ਅਤੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਲਈ ਕੋਸ਼ਿਸ਼ਾਂ ਕਰਦੀਆਂ ਰਹਿੰਦੀਆਂ ਹਨ। ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਅਤੇ ਫ਼ਿਰਕੂ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ ਦਿਨਾਂ ਵਿੱਚ ਵੀ ਅਜਿਹੇ ਸੰਕੇਤ ਦੇਖਣ ਨੂੰ ਮਿਲੇ ਹਨ।

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼: ਡੀਜੀਪੀ
ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼: ਡੀਜੀਪੀ

ਬਰਨਾਲਾ: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ(Director General of Police) ਦਿਨਕਰ ਗੁਪਤਾ(Dinkar Gupta) ਬਰਨਾਲਾ ਪੁਲਿਸ ਦੇ ਇੱਕ ਸਮਾਗਮ 'ਚ ਭਾਗ ਲੈਣ ਪਹੁੰਚੇ। ਬਰਨਾਲਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਪੰਜਾਬ ਨੇ ਕਿਹਾ ਕਿ ਪਾਕਿਸਤਾਨ ਅਤੇ ਹੋਰ ਬਾਹਰੀ ਤਾਕਤਾਂ ਨਸ਼ਿਆਂ, ਡਰੋਨ ਅਤੇ ਹੋਰ ਨਵੀਆਂ ਤਕਨੀਕਾਂ ਰਾਹੀਂ ਪੰਜਾਬ ਦਾ ਮਾਹੌਲ ਮੁੜ ਤੋਂ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੀਤੀ ਜਾ ਰਹੀ ਕੋਸ਼ਿਸ਼: ਡੀਜੀਪੀ

ਡੀਜੀਪੀ ਪੰਜਾਬ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਕਰਕੇ ਬਾਹਰੀ ਤਾਕਤਾਂ ਪੰਜਾਬ ਅਤੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਲਈ ਕੋਸ਼ਿਸ਼ਾਂ ਕਰਦੀਆਂ ਰਹਿੰਦੀਆਂ ਹਨ। ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਅਤੇ ਫ਼ਿਰਕੂ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪਿਛਲੇ ਦਿਨਾਂ ਵਿੱਚ ਵੀ ਅਜਿਹੇ ਸੰਕੇਤ ਦੇਖਣ ਨੂੰ ਮਿਲੇ ਹਨ।

ਡੀਜੀਪੀ ਦਿਨਕਰ ਗੁਪਤਾ ਨੇ ਬੇਅਦਬੀ ਮਾਮਲਿਆਂ ਸਬੰਧੀ ਕਿਹਾ ਕਿ ਪੰਜਾਬ ਪੁਲਿਸ ਅਤੇ ਸਰਕਾਰ ਦੁਆਰਾ ਬਣਾਈ ਗਈ ਐਸਆਈਟੀ ਵੱਲੋਂ ਲਗਾਤਾਰ ਇਸ ਮਾਮਲੇ ਵਿੱਚ ਕਈ ਮੁਲਜ਼ਮ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਇਸ ਮਾਮਲੇ ਵਿੱਚ ਦੋ ਚਲਾਨ ਵੀ ਪੇਸ਼ ਕੀਤੇ ਜਾ ਚੁੱਕੇ ਹਨ ਅਤੇ ਇੱਕ ਚਲਾਨ ਬਾਕੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਹੀ ਸੰਜੀਦਾ ਹੈ, ਕਿਉਂਕਿ ਇਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜਿਆ ਹੋਇਆ ਹੈ। ਜਿਸ ਕਰਕੇ ਪੰਜਾਬ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਵਿੱਚ ਰਹਿੰਦੇ ਮੁਲਜ਼ਮ ਜਲਦ ਫੜੇ ਜਾਣਗੇ।

ਸਿੱਖਸ ਫਾਰ ਜਸਟਿਸ ਦੇ ਗੁਰਪਤਵੰਤ ਪੰਨੂ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ 15 ਅਗਸਤ ਮੌਕੇ ਤਿਰੰਗਾ ਝੰਡਾ ਨਾ ਲਹਿਰਾਉਣ ਦੇਣ ਦੀ ਦਿੱਤੀ ਧਮਕੀ ਸਬੰਧੀ ਉਨ੍ਹਾਂ ਕਿਹਾ ਕਿ 26 ਜਨਵਰੀ ਅਤੇ 15 ਅਗਸਤ ਦੇਸ਼ ਲਈ ਇੱਕ ਅਹਿਮ ਦਿਹਾੜੇ ਹੁੰਦੇ ਹਨ। ਫ਼ਿਰਕੂ ਤਾਕਤਾਂ ਵੱਲੋਂ ਦਿੱਤੀਆਂ ਗਈਆਂ ਚਿਤਾਵਨੀਆਂ ਨੂੰ ਲੈ ਕੇ ਲਗਾਤਾਰ ਪੰਜਾਬ ਪੁਲਿਸ ਨੇ ਨਜ਼ਰ ਰੱਖੀ ਹੋਈ ਹੈ। ਅਜਿਹੀ ਕਿਸੇ ਵੀ ਗਤੀਵਿਧੀ ਨੂੰ ਅੰਜਾਮ ਨਹੀਂ ਦੇਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ:ਤਾਲਿਬਾਨ ਦੇ ਨਿਸ਼ਾਨੇ 'ਤੇ ਗੁਰੂ ਘਰ, ਗੁਰਦੁਆਰਾ ਸਾਹਿਬ ‘ਚ ਕੀਤੀ ਇਹ ਹਰਕਤ..

ETV Bharat Logo

Copyright © 2024 Ushodaya Enterprises Pvt. Ltd., All Rights Reserved.