ਬਰਨਾਲਾ: ਸ਼ਹਿਰ ਦੀ ਪੁਲਿਸ ਨੇ ਸ਼ਹਿਰ ਦੇ ਇੱਕ ਰਿਹਾਇਸ਼ੀ ਇਲਾਕੇ ਵਿੱਚੋਂ ਸੈਕਸ ਰੈਕਟ ਦਾ ਪਰਦਾਫ਼ਾਸ਼ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪੁਲਿਸ ਨੇ ਸੈਕਟ ਰੈਕੇਟ ਦਾ ਪਰਦਾਫਾਸ਼ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਕੀਤਾ, ਜਿਸ ਵਿੱਚ ਪੁਲਿਸ ਨੇ 4 ਔਰਤਾਂ ਤੇ 2 ਵਿਅਕਤੀਆਂ ਨੂੰ ਕਾਬੂ ਕੀਤਾ।
ਐਸਐਚਓ ਨੇ ਕਿਹਾ ਕਿ ਉਨ੍ਹਾਂ ਨੂੰ ਇੱਕ ਰਿਹਾਇਸ਼ ਇਲਾਕੇ ਵਿੱਚ ਦੇਹ ਵਪਾਰ ਦੇ ਚੱਲਣ ਦੇ ਮੁਖ਼ਬਰ ਤੋਂ ਗੁਪਤਾ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਉਸ ਥਾਂ 'ਤੇ ਛਾਪਾ ਮਾਰਿਆ ਤਾਂ ਉਥੇ ਪੁਲਿਸ ਨੂੰ 4 ਔਰਤਾਂ ਤੇ 2 ਵਿਅਕਤੀ ਮਿਲੇ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਦੇਹ ਵਪਾਰ ਦਾ ਧੰਦਾ ਇੱਕ ਔਰਤ ਆਪਣੇ ਘਰ ਵਿੱਚ ਪਿਛਲੇ ਲੰਮੇ ਸਮੇਂ ਤੋਂ ਚਲਾ ਰਹੀ ਸੀ।
ਉਨ੍ਹਾਂ ਕਿਹਾ ਕਿ ਉਨ੍ਹਾਂ ਕਾਬੂ ਹੋਏ 2 ਵਿਅਕਤੀਆਂ ਤੇ 4 ਔਰਤਾਂ ਉੱਤੇ ਪਰਚਾ ਦਰਜ ਕਰ ਅਗਲੀ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਫ਼ਿਲਹਾਲ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਔਰਤ ਵੱਲੋਂ ਹੀ ਆਪਣੇ ਘਰ ਵਿੱਚ ਇਹ ਦੇਹ ਵਪਾਰ ਦਾ ਧੰਦਾ ਚਲਾਇਆ ਜਾ ਰਿਹਾ ਸੀ। ਇਸ ਦੀ ਜਾਂਚ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ:ਕਿਸਾਨਾਂ ਵੱਲੋਂ ਹਰਸਿਮਰਤ ਬਾਦਲ ਦਾ ਅਸਤੀਫ਼ਾ ਡਰਾਮੇਬਾਜ਼ੀ ਕਰਾਰ