ETV Bharat / state

Drive Against Drugs : ਨਸ਼ਿਆਂ ਵਿਰੁੱਧ ਬਰਨਾਲਾ ਪੁਲਿਸ ਵੱਲੋਂ ਮੈਰਾਥਨ ਦੌੜ ਦਾ ਆਯੋਜਨ, ਬੱਚਿਆਂ ਤੋਂ ਲੈਕੇ ਬਜ਼ੁਰਗਾਂ ਨੇ ਲਿਆ ਹਿੱਸਾ

author img

By ETV Bharat Punjabi Team

Published : Oct 27, 2023, 3:17 PM IST

Barnala police organized a marathon against drugs, from children to the elderly took part
ਨਸ਼ਿਆਂ ਵਿਰੁੱਧ ਬਰਨਾਲਾ ਪੁਲਿਸ ਵੱਲੋਂ ਮੈਰਾਥਨ ਦੌੜ ਦਾ ਆਯੋਜਨ,ਬੱਚਿਆਂ ਤੋਂ ਲੈਕੇ ਬਜ਼ੁਰਗਾਂ ਨੇ ਲਿਆ ਭਾਗ

ਡੀਜੀਪੀ ਪੰਜਾਬ ਵੱਲੋਂ ਬਰਨਾਲਾ ਵਿਖੇ ਮੈਰਾਥਨ ਦੌੜ ਕਰਵਾਈ ਗਈ, ਤਾਂ ਜੋ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਸਕੇ। ਇਹ ਦੌੜ 5 ਕਿਲੋਮੀਟਰ ਤੋਂ 10 ਕਿਲੋਮੀਟਰ ਦਰਮਿਆਨ ਹੋਈ। ਇਸ 'ਚ ਬੱਚਿਆਂ ਤੋਂ ਲੈਕੇ ਬਜ਼ੁਰਗਾਂ ਨੇ ਭਾਗ ਲਿਆ। ( DRIVE AGAINST DRUGS IN BARNALA)

ਨਸ਼ਿਆਂ ਵਿਰੁੱਧ ਬਰਨਾਲਾ ਪੁਲਿਸ ਵੱਲੋਂ ਮੈਰਾਥਨ ਦੌੜ ਦਾ ਆਯੋਜਨ,ਬੱਚਿਆਂ ਤੋਂ ਲੈਕੇ ਬਜ਼ੁਰਗਾਂ ਨੇ ਲਿਆ ਭਾਗ

ਬਰਨਾਲਾ : ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਵਿਰੋਧੀ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਪੁਲਿਸ ਪ੍ਰਸ਼ਾਸਨ ਵੱਲੋਂ ਡੀ.ਜੀ.ਪੀ.ਪੰਜਾਬ ਵੱਲੋਂ ਮੈਰਾਥਨ ਦੌੜ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਤਹਿਤ ਅੱਜ ਬਰਨਾਲਾ ਦੇ ਐਸ.ਐਸ.ਪੀ ਸੰਦੀਪ ਮਲਿਕ ਦੀ ਅਗਵਾਈ ਹੇਠ 5 ਕਿਲੋਮੀਟਰ ਵਰਕਥਰਨ ਅਤੇ 10 ਕਿਲੋਮੀਟਰ ਮੈਰਾਥਨ ਦੌੜ ਰਾਹੀਂ ਬੱਚਿਆਂ, ਨੌਜਵਾਨਾਂ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ : ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਲੈ ਕੇ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਹਰ ਰੋਜ਼ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਪੰਜਾਬ ਸਰਕਾਰ, ਡੀ.ਜੀ.ਪੀ.ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਸਮੇਂ-ਸਮੇਂ 'ਤੇ ਨੌਜਵਾਨਾਂ ਨੂੰ ਵਾਕਾਥਨ ਅਤੇ ਮੈਰਾਥਨ ਦੌੜ ਵਿੱਚ ਸ਼ਾਮਲ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਦੇ ਪੁਲਿਸ ਪ੍ਰਸ਼ਾਸਨ ਦੇ ਐਸ.ਐਸ.ਪੀ ਸੰਦੀਪ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਪ੍ਰਸ਼ਾਸਨ,ਰਾਜਨੀਤਿਕ ਪਾਰਟੀਆਂ ਅਤੇ ਸ਼ਹਿਰ ਵਾਸੀਆਂ ਨੇ ਨਸ਼ਿਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ 5 ਕਿਲੋਮੀਟਰ ਦੀ ਵਾਕਾਥਨ ਅਤੇ 10 ਕਿਲੋਮੀਟਰ ਦੀ ਮੈਰਾਥਨ ਦੌੜ ਵਿੱਚ ਭਾਗ ਲਿਆ।

Barnala police organized a marathon against drugs, from children to the elderly took part
ਨਸ਼ਿਆਂ ਵਿਰੁੱਧ ਬਰਨਾਲਾ ਪੁਲਿਸ ਵੱਲੋਂ ਮੈਰਾਥਨ ਦੌੜ ਦਾ ਆਯੋਜਨ,ਬੱਚਿਆਂ ਤੋਂ ਲੈਕੇ ਬਜ਼ੁਰਗਾਂ ਨੇ ਲਿਆ ਭਾਗ

ਨਸ਼ੇ ਵਿਰੁੱਧ ਸਖ਼ਤ ਪੁਲਿਸ : ਇਸ ਮੌਕੇ ਬਰਨਾਲਾ ਦੇ ਐਸਐਸਪੀ ਸੰਦੀਪ ਮਲਿਕ ਨੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਂਦੇ ਹੋਏ ਦੱਸਿਆ ਕਿ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਦੀ ਚੇਨ ਨੂੰ ਤੋੜਨ ਅਤੇ ਨਸ਼ਿਆਂ ਦੀ ਮੰਗ ਨੂੰ ਲੈ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਇਹ ਮੈਰਾਥਨ ਕਰਵਾਈ ਗਈ ਹੈ।

ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ, ਤਾਂ ਉਨ੍ਹਾਂ ਦੇ ਸਿਹਤ ਚੰਗੀ ਰਹੇਗੀ: ਇਸ ਮੌਕੇ ਆਮ ਆਦਮੀ ਪਾਰਟੀ ਦੇ ਨਗਰ ਸੁਧਾਰ ਟਰੱਸਟ ਦੇ ਪ੍ਰਧਾਨ ਰਾਮਤੀਰਥ ਮੰਨਾ ਨੇ ਕਿਹਾ ਕਿ ਜੇਕਰ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਤਾਂ ਉਨ੍ਹਾਂ ਦੇ ਸਿਹਤ ਚੰਗੀ ਰਹੇਗੀ, ਮਨ ਸੁਚੇਤ ਹੋਵੇਗਾ, ਤਾਂ ਹੀ ਉਹ ਆਪਣੇ ਲੋਕ ਹਿੱਤਾਂ ਨੂੰ ਸਮਾਜ ਵਿਚ ਚੰਗੇ ਕੰਮਾਂ ਲਈ ਵਰਤ ਸਕਦੇ ਹਨ। ਇਸੇ ਲਈ ਉਨ੍ਹਾਂ ਦੀ ਸਿਹਤ ਦਾ ਚੰਗਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਪੰਜਾਬ ਸਰਕਾਰ ਦੀ ਤਰਫੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.