ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਵਲੋਂ ਰਜਵਾੜਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਅੱਜ ਵੀ ਜਾਰੀ : ਭਗਵੰਤ ਮਾਨ

author img

By

Published : Jan 20, 2023, 8:15 AM IST

Barnala Tribute to Baba Sewa Singh Lakhriwal by Bhagwant Mann

ਭਗਵੰਤ ਮਾਨ ਵੱਲੋਂ ਬਾਬਾ ਸੇਵਾ ਸਿੰਘ ਠੀਕਰੀਵਾਲ ਦੀ 89ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਸੇਵਾ ਸਿੰਘ ਠੀਕਰੀਵਾਲ ਵੱਲੋਂ ਆਪਣੇ ਜੀਵਨ ਵਿੱਚ ਜਨਤਕ ਸੇਵਾ ਦੇ ਸਥਾਪਤ ਕੀਤੇ ਉੱਚੇ ਆਦਰਸ਼ਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇੱਕ ਮੈਡੀਕਲ ਕਾਲਜ ਸਥਾਪਤ ਹੋ ਜਾਵੇਗਾ।

ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਵਲੋਂ ਰਜਵਾੜਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਅੱਜ ਵੀ ਜਾਰੀ : ਭਗਵੰਤ ਮਾਨ

ਬਰਨਾਲਾ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਾਬਾ ਸੇਵਾ ਸਿੰਘ ਠੀਕਰੀਵਾਲ ਦੀ 89ਵੀਂ ਬਰਸੀ ਮੌਕੇ ਕਰਵਾਏ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਮੁੱਖ ਮੰਤਰੀ ਨੇ ਲੋਕਾਂ ਨੂੰ ਬਾਬਾ ਸੇਵਾ ਸਿੰਘ ਠੀਕਰੀਵਾਲ ਵੱਲੋਂ ਆਪਣੇ ਜੀਵਨ ਵਿੱਚ ਜਨਤਕ ਸੇਵਾ ਦੇ ਸਥਾਪਤ ਕੀਤੇ ਉੱਚੇ ਆਦਰਸ਼ਾਂ ’ਤੇ ਚੱਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਬਾਬਾ ਸੇਵਾ ਸਿੰਘ ਠੀਕਰੀਵਾਲ ਨੇ ਕੁਲੀਨ ਵਰਗ ਦੇ ਵਿਰੁੱਧ ਲੜਾਈ ਲੜੀ ਅਤੇ ਦੇਸ਼ ਨੂੰ ਆਜ਼ਾਦੀ ਦੇ ਰਾਹ ਵੱਲ ਤੋਰਿਆ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਬਹੁਮੁੱਲੇ ਪਾਣੀ ਨੂੰ ਬਚਾਉਣ ਖਾਤਰ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਛੇਤੀ ਹੀ ਬਰਨਾਲਾ ਜ਼ਿਲ੍ਹੇ ਵਿੱਚ ਪਾਣੀ ਦਾ ਪੱਧਰ ਉਚਾ ਚੁੱਕਣ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਦੇ ਪਾਸਾਰ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16ਨਵੇਂ ਮੈਡੀਕਲ ਕਾਲਜ ਬਣਾਉਣ ਦਾ ਫੈਸਲਾ ਕੀਤਾ ਹੈ ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ 25 ਹੋ ਜਾਵੇਗੀ। ਇਸ ਨਾਲ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਇੱਕ ਮੈਡੀਕਲ ਕਾਲਜ ਸਥਾਪਤ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਨਰਸਿੰਗ ਕਾਲਜ ਮਹਾਨ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਮਾਤ ਭੂਮੀ ਦੀ ਰਾਖੀ ਖਾਤਰ ਆਪਣੀ ਜਾਨ ਕੁਰਬਾਨ ਕਰ ਦਿੱਤੀ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਦੀਆਂ ਲੜਕੀਆਂ ਇਸ ਸੰਸਥਾ ਵਿੱਚ ਪੜ੍ਹ ਕੇ ਮੈਡੀਕਲ ਸਿੱਖਿਆ ਦੇ ਖੇਤਰ ਵਿੱਚ ਮੱਲਾਂ ਮਾਰਨਗੀਆਂ। ਭਗਵੰਤ ਮਾਨ ਨੇ ਕਿਹਾ ਕਿ ਇਹ ਨਰਸਿੰਗ ਕਾਲਜ ਜਿੱਥੇ ਇਲਾਕੇ ਦੀਆਂ ਲੜਕੀਆਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ, ਉੱਥੇ ਹੀ ਬੇਮਿਸਾਲ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਹੋਵੇਗੀ।

ਇਹ ਵੀ ਪੜ੍ਹੋ : ਡੀਸੀ ਦਫ਼ਤਰ ਦੇ ਕਾਮਿਆਂ ਨੇ ਕੀਤੇ CM ਮਾਨ ਦੇ ਤਰਲੇ, ਦੇਖੋ ਅੱਗਿਓਂ ਕੀ ਬੋਲੇ ਸੀਐਮ ਮਾਨ


ਪੰਜਾਬ ਸਰਕਾਰ ਸੂਬੇ ਵਿੱਚ ਬਦਲਵੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਇਸ ਮੌਕੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ 'ਤੇ ਤੰਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਆਗੂ ਨੇ ਹਮੇਸ਼ਾ ਇਹ ਦਾਅਵਾ ਕੀਤਾ ਸੀ ਕਿ ਸੂਬੇ ਦਾ ਖਜ਼ਾਨਾ ਖਾਲੀ ਹੈ। ਉਨ੍ਹਾਂ ਕਿਹਾ ਕਿ ਹੁਣ ਇਹ ਸਾਬਕਾ ਕਾਂਗਰਸੀ ਆਗੂ ਭਗਵਾਂ ਪਾਰਟੀ ਵਿੱਚ ਸ਼ਾਮਲ ਹੋ ਗਿਆ ਅਤੇ ਕਾਂਗਰਸ ਵਾਂਗ ਉਹ ਭਾਜਪਾ ਦਾ ਖ਼ਜ਼ਾਨਾ ਵੀ ਖਾਲੀ ਕਰ ਦੇਣਗੇ।



ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਬਾਬਾ ਸੇਵਾ ਸਿੰਘ ਠੀਕਰੀਵਾਲ ਦੇ ਜੱਦੀ ਪਿੰਡ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਾਡਲ ਪਿੰਡ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਮੋਹਾਲੀ ਹਵਾਈ ਅੱਡੇ ਦਾ ਨਾਮ ਮਹਾਨ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਿਆ ਗਿਆ ਹੈ ਅਤੇ ਹਵਾਈ ਅੱਡੇ ਦੀ ਆਮਦ ਉਤੇ ਸ਼ਹੀਦ-ਏ-ਆਜ਼ਮ ਦਾ 35 ਫੁੱਟ ਉੱਚਾ ਬੁੱਤ ਲਾਇਆ ਜਾਵੇਗਾ।


(ਝਲਕੀਆਂ)
ਪਰਜਾ ਮੰਡਲ ਲਹਿਰ ਦੇ ਮੋਢੀ ਗਿਆਨੀ ਜੈਲ ਸਿੰਘ ਦੇ ਪੋਤਰੇ ਵਜੋਂ ਕੁਲਤਾਰ ਸੰਧਵਾਂ ਨੇ ਲਗਾਈ ਹਾਜ਼ਰੀ। ਸੇਵਾ ਸਿੰਘ ਠੀਕਰੀਵਾਲਾ ਨਾਲ ਪਰਜਾ ਮੰਡਲ ਲਹਿਰ ਵਿੱਚ ਮੋਢੀ ਮੈਂਬਰਾਂ ਵਜੋਂ ਨਾਲ ਰਹੇ ਗਿਆਨੀ ਜੈਲ ਸਿੰਘ ਦੇ ਪਰਿਵਾਰਕ ਮੈਂਬਰ ਦੇ ਤੌਰ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਲਗਵਾਈ। ਉਨ੍ਹਾਂ ਕਿਹਾ ਕਿ ਆਜ਼ਾਦੀ ਲਹਿਰ ਵਿੱਚ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਪਰਜਾ ਮੰਡਲ ਲਹਿਰ ਦਾ ਅਹਿਮ ਰੋਲ ਰਿਹਾ ਹੈ। ਆਪਣਾ ਫ਼ਰਜ਼ ਸਮਝਦੇ ਹੋਏ ਅੱਜ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਪੁੱਜਿਆ ਹਾਂ। ਇਨ੍ਹਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ।

ਪਿੰਡ ਦੇ ਨੌਜਵਾਨਾਂ ਵਲੋਂ ਲਗਾਏ ਬੈਨਰ ਲਹਾਏ: ਪਿੰਡ ਦੀ ਐਵਰਗਰੀਨ ਸੁਸਾਇਟੀ ਵਲੋਂ ਬਰਸੀ ਸਮਾਗਮ ਦੇ ਬਾਹਰ ਚਰਚਿਤ ਮਰਹੂਮ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ, ਗਾਇਕ ਸਿੱਧੂ ਮੂਸੇ ਵਾਲਾ ਅਤੇ ਦੀਪ ਸਿੱਧੂ ਨੂੰ ਇਨਸਾਫ਼ ਦਵਾਉਣ ਸਬੰਧੀ ਬੈਨਰ ਲਗਾਏ ਗਏ ਸਨ। ਜਿਹਨਾਂ ਨੂੰ ਰਾਤੋਂ ਰਾਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਹਾ ਦਿੱਤਾ ਗਿਆ। ਸੁਸਾਇਟੀ ਦੇ ਮੈਂਬਰ ਨਿਰਦੇਵ ਸਿੰਘ ਔਲਖ ਨੇ ਸੱਤਾਧਿਰ ਤੇ ਪ੍ਰਸ਼ਾਸਨ ਦੀ ਇਸ ਕਾਰਵਾਈ ਦੀ ਨਿੰਦਾ ਕੀਤੀ।


ਪ੍ਰਸ਼ਾਸਨ ਦੀ ਸਖ਼ਤੀ ਤੋਂ ਪਾਰਟੀ ਵਰਕਰ ਅਤੇ ਲੋਕਲ ਪੱਤਰਕਾਰ ਨਿਰਾਸ਼: ਮੁੱਖ ਮੰਤਰੀ ਦੀ ਆਮਦ ਮੌਕੇ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਲੋਂ ਸੁਰੱਖਿਆ ਪ੍ਰਬੰਧਾਂ ਦੇ ਚੱਲਦਿਆਂ ਕਾਫ਼ੀ ਸਖ਼ਤੀ ਕੀਤੀ ਗਈ। ਜਿਸ ਕਰਕੇ ਵੀਆਈਪੀ ਐਂਟਰੀ ਗੇਟ ਤੋਂ ਸਮਾਗਮ ਵਿੱਚ ਦਾਖ਼ਲ ਹੋਣ ਲਈ ਲੋਕਲ ਪੱਤਰਕਾਰਾਂ ਨੂੰ ਵੀ ਕਸਮਕਸ਼ ਕਰਨੀ ਪਈ। ਕੁੱਝ ਪੱਤਰਕਾਰਾਂ ਵਲੋਂ ਧਰਨਾ ਲਗਾਉਣ ਦੀ ਚਿਤਾਵਨੀ ਤੋਂ ਬਾਅਦ ਅੰਦਰ ਵੜ੍ਹਨ ਦਿੱਤਾ ਗਿਆ। ਜਦਕਿ ਪਾਰਟੀ ਦੇ ਵਰਕਰ ਸੀਐਮ ਭਗਵੰਤ ਮਾਨ ਨੂੰ ਮਿਲਣ ਲਈ ਤਰਸਦੇ ਦਿਖਾਈ ਦਿੱਤੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.