ETV Bharat / state

'1984 ਸਿੱਖ ਕਤਲੇਆਮ ਦਾ ਇਨਸਾਫ਼ ਉਨ੍ਹਾਂ ਲੋਕਾਂ ਤੋਂ ਮੰਗਿਆ ਜਾ ਰਿਹਾ ਹੈ, ਜਿਨ੍ਹਾਂ ਨੇ ਅੰਜਾਮ ਦਿੱਤਾ'

author img

By

Published : Nov 1, 2022, 10:39 PM IST

Updated : Nov 2, 2022, 4:00 PM IST

ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਵਿਖੇ ਅੱਜ ਨਵੰਬਰ 1984 ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਮੌਕੇ ਵਾਰਿਸ ਪੰਜਾਬ ਜਥੇਬੰਦੀ ਦੇ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ Bhai Amritpal Singh reached Barnala ਪਹੁੰਚੇ। ਇਸ ਮੌਕੇ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਤੇ ਸਿੱਖ ਮੁੱਦਿਆਂ ਤੇ ਪੱਤਰਕਾਰਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। Amritpal Singh debate on Punjab and Sikh issues

Bhai Amritpal Singh reached Barnala
Bhai Amritpal Singh reached Barnala

ਬਰਨਾਲਾ: ਵਾਰਿਸ ਪੰਜਾਬ ਦੇ ਮੁਖੀ ਵਾਰਿਸ ਪੰਜਾਬ ਜਥੇਬੰਦੀ ਦੇ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਖਾਲਿਸਤਾਨ ਨੂੰ ਕੇ ਇੰਨੀ ਦਿਨੀਂ ਬਹੁਤ ਚਰਚਾ ਵਿੱਚ ਹਨ। ਬਰਨਾਲਾ ਜ਼ਿਲ੍ਹੇ ਦੇ ਪਿੰਡ ਪੰਧੇਰ ਵਿਖੇ ਅੱਜ ਨਵੰਬਰ 1984 ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਮੌਕੇ ਵਾਰਿਸ ਪੰਜਾਬ ਜਥੇਬੰਦੀ ਦੇ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ Bhai Amritpal Singh reached Barnala ਪਹੁੰਚੇ। ਇਸ ਮੌਕੇ ਅੰਮ੍ਰਿਤਪਾਲ ਸਿੰਘ ਨੇ ਪੰਜਾਬ ਤੇ ਸਿੱਖ ਮੁੱਦਿਆਂ ਤੇ ਪੱਤਰਕਾਰਾਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ। Amritpal Singh debate on Punjab and Sikh issues

ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ 1947 ਤੋਂ ਪਹਿਲਾਂ ਅਤੇ ਅੱਜ ਵੀ ਸਿੱਖ ਕੌਮ ਨਾਲ ਅੱਤਿਆਚਾਰ ਹੋ ਰਹੇ ਹਨ। ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸਿੱਖ ਕੌਮ ਦੇ ਉਨ੍ਹਾਂ ਲੋਕਾਂ ਤੋਂ ਸਬਕ ਲੈਣਾ ਚਾਹੀਦਾ ਹੈ ਜਿਨ੍ਹਾਂ ਨੇ ਆਪਣੇ ਧਰਮ ਲਈ ਕੁਰਬਾਨੀਆਂ ਦਿੱਤੀਆਂ। ਉਹਨਾਂ ਕਿਹਾ ਕਿ ਦਿੱਲੀ ਵਿੱਚ 1984 ਵਿੱਚ ਹੋਏ ਸਿੱਖ ਕਤਲੇਆਮ ਦਾ ਇਨਸਾਫ਼ ਉਹਨਾਂ ਲੋਕਾਂ ਤੋਂ ਮੰਗਿਆ ਜਾ ਰਿਹਾ ਹੈ, ਜਿਨ੍ਹਾਂ ਨੇ ਇਸ ਕਤਲੇਆਮ ਨੂੰ ਅੰਜਾਮ ਦਿੱਤਾ ਸੀ ਅਤੇ ਇਸ ਕਤਲੇਆਮ ਦਾ ਇਨਸਾਫ਼ ਸਿੱਖਾਂ ਨੂੰ ਗੁਰੂ ਤੋਂ ਮੰਗਿਆ ਜਾਣਾ ਚਾਹੀਦਾ ਹੈ।

'1984 ਸਿੱਖ ਕਤਲੇਆਮ ਦਾ ਇਨਸਾਫ਼ ਉਨ੍ਹਾਂ ਲੋਕਾਂ ਤੋਂ ਮੰਗਿਆ ਜਾ ਰਿਹਾ ਹੈ, ਜਿਨ੍ਹਾਂ ਨੇ ਅੰਜਾਮ ਦਿੱਤਾ'

ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਦਸਮ ਪਿਤਾ ਵੱਲੋਂ ਹਮੇਸ਼ਾ ਹਥਿਆਰਬੰਦ ਰਹਿਣ ਦਾ ਉਪਦੇਸ਼ ਦਿੱਤਾ ਗਿਆ ਹੈ ਅਤੇ ਅੱਜ ਉਹ ਸਿੱਖ ਕੌਮ ਨੂੰ ਇਹ ਵੀ ਅਪੀਲ ਕਰਦੇ ਹਨ ਕਿ ਸਿੱਖ ਕੌਮ ਨੂੰ ਹਮੇਸ਼ਾ ਹਥਿਆਰਬੰਦ ਰਹਿਣ ਅਤੇ ਆਪਣੇ ਕੋਲ ਵਧੀਆ ਹਥਿਆਰ ਰੱਖਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿੱਚ ਪੁਲਿਸ ਪ੍ਰਸ਼ਾਸਨ ਅਤੇ ਫੌਜ ਵੱਲੋਂ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ ਅਤੇ ਦਿੱਲੀ ਵਿੱਚ ਪੁਲਿਸ ਪ੍ਰਸ਼ਾਸਨ ਵੱਲੋਂ ਸਿੱਖਾਂ ਦੇ ਘਰਾਂ ਦੀ ਨਿਸ਼ਾਨਦੇਹੀ ਕਰਕੇ ਖੁਦ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਸੀ, ਇਸ ਲਈ ਹਰ ਸਿੱਖ ਹਥਿਆਰਬੰਦ ਹੋਣਾ ਚਾਹੀਦਾ ਹੈ।

'1984 ਸਿੱਖ ਕਤਲੇਆਮ ਦਾ ਇਨਸਾਫ਼ ਉਨ੍ਹਾਂ ਲੋਕਾਂ ਤੋਂ ਮੰਗਿਆ ਜਾ ਰਿਹਾ ਹੈ, ਜਿਨ੍ਹਾਂ ਨੇ ਅੰਜਾਮ ਦਿੱਤਾ'
'1984 ਸਿੱਖ ਕਤਲੇਆਮ ਦਾ ਇਨਸਾਫ਼ ਉਨ੍ਹਾਂ ਲੋਕਾਂ ਤੋਂ ਮੰਗਿਆ ਜਾ ਰਿਹਾ ਹੈ, ਜਿਨ੍ਹਾਂ ਨੇ ਅੰਜਾਮ ਦਿੱਤਾ'

ਉਨ੍ਹਾਂ ਅੱਜ ਦੇ ਦਿਨ ਹਰਿਆਣਾ ਅਤੇ ਹਿਮਾਚਲ ਨੂੰ ਪੰਜਾਬ ਤੋਂ ਵੱਖ ਕਰਨ ਦੇ ਮਾਮਲੇ 'ਤੇ ਕਿਹਾ ਕਿ 1947 'ਚ ਪਹਿਲਾਂ ਪੰਜਾਬ ਨੂੰ ਦੋ ਹਿੱਸਿਆਂ 'ਚ ਵੰਡਿਆ ਗਿਆ ਸੀ, ਜਿਸ ਕਾਰਨ ਕਈ ਪੁਰਾਤਨ ਸਿੱਖ ਗੁਰਦੁਆਰਾ ਸਾਹਿਬ ਪਾਕਿਸਤਾਨ 'ਚ ਰਹਿ ਗਏ ਸਨ ਅਤੇ ਉਸ ਤੋਂ ਬਾਅਦ ਇਕ ਵਾਰ ਫਿਰ ਪੰਜਾਬ ਦੀ ਵੰਡ ਕੀਤੀ ਗਈ ਸੀ, ਜਿਸ ਤੋਂ ਹਰਿਆਣਾ ਅਤੇ ਹਿਮਾਚਲ ਬਣਾਏ ਗਏ ਸਨ ਅਤੇ ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਨੂੰ ਵੀ ਯੂਟੀ ਸਟੇਟ ਬਣਾ ਦਿੱਤਾ ਗਿਆ ਸੀ।

ਉਨ੍ਹਾਂ ਨੇ ਵਿਦੇਸ਼ ਗਏ ਬਜ਼ੁਰਗਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ 'ਚ ਆਪਣੇ ਘਰਾਂ 'ਚ ਆ ਕੇ ਆਪਣੇ ਬੱਚਿਆਂ ਨੂੰ ਇੱਥੇ ਪੰਜਾਬ 'ਚ ਚੰਗੇ ਸਕੂਲ ਖੋਲ੍ਹ ਕੇ ਪੜ੍ਹਾਉਣ ਅਤੇ ਜੋ ਨੌਜਵਾਨ ਵਿਦੇਸ਼ਾਂ 'ਚ ਕੰਮ ਲਈ ਜਾ ਸਕਦੇ ਹਨ। ਉਹ ਪ੍ਰਵਾਸੀ ਪੰਜਾਬੀਆਂ ਦੇ ਘਰਾਂ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਆਪਣੇ ਘਰਾਂ ਵਿੱਚ ਆ ਕੇ ਗੁੰਡਾਗਰਦੀ ਲਗਾਤਾਰ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨੌਜਵਾਨ ਨਸ਼ੇ ਛੱਡ ਕੇ ਗੁਰੂ ਚਰਨਾਂ ਵਿੱਚ ਅੰਮ੍ਰਿਤ ਛੱਕਣ।

'1984 ਸਿੱਖ ਕਤਲੇਆਮ ਦਾ ਇਨਸਾਫ਼ ਉਨ੍ਹਾਂ ਲੋਕਾਂ ਤੋਂ ਮੰਗਿਆ ਜਾ ਰਿਹਾ ਹੈ, ਜਿਨ੍ਹਾਂ ਨੇ ਅੰਜਾਮ ਦਿੱਤਾ'
'1984 ਸਿੱਖ ਕਤਲੇਆਮ ਦਾ ਇਨਸਾਫ਼ ਉਨ੍ਹਾਂ ਲੋਕਾਂ ਤੋਂ ਮੰਗਿਆ ਜਾ ਰਿਹਾ ਹੈ, ਜਿਨ੍ਹਾਂ ਨੇ ਅੰਜਾਮ ਦਿੱਤਾ'

ਉਨ੍ਹਾਂ ਸ਼੍ਰੋਮਣੀ ਕਮੇਟੀ ਚੋਣਾਂ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਣੀਆਂ ਚਾਹੀਦੀਆਂ ਅਤੇ ਕੇਂਦਰ ਸਰਕਾਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਦਾ ਕੋਈ ਅਧਿਕਾਰ ਨਹੀਂ ਹੋਣਾ ਚਾਹੀਦਾ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਅਤੇ ਸੰਸਦ ਮੈਂਬਰ ਰਵਨੀਤ ਬਿੱਟੂ ਦੇ ਬਿਆਨ 'ਤੇ ਕਿਹਾ ਕਿ ਰਵਨੀਤ ਬਿੱਟੂ ਦੇ ਪਰਿਵਾਰ ਦਾ ਇਤਿਹਾਸ ਰਿਹਾ ਹੈ ਕਿ ਉਸ ਨੇ ਸਿੱਖ ਕੌਮ ਦੀ ਨਸਲਕੁਸ਼ੀ ਕੀਤੀ ਅਤੇ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ, ਜਿਸ ਦਾ ਨਤੀਜਾ ਉਨ੍ਹਾਂ ਦੇ ਪਰਿਵਾਰ ਨੂੰ ਭੁਗਤਣਾ ਪਿਆ। ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਨੂੰ ਅੱਤਵਾਦ ਮੁਕਤ ਕਹਿਣ ਵਾਲੇ ਇਸ ਮੁੱਦੇ 'ਤੇ ਕੁਝ ਨਹੀਂ ਬੋਲ ਰਹੇ ਕਿ ਅੱਜ ਪੰਜਾਬ 'ਚ ਨਸ਼ਿਆਂ ਕਾਰਨ ਨੌਜਵਾਨ ਮਰ ਰਹੇ ਹਨ।


ਇਹ ਵੀ ਪੜੋ:- ਲੱਖਾ ਸਿੰਘ ਸਿਧਾਣਾ ਨੇ ਟੋਲ ਪਲਾਜ਼ਾ 'ਤੇ ਅੰਗਰੇਜ਼ੀ ਭਾਸ਼ਾ ਦੇ ਬੋਰਡਾਂ 'ਤੇ ਮਲੀ ਕਾਲਖ

Last Updated :Nov 2, 2022, 4:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.