ਡੈਮੋਕ੍ਰੇਟਿਕ ਟੀਚਰ ਫਰੰਟ ਦੀ ਮੀਟਿੰਗ ‘ਚ ਵੱਡੇ ਫੈਸਲੇ...

author img

By

Published : Sep 19, 2021, 5:26 PM IST

ਡੈਮੋਕ੍ਰੇਟਿਕ ਟੀਚਰ ਫਰੰਟ ਦੀ ਮੀਟਿੰਗ ‘ਚ ਵੱਡੇ ਫੈਸਲੇ...

ਡੈਮੋਕ੍ਰੇਟਿਕ ਟੀਚਰ ਫਰੰਟ (Democratic Teacher Front) ਬਰਨਾਲਾ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਕਈ ਅਹਿਮ ਫੈਸਲਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ।

ਬਰਨਾਲਾ: ਡੈਮੋਕ੍ਰੇਟਿਕ ਟੀਚਰ ਫਰੰਟ (Democratic Teacher Front) ਬਰਨਾਲਾ ਦੀ ਜ਼ਿਲ੍ਹਾ ਕਮੇਟੀ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਕਈ ਅਹਿਮ ਫੈਸਲਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਗੁਰਮੀਤ ਸੁਖਪੁਰ ਤੇ ਜ਼ਿਲ੍ਹਾ ਜਨਰਲ ਸਕੱਤਰ ਰਾਜੀਵ ਕੁਮਾਰ ਨੇ ਕਿਹਾ ਕਿ ਡੈਮੋਕ੍ਰੇਟਿਕ ਟੀਚਰ ਫਰੰਟ (Democratic Teacher Front) ਵੱਲੋਂ ਕੱਚੇ ਅਤੇ ਮਾਣ ਭੱਤੇ ‘ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਲਗਾਏ ਮੋਰਚੇ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਲਿਆ ਗਿਆ ਹੈ। ਅਤੇ ਇਸ ਤੋਂ ਇਲਾਵਾ 23 ਸਤੰਬਰ ਨੂੰ ਅਧਿਆਪਕ ਏਕਤਾ ਨੂੰ ਹੋਰ ਵਿਸ਼ਾਲ ਕਰਨ ਲਈ ਅਧਿਆਪਕ ਏਕਤਾ ਕਨਵੈਨਸ਼ਨ (Teacher Solidarity Convention) ਕੀਤੀ ਜਾਵੇਗੀ।

ਕਮੇਟੀ ਦੇ ਆਗੂਆਂ ਨੇ ਕਿਹਾ ਕਿ ਡੀ.ਟੀ.ਐੱਫ. (D.T.F.) ਹਮੇਸ਼ਾ ਹੀ ਅਧਿਆਪਕ ਏਕਤਾ ਦੀ ਹਾਮੀ ਰਹੀ ਹੈ। ਅਤੇ ਇਸ ਏਕਤਾ ਨੂੰ ਵਿਸ਼ਾਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਰਹੀਆਂ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਚੱਲ ਦੀਆਂ ਰਹਿਣਗੀਆਂ। ਜਿਸ ਦੀ ਕੜੀ ਤਹਿਤ ਹੀ ਅਧਿਆਪਕ ਏਕਤਾ ਕਨਵੈਨਸ਼ਨ (Teacher Solidarity Convention) ਕੀਤੀ ਜਾ ਰਹੀ ਹੈ।

ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸਮੇਂ ‘ਤੇ ਰੈਗੂਲਰ ਹੋਏ ਅਧਿਆਪਕਾਂ (Teachers) ਨੂੰ ਇਸ ਏਕਤਾ ਕਨਵੈਨਸ਼ਨ ਵਿੱਚ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਮੌਕੇ ਪੰਜਾਬ ਤੇ ਯੂ.ਟੀ.ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 2 ਅਕਤੂਬਰ ਤੋਂ ਪਟਿਆਲਾ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਪੰਜਾਬ ਤੇ ਯੂ.ਟੀ.ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੰਗ ਹੈ ਕਿ ਪੰਜਾਬ ਸਰਕਾਰ 6ਵੇਂ ਪੇਅ ਕਮਿਸ਼ਨ ਵਿੱਚ ਸੋਧ ਕਰਨ ਦੀ ਮੰਗ ਕਰ ਰਹੇ ਹਨ।

ਪੰਜਾਬ ਤੇ ਯੂ.ਟੀ.ਮੁਲਾਜ਼ਮ/ਪੈਨਸ਼ਨਰਜ਼ ਸਾਂਝਾ ਫਰੰਟ ਦੀ ਮੰਗ ਹੈ ਕਿ ਪੰਜਾਬ ਸਰਕਾਰ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ‘ਤੇ ਪੁਰਾਣੀ ਪੈਨਸ਼ਨ ਲਾਗੂ ਕਰੇ ਅਤੇ ਕੱਚੇ ਮੁਲਾਜ਼ਮਾਂ ਨੂੰ ਜਲਦ ਪੱਕੇ ਕਰੇ। ਇਸ ਮੌਕੇ ਪ੍ਰਾਇਮਰੀ ਕਾਡਰ ਦੇ ਅਧਿਆਪਕਾਂ ਦੀਆਂ ਤਰੱਕੀਆਂ ਲਟਕਾਉਣ ਦੀ ਵੀ ਸਖ਼ਤ ਨਿਖੇਧੀ ਕੀਤੀ ਗਈ।

ਇਸ ਮੌਕੇ ਡੈਮੋਕ੍ਰੇਟਿਕ ਟੀਚਰ ਫਰੰਟ (Democratic Teacher Front) ਵੱਲੋਂ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਵੱਲੋਂ ਧਿਆਨ ਨਹੀਂ ਦਿੱਤਾ, ਤਾਂ ਉਹ ਪੰਜਾਬ ਸਰਕਾਰ(Government of Punjab) ਖ਼ਿਲਾਫ਼ ਵੱਡੇ ਪੱਧਰ ‘ਤੇ ਸੰਘਰਸ਼ ਕਰਨਗੇ।

ਇਹ ਵੀ ਪੜ੍ਹੋ:ਮੋਤੀ ਮਹਿਲ ਦਾ ਘਿਰਾਓ ਕਰਨ ਗਏ ਅਧਿਆਪਕ ਪੁਲਿਸ ਨਾਲ ਭਿੜੇ

ETV Bharat Logo

Copyright © 2024 Ushodaya Enterprises Pvt. Ltd., All Rights Reserved.