ETV Bharat / state

ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਬੀਕੇਯੂ ਡਕੌਂਦਾ ਨੇ ਕੀਤੀ ਸੂਬਾ ਪੱਧਰੀ ਮੀਟਿੰਗ

author img

By

Published : Nov 1, 2020, 10:17 PM IST

ਖੇਤੀ ਕਾਨੂੰਨਾਂ ਦੇ ਵਿਰੋਧ ’ਚ ਪੰਜਾਬ ਦੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੇ ਅੰਤਰਗਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਹੋਈ।

ਫ਼ੋਟੋ
ਫ਼ੋਟੋ

ਬਰਨਾਲਾ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦੇ ਅੰਤਰਗਤ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਸਮੇਤ ਵੱਖ-ਵੱਖ ਜ਼ਿਲ੍ਹਿਆ ਦੇ ਆਗੂ ਹਾਜ਼ਰ ਹੋਏ। ਇਸ ਮੀਟਿੰਗ ਵਿੱਚ ਪਿਛਲੇ ਇੱਕ ਮਹੀਨੇ ਦੇ ਸੰਘਰਸ਼ ਦੀ ਪੜਚੋਲ ਅਤੇ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕੀ ਗਈ।

ਫ਼ੋਟੋ
ਫ਼ੋਟੋ
ਇਸ ਮੌਕੇ ਗੱਲਬਾਤ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਨੇ ਦੱਸਿਆ ਕਿ ਅੱਜ ਦੀ ਸੂਬਾ ਪੱਧਰੀ ਮੀਟਿੰਗ ਵਿੱਚ ਅਗਲੇ ਸੰਘਰਸ਼ ਸਬੰਧੀ ਚਰਚਾ ਕੀਤੀ ਗਈ ਹੈ। 5 ਨਵੰਬਰ ਨੂੰ ਦੇਸ਼ ਭਰ ਵਿੱਚ ਚੱਕਾ ਜਾਮ ਤਹਿਤ ਜਥੇਬੰਦੀ ਵੱਲੋਂ 50 ਥਾਵਾਂ ਉੱਤੇ ਜਾਮ ਲਗਾਏ ਜਾਣਗੇ। ਜਿਸ ਦੀਆਂ ਤਿਆਰੀਆਂ ਪੂਰੀਆਂ ਕੀਤੀਆਂ ਗਈਆਂ ਹਨ।
ਵੇਖੋ ਵੀਡੀਓ

ਉਨ੍ਹਾਂ ਕਿਹਾ ਕਿ 5 ਨਵੰਬਰ ਦਾ ਚੱਕਾ ਜਾਮ ਤੈਅ ਕਰੇਗਾ ਕਿ ਆਉਣ ਵਾਲੀ 26-27 ਨਵੰਬਰ ਨੂੰ ਘਿਰਾਓ ਕਿਸ ਤਰ੍ਹਾਂ ਕੀਤਾ ਜਾਵੇਗਾ? ਉਨ੍ਹਾਂ ਦੱਸਿਆ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਹੈ। ਪਿਛਲੇ ਇੱਕ ਮਹੀਨੇ ਤੋਂ ਪੂਰੇ ਉਤਸ਼ਾਹ ਨਾਲ ਕਿਸਾਨਾਂ ਨੇ ਮੋਰਚੇ ਸੰਭਾਲੇ ਹੋਏ ਹਨ। ਕਿਸਾਨਾਂ ਦਾ ਰੋਸ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹਿਣ ਵਾਲਾ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੱਕ ਇਹ ਸੰਘਰਸ਼ ਜਾਰੀ ਰਹਿਣ ਵਾਲਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.