ETV Bharat / state

ਭਾਕਿਯੂ ਡਕੌਂਦਾ ਵੱਲੋਂ 19 ਅਗਸਤ ਨੂੰ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ

author img

By

Published : Aug 13, 2023, 7:18 AM IST

ਬਰਨਾਲਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਹੜ੍ਹ ਪੀੜਤ ਕਿਸਾਨਾਂ ਲਈ ਵਿਸ਼ੇਸ਼ ਪੈਕਜ ਦੀ ਮੰਗ ਨੂੰ ਲੈ ਕੇ 19 ਅਗਸਤ ਨੂੰ ਮੰਤਰੀ ਮੀਤ ਹੇਅਰ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

new 41-member women's committee was elected in Shehna, a unit of BKU Dakonda
new 41-member women's committee was elected in Shehna, a unit of BKU Dakonda

ਭਦੌੜ: ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲ੍ਹਾ ਬਰਨਾਲਾ ਹਲਕਾ ਭਦੌੜ ਦੇ ਪਿੰਡ ਸ਼ਹਿਣਾ ਵਿਖੇ ਔਰਤਾਂ ਦੀ ਕਮੇਟੀ ਦੀ ਚੋਣ ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਤੇ ਜਨਰਲ ਸਕੱਤਰ ਭਿੰਦਾ ਸਿੰਘ ਢਿੱਲਵਾਂ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਉਹਨਾਂ ਨੇ ਦੱਸਿਆ ਮਾਵਾਂ,ਭੈਣਾ,ਬੱਚੀਆਂ ਵੀ ਕਿਸਾਨੀ ਸੰਘਰਸ਼ ਵਿਚ ਵੱਡਾ ਯੋਗਦਾਨ ਪਾਉਂਦੀਆਂ ਆਉਂਦੀਆ ਹਨ ਤੇ ਅੱਗੇ ਤੋਂ ਵੀ ਵੱਧ ਤੋਂ ਵੱਧ ਸੰਘਰਸ਼ ਚ ਯੋਗਦਾਨ ਪਾਉਂਦੀਆਂ ਰਹਿਣਗੀਆਂ।

ਇਸ ਸਮੇਂ ਬਲਾਕ ਆਗੂਆਂ ਨੇ ਸਾਂਝੇ ਬਿਆਨ ਰਾਹੀਂ ਨਵੀਂ ਕਮੇਟੀ ਆਗੂਆਂ ਅਤੇ ਪਿੰਡ ਵਾਸੀਆਂ ਨੂੰ ਆਉਣ ਵਾਲੀ 19 ਅਗਸਤ ਦੇ ਘਿਰਾਓ ਵਾਰੇ ਜਾਣੂ ਕਰਵਾਇਆ। ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਕੈਬਿਨਟ ਮੰਤਰੀ ਮੀਤ ਹੇਅਰ ਦੀ ਬਰਨਾਲਾ ਵਿੱਖੇ ਕੋਠੀ ਦਾ ਘਿਰਾਓ ਕੀਤਾ ਜਾਣਾ ਹੈ ਤਾਂ ਜੋ ਸਮਾਂ ਰਹਿੰਦੇ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਅਤੇ ਕਿਸਾਨਾਂ ਨੂੰ ਵਿਸ਼ੇਸ਼ ਪੈਕਜ ਦਾ ਐਲਾਨ ਕਰੇ। ਉਹਨਾਂ ਕਿਹਾ ਕਿ ਪੰਜਾਬ ਅਤੇ ਸੈਂਟਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਕੋਈ ਠੋਸ ਵਿਉਂਤਬੰਦੀ ਨਹੀਂ ਉਲੀਕੀ। ਪੰਜਾਬ ਦੇ ਲੋਕ ਆਪਣੇ ਤੌਰ ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਹਰ ਸੰਭਵ ਮਦਦ ਕਰ ਰਹੇ ਹਨ ਪਰ ਸਰਕਾਰ ਕੁੰਭਕਰਨੀ ਨੀਂਦ ਸੁੱਤੀ ਹੋਈ ਹੈ ਇਸ ਬੇਮੁੱਖ ਸਰਕਾਰ ਨੂੰ ਜਗਾਉਣ ਲਈ ਹਲੂਣਾ ਦੇਣਾ ਜਰੂਰੀ ਬਣਦਾ ਹੈ।

ਬਲਾਕ ਪ੍ਰਧਾਨ ਜਗਸੀਰ ਸਿੰਘ ਸ਼ਹਿਣਾ ਨੇ ਦੱਸਿਆ 14 ਅਗਸਤ ਨੂੰ ਡਾਕਟਰ ਔਲਖ ਦਾ ਘਿਰਾਓ ਕੀਤਾ ਜਾਣਾ ਸੀ, ਉਹ ਧਰਨਾ ਮੁਲਤਵੀ ਕੀਤਾ ਗਿਆ ਹੈ। ਇਸ ਸਮੇਂ ਕਮੇਟੀ ਪ੍ਰਧਾਨ ਗੁਰਮੀਤ ਕੌਰ, ਜਰਨਲ ਸਕੱਤਰ ਸ਼ਿੰਦਰ ਕੌਰ, ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਕੌਰ,ਮੀਤ ਪ੍ਰਧਾਨ ਗੁਰਤੇਜ ਕੌਰ, ਮੀਤ ਨਸੀਬ ਕੌਰ,ਮੀਤ ਪ੍ਰਧਾਨ ਬਲਵਿੰਦਰ ਕੌਰ, ਖਜਾਨਚੀ ਚਰਨਜੀਤ ਕੌਰ, ਸਹਾਇਕ ਖਜਾਨਚੀ ਮਨਜੀਤ ਕੌਰ, ਸਹਾਇਕ ਸਕੱਤਰ ਬਲਜਿੰਦਰ ਕੌਰ, ਕਮੇਟੀ ਮੈਂਬਰ ਮਨਪ੍ਰੀਤ ਕੌਰ, ਸਰਬਜੀਤ ਕੌਰ, ਕਰਨੈਲ ਕੌਰ, ਸਰਦਾਰੋਂ ਕੌਰ, ਮਨਪ੍ਰੀਤ ਕੌਰ, ਜਸਪ੍ਰੀਤ ਕੌਰ, ਸੁਖਜੀਤ ਕੌਰ, ਗੁਰਮੀਤ ਕੌਰ, ਕਰਮਜੀਤ ਕੌਰ, ਸਰਬਜੀਤ ਕੌਰ ਖਟੜਾ, ਮਲਕੀਤ ਕੌਰ, ਮਸ਼ੀਨਾਂ ਖਾਂ, ਕੁਲਦੀਪ ਕੌਰ, ਨਸ਼ੀਬ ਕੌਰ, ਕਰਮਜੀਤ ਕੌਰ, ਕੁਲਵਿੰਦਰ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਮਨਜੀਤ ਕੌਰ,ਦੇਵੀ ਸ਼ਰਮਾ, ਬੇਅੰਤ ਕੌਰ, ਗੁਰਮੀਤ ਕੌਰ, ਕੁਲਦੀਪ ਕੌਰ, ਜਸਵੀਰ ਕੌਰ, ਮਨਜੀਤ ਕੌਰ, ਸੁਰਜੀਤ ਕੌਰ,ਨਿੰਦਰ ਕੌਰ, ਬਲਵੀਰ ਕੌਰ, ਮਲਕੀਤ ਕੌਰ,ਜਾਫਲਾ ਖਾਂ, ਗਗਨਦੀਪ ਕੌਰ ਆਦਿ 41 ਮੈਂਬਰੀ ਕਮੇਟੀ ਚੁਣੀ ਗਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.