ETV Bharat / state

ਭਾਕਿਯੂ ਉਗਰਾਹਾਂ ਨੇ ਸੂਬਾਈ ਮੀਟਿੰਗ ਦੌਰਾਨ ਨੌਜਵਾਨਾਂ ਨੂੰ ਸੰਘਰਸ਼ ਬਾਰੇ ਕਰਵਾਇਆ ਜਾਣੂ

author img

By

Published : Mar 14, 2021, 9:35 PM IST

ਭਾਕਿਯੂ ਉਗਰਾਹਾਂ ਨੇ ਸੂਬਾਈ ਮੀਟਿੰਗ ਦੌਰਾਨ ਨੌਜਵਾਨਾਂ ਨੂੰ ਸੰਘਰਸ਼ ਬਾਰੇ ਕਰਵਾਇਆ ਜਾਣੂ
ਭਾਕਿਯੂ ਉਗਰਾਹਾਂ ਨੇ ਸੂਬਾਈ ਮੀਟਿੰਗ ਦੌਰਾਨ ਨੌਜਵਾਨਾਂ ਨੂੰ ਸੰਘਰਸ਼ ਬਾਰੇ ਕਰਵਾਇਆ ਜਾਣੂ

ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਅਤੇ ਤਿੱਖਾ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਨੌਜਵਾਨਾਂ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ 2 ਹਜ਼ਾਰ ਦੇ ਕਰੀਬ ਨੌਜਵਾਨ ਸ਼ਾਮਲ ਹੋਏ।

ਬਰਨਾਲਾ: ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਨੂੰ ਹੋਰ ਤੇਜ਼ ਅਤੇ ਤਿੱਖਾ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਪਿੰਡ ਚੀਮਾ ਵਿਖੇ ਨੌਜਵਾਨਾਂ ਦੀ ਸੂਬਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ 2 ਹਜ਼ਾਰ ਦੇ ਕਰੀਬ ਨੌਜਵਾਨ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਜਥੇਬੰਦੀ ਆਗੂਆਂ ਵੱਲੋਂ ਸੰਘਰਸ਼ ਦੀ ਅਗਲੀ ਰਣਨੀਤੀ ਬਾਰੇ ਜਾਣੂ ਕਰਵਾਉਂਦਿਆਂ ਸੰਘਰਸ਼ ਲੜਨ ਦੀਆਂ ਬਾਰੀਕੀਆਂ ਦੀ ਸਿਖਲਾਈ ਦਿੱਤੀ ਗਈ।

ਇਹ ਵੀ ਪੜੋ: ਕਾਤਲ, ਟੈਕਸੀ ਡਰਾਈਵਰ ਦਾ ਕਤਲ ਕਰਕੇ ਕਾਰ ਲੈ ਕੇ ਫ਼ਰਾਰ

ਇਸ ਸੂਬਾ ਪੱਧਰੀ ਮੀਟਿੰਗ ਵਿੱਚ ਪਹੁੰਚੇ ਨੌਜਵਾਨਾਂ ਨੇ ਕਿਹਾ ਕਿ ਇਸ ਕਿਸਾਨੀ ਸੰਘਰਸ਼ ਦੌਰਾਨ ਉਹਨਾਂ ਨੂੰ ਸਰਕਾਰਾਂ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਕਿਸਾਨ ਜਥੇਬੰਦੀਆਂ ਤੋਂ ਜਾਣਕਾਰੀਆਂ ਮਿਲੀਆਂ ਹਨ। ਉਹ ਦਿਨੋਂ-ਦਿਨ ਖੇਤੀ ਕਾਨੂੰਨਾਂ ਅਤੇ ਹੋਰ ਸਰਕਾਰ ਦੇ ਹੱਲਿਆਂ ਬਾਰੇ ਜਾਗਰੂਕ ਹੋ ਰਹੇ ਹਨ। ਜਿਸ ਤਰ੍ਹਾਂ ਜਥੇਬੰਦੀਆਂ ਦੇ ਆਗੂ ਉਹਨਾਂ ਨੂੰ ਨਿਰਦੇਸ਼ ਦੇ ਰਹੇ ਹਨ, ਉਹ ਆਗੂਆਂ ਅਤੇ ਜਥਬੰਦੀਆਂ ਦਾ ਸਾਥ ਦੇ ਕੇ ਸੰਘਰਸ਼ ਨੂੰ ਜਿੱਤ ਵੱਲ ਵਧਾ ਰਹੇ ਹਨ।

ਭਾਕਿਯੂ ਉਗਰਾਹਾਂ ਨੇ ਸੂਬਾਈ ਮੀਟਿੰਗ ਦੌਰਾਨ ਨੌਜਵਾਨਾਂ ਨੂੰ ਸੰਘਰਸ਼ ਬਾਰੇ ਕਰਵਾਇਆ ਜਾਣੂ

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਸੰਘਰਸ਼ ਦੇ ਅਗਲੇ ਪ੍ਰੋਗਰਾਮਾਂ ਤਹਿਤ ਉਹਨਾਂ ਵੱਲੋਂ ਸੂਬਾ ਪੱਧਰੀ ਮੀਟਿੰਗ ਦੌਰਾਨ 21 ਮਾਰਚ ਨੂੰ ਸੁਨਾਮ ਵਿਖੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜੋ: ਬ੍ਰਾਹਮਣ ਸਮਾਜ ਨੇ ਮੋਤੀ ਮਹਿਲ ਦਾ ਘਿਰਾਓ ਕਰਨ ਦੀ ਕੀਤੀ ਕੋਸ਼ਿਸ਼

ਇਸ ਸਮਾਗਮ ਮੌਕੇ ਪੰਜਾਬ ਭਰ ਤੋਂ ਨੌਜਵਾਨ ਮੁੰਡੇ ਅਤੇ ਕੁੜੀਆਂ ਦਾ ਵੱਡਾ ਇਕੱਠ ਕਰਕੇ ਉਹਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਦੇ ਧਾਰਨੀ ਬਨਾਉਣ ਦਾ ਯਤਨ ਕੀਤਾ ਜਾਵੇਗਾ। ਇਸਤੋਂ ਇਲਾਵਾ ਨੌਜਵਾਨਾਂ ਨੂੰ ਸਾਮਰਾਜੀ ਨੀਤੀਆਂ ਅਤੇ ਖੇਤੀ ਕਾਨੂੰਨਾਂ ਦੇ ਸੰਘਰਸ਼ ਬਾਰੇ ਜਾਣਕਾਰ ਕਰਵਾਇਆ ਜਾਵੇਗਾ। ਇਸੇ ਤਹਿਤ ਨੌਜਵਾਨਾਂ ਨੂੰ ਸੰਘਰਸ਼ ਦੀ ਅਗਲੀ ਰਣਨੀਤੀ ਤਹਿਤ ਪਿੰਡ-ਪਿੰਡ, ਘਰ-ਘਰ ਜਾਗਰੂਕ ਹੋਣ ਦਾ ਹੋਕਾ ਦਿੰਦਿਆਂ ਲਾਮਬੰਦ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.