ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮਦਿਨ ਮੌਕੇ ਬੀਕੇਯੂ ਉਗਰਾਹਾਂ ਵਲੋਂ ਰੈਲੀ

author img

By

Published : Sep 28, 2022, 12:06 PM IST

bku ugrahan conduct rally

ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਬੀਕੇਯੂ ਉਗਰਾਹਾਂ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਇਸ ਸਬੰਧੀ ਜਥੇਬੰਦੀ ਦੇ ਸੂਬਾ ਆਗੂ ਨੇ ਦੱਸਿਆ ਕਿ ਇਸ ਰੈਲੀ ਵਿੱਚ 17 ਜ਼ਿਲਿਆਂ ਤੋਂ ਇੱਕ ਲੱਖ ਤੋਂ ਵੱਧ ਲੋਕ ਪਹੁੰਚ ਰਹੇ ਹਨ।

ਬਰਨਾਲਾ: ਦੁਨੀਆਂ ਭਰ ਵਿਚ ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸੇ ਨੂੰ ਲੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਉਨ੍ਹਾਂ ਦੀ ਅਨਾਜ ਮੰਡੀ ਵਿੱਚ ਇੱਕ ਵੱਡੀ ਰੈਲੀ ਰੱਖੀ ਗਈ ਹੈ। ਇਸ ਰੈਲੀ ਵਿੱਚ ਡੇਢ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੇ ਪ੍ਰਬੰਧ ਕੀਤੇ ਗਏ ਹਨ।

bku ugrahan conduct rally
ਬੀਕੇਯੂ ਉਗਰਾਹਾਂ ਵਲੋਂ ਰੈਲੀ


ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਆਗੂ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਪਹਿਲੇ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਲੋਕਾਂ ਵਿਚ ਲਿਆਉਣ ਲਈ ਰੱਖੀ ਗਈ ਹੈ। ਉਹਨਾਂ ਕਿਹਾ ਕਿ ਅੱਜ ਕੁਝ ਫਿਰਕਾਪ੍ਰਸਤ ਲੋਕ ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਨਿਸ਼ਾਨਾ ਬਣਾ ਰਹੇ ਹਨ, ਜਿਹਨਾਂ ਤੋਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਨ ਲਈ ਦੀ ਰੈਲੀ ਰੱਖੀ ਗਈ ਹੈ।

ਬੀਕੇਯੂ ਉਗਰਾਹਾਂ ਵਲੋਂ ਰੈਲੀ

ਉਹਨਾਂ ਅੱਗੇ ਦੱਸਿਆ ਕਿ ਅੱਜ ਦੀ ਇਸ ਰੈਲੀ ਵਿਚ ਭਾਗ 17 ਜ਼ਿਲਿਆਂ ਤੋਂ ਇੱਕ ਲੱਖ ਤੋਂ ਵੱਧ ਲੋਕ ਪਹੁੰਚ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਵੱਖ ਵੱਖ ਵੱਖ ਮਜ਼ਦੂਰ, ਮੁਲਾਜ਼ਮ, ਵਿਦਿਆਰਥੀ ਜਥੇਬੰਦੀਆਂ ਰੈਲੀ ਵਿੱਚ ਸ਼ਾਮਲ ਹੋਣਗੀਆਂ।

ਇਹ ਵੀ ਪੜੋ: ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਮਿੱਟੀ ਲਿਆ ਬਣਾਈ ਭਗਤ ਸਿੰਘ ਦੀ ਤਸਵੀਰ

ETV Bharat Logo

Copyright © 2024 Ushodaya Enterprises Pvt. Ltd., All Rights Reserved.