ETV Bharat / state

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਦਾ ਕੀਤਾ ਦੌਰਾ

author img

By

Published : Apr 17, 2022, 8:46 PM IST

ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਐਤਵਾਰ ਨੂੰ ਅਨਾਜ ਮੰਡੀ ਬਰਨਾਲਾ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਦਾ ਕੀਤਾ ਦੌਰਾ
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਦਾ ਕੀਤਾ ਦੌਰਾ

ਬਰਨਾਲਾ: ਪੰਜਾਬ ਦੀਆਂ ਮੰਡੀਆਂ ਵਿੱਚ ਜਿੱਥੇ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਸੁਰੂ ਹੈ, ਉੱਥੇ ਹੀ ਹਲਕਿਆਂ ਦੇ ਵਿਧਾਇਕਾਂ ਵੱਲੋਂ ਮੰਡੀਆਂ ਦੇ ਦੌਰੇ ਵੀ ਜਾਰੀ ਹਨ, ਇਸੇ ਦੌਰੇ ਤਹਿਤ ਹੀ ਕੈਬਨਿਟ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਐਤਵਾਰ ਨੂੰ ਅਨਾਜ ਮੰਡੀ ਬਰਨਾਲਾ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਇਸ ਮੌਕੇ ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਲਿਫਟਿੰਗ ਤੇ ਅਦਾਇਗੀ ਪੱਖੋਂ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਿਸਾਨਾਂ ਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕੀਤੀ ਤੇ ਖ਼ਰੀਦ ਪ੍ਰਬੰਧਾਂ 'ਤੇ ਤਸੱਲੀ ਜਤਾਈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ ਪੰਜਾਬ ਭਰ 'ਚ 16 ਅਪ੍ਰੈਲ ਤੱਕ 3109.61 ਕਰੋੜ ਦੀ ਅਦਾਇਗੀ ਸਿੱਧੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।

ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਦਾ ਕੀਤਾ ਦੌਰਾ
ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਦਾ ਕੀਤਾ ਦੌਰਾ

ਇਹ ਵੀ ਪੜੋ:- CM ਭਗੰਵਤ ਮਾਨ ਦੀ ਰਿਹਾਇਸ਼ ਬਾਹਰ ਹਰੇ ਪੈੱਨ ਲੈਕੇ ਪਹੁੰਚੇ ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਮੁਜ਼ਾਹਰਾ

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗੀ ਪੱਧਰ 'ਤੇ ਖਰੀਦ, ਲਿਫਟਿੰਗ ਤੇ ਅਦਾਇਗੀ ਵਿਚ ਕੋਈ ਦੇਰੀ ਨਾ ਕੀਤੀ ਜਾਵੇ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਇਸ ਵੇਲੇ ਕਿਸਾਨਾਂ ਦੀ ਜਿਣਸ ਦੀ ਸੁਚਾਰੂ ਖਰੀਦ ਪੰਜਾਬ ਸਰਕਾਰ ਦੀ ਤਰਜੀਹ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖ਼ਰੀਦ ਪ੍ਰਬੰਧਾਂ 'ਤੇ ਨੇੜਿਓ ਨਜ਼ਰ ਰੱਖ ਰਹੇ ਹਨ ਅਤੇ ਕਿਸਾਨਾਂ ਨੂੰ ਅਦਾਇਗੀ ਦੀ ਵੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾ ਰਹੀ।

ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਦਾ ਕੀਤਾ ਦੌਰਾ
ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਦਾ ਕੀਤਾ ਦੌਰਾ

ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀਆਂ ਵਿੱਚ ਸੁੰਗੜੇ ਹੋਏ ਅਨਾਜ ਦੇ ਦਾਣਿਆਂ ਦਾ ਜਾਇਜ਼ਾ ਲੈਣ ਲਈ ਸਰਵੇਖਣ ਟੀਮਾਂ ਵੱਲੋਂ ਸਰਵੇਖਣ ਲਗਪਗ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਕਿਸਾਨਾਂ ਨੂੰ ਅਦਾਇਗੀ ਸਿੱਧੀ ਬੈਂਕ ਖਾਤਿਆਂ ਵਿਚ ਨਾਲੋ-ਨਾਲ ਕੀਤੀ ਜਾ ਰਹੀ ਹੈ।

ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਦਾ ਕੀਤਾ ਦੌਰਾ
ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਅਨਾਜ ਮੰਡੀ ਦਾ ਕੀਤਾ ਦੌਰਾ
ਇਸ ਮੌਕੇ ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 98 ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਤਰੀਕੇ ਨਾਲ ਚੱਲ ਰਹੀ ਹੈ। ਜ਼ਿਲ੍ਹੇ ਦੀਆਂ ਮੰਡੀਆਂ ਵਿਚ 16 ਅਪ੍ਰੈਲ ਤੱਕ 211200 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਤੇ 174522 ਮੀਟਰਿਕ ਟਨ ਕਣਕ ਦੀ ਖ਼ਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ 205.87 ਕਰੋੜ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਕੀਤੀ ਜਾ ਚੁੱਕੀ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.