ETV Bharat / state

ਬਰਨਾਲਾ ਵਿਖੇ ਸਿਹਤ ਮੰਤਰੀ ਜੌੜਾਮਾਜਰਾ ਲਹਿਰਾਉਣਗੇ ਕੌਮੀ ਝੰਡਾ

author img

By

Published : Aug 10, 2022, 7:53 PM IST

ਬਰਨਾਲਾ ’ਚ ਡਿਪਟੀ ਕਮਿਸ਼ਨਰ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਤਿਆਰੀਆਂ ਸਬੰਧੀ ਜਾਇਜ਼ਾ ਲਿਆ। ਇਸ ਦੌਰਾਨ ਅਧਿਕਾਰੀਆਂ ਨੂੰ ਸਖਤ ਹਿਦਾਇਤਾਂ ਦਿੱਤੀਆਂ ਗਈਆਂ। ਦੱਸ ਦਈਏ ਕਿ ਆਜ਼ਾਦੀ ਦਿਹਾੜੇ ਮੌਕੇ ਬਰਨਾਲਾ ਵਿਖੇ ਚੇਤਨ ਸਿੰਘ ਜੌੜਾਮਾਜਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਜਾਇਜ਼ਾ ਲਿਆ

ਬਰਨਾਲਾ: ਜ਼ਿਲ੍ਹੇ ’ਚ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਬਾਬਾ ਕਾਲਾ ਮਹਿਰ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਬਰਨਾਲਾ ਡਾ.ਹਰੀਸ਼ ਨਈਅਰ ਨੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਤਿਆਰੀ ਸਬੰਧੀ ਮੀਟਿੰਗ ਬੁਲਾਈ ਗਈ।

ਇਸ ਦੌਰਾਨ ਉਨ੍ਹਾਂ ਦੱਸਿਆ ਕਿ ਆਜਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਦੇ ਮੱਦੇਨਜ਼ਰ ਆਜ਼ਾਦੀ ਦਿਹਾੜਾ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ, ਜਿਸ ਸਬੰਧੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਵਧੀਆਂ ਢੰਗ ਨਾਲ ਨੇਪਰੇ ਚਾੜਨ ਲਈ ਜਿਨਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਜ਼ਿੰਮੇਵਾਰੀ ਲਗਾਈ ਗਈ ਹੈ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣ ਇਸ ਲਈ ਉਨ੍ਹਾਂ ਨੂੰ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਜਾਇਜ਼ਾ ਲਿਆ

13 ਅਗਸਤ ਨੂੰ ਅੰਤਿਮ ਰਿਹਰਸਲ: ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪੁਲਿਸ ਵਿਭਾਗ ਨੂੰ ਸੁਰੱਖਿਆ ਦੇ ਵਧੀਆ ਇੰਤਜ਼ਾਮ ਕਰਨ ਦੀ ਹਦਾਇਤ ਦਿੱਤੀ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੁਤੰਤਰਤਾ ਦਿਹਾੜੇ ਸਬੰਧੀ ਕਾਰਜਾਂ ਨੂੰ ਸਮਾਂ ਰਹਿੰਦਿਆਂ ਹੀ ਮੁਕੰਮਲ ਕਰ ਲਿਆ ਜਾਵੇ ਤਾਂ ਜੋ ਸਮਾਗਮ ਦੌਰਾਨ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ। ਉਨਾਂ ਦੱਸਿਆ ਕਿ ਅੰਤਿਮ ਰਿਹਰਸਲ 13 ਅਗਸਤ ਨੂੰ ਸਟੇਡੀਅਮ ਵਿਖੇ ਹੀ ਹੋਵੇਗੀ।

ਇਹ ਹੋਵੇਗੀ ਪੇਸ਼ਕਾਰੀ: ਉਹਨਾਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਵਲੋਂ ਪਰੇਡ ਕੱਢੀ ਜਾਵੇਗੀ ਜਿਸ ਵਿਚ ਪੰਜਾਬ ਪੁਲਿਸ ਦੀਆਂ ਟੁਕੜੀਆਂ, ਪੁਲਿਸ ਦੇ ਮਹਿਲਾ ਵਿੰਗ ਦੀ ਟੁਕੜੀ, ਹੋਮ ਗਾਰਡਜ਼ ਦੀ ਟੁਕੜੀ, ਐਨ.ਸੀ.ਸੀ. ਲੜਕੇ ਤੇ ਲੜਕੀਆਂ ਕੈਡੇਟਸ ਦੀਆਂ ਟੁਕੜੀਆਂ, ਸਕਾਊਟਸ ਦੀਆਂ ਟੁਕੜੀਆਂ ਸਮੇਤ ਸਕੂਲੀ ਬੱਚਿਆਂ ਦੀ ਬੈਂਡ ਟੀਮ ਸ਼ਾਮਲ ਹੋਵੇਗੀ। ਸਕੂਲੀ ਬੱਚਿਆਂ ਵੱਲੋਂ ਪੀ.ਟੀ ਸ਼ੋਅ, ਅਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਾਰੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਜਾਇਜ਼ਾ ਲਿਆ
ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਜਾਇਜ਼ਾ ਲਿਆ

ਸ਼ਖ਼ਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ: ਦੱਸ ਦਈਏ ਕਿ ਸਮਾਗਮ ਦੌਰਾਨ ਦੌਰਾਨ ਆਜ਼ਾਦੀ ਘੁਲਾਟੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ ਅਤੇ ਲੋੜਵੰਦਾਂ ਨੂੰ ਟਰਾਈ ਸਾਈਕਲਾਂ ਤੇ ਸਿਲਾਈ ਮਸ਼ੀਨਾਂ ਦੀ ਵੰਡ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।

ਇਹ ਵੀ ਪੜੋ: ਪਹਿਲਾਂ ਰੈਪਿਡੋ, ਫਿਰ ਰੇਹੜੀ ਤੋਂ ਲੈ ਕੇ ਢਾਬਾ ਚਲਾ ਕੇ ਬਣਾਈ ਵੱਖਰੀ ਪਛਾਣ ...

ETV Bharat Logo

Copyright © 2024 Ushodaya Enterprises Pvt. Ltd., All Rights Reserved.