ETV Bharat / state

ਠੇਕਾ ਮੁਲਜ਼ਮਾਂ ਵੱਲੋਂ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਅਰਥੀ ਫੂਕ ਪ੍ਰਦਰਸ਼ਨ

author img

By

Published : Nov 21, 2022, 7:09 PM IST

ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਠੇਕਾ ਕਰਮਚਾਰੀਆਂ ਵਲੋਂ ਕੈਬਨਿਟ ਮੰਤਰੀ ਮੀਤ ਹੇਅਰ ਦੀ ਕੋਠੀ ਅੱਗੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ।

protested in front of Gurmeet Singh Meet Hayer residence
protested in front of Gurmeet Singh Meet Hayer residence

ਬਰਨਾਲਾ: ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਠੇਕਾ ਕਰਮਚਾਰੀਆਂ ਵਲੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਸਾੜ ਕੇ ਪ੍ਰਦਰਸ਼ਨ ਕੀਤਾ।

protested in front of Gurmeet Singh Meet Hayer residence

ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਭਰੋਸਾ: ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾ ਤੋਂ ਪਹਿਲਾਂ ਸਮੂਹ ਠੇਕਾ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਭਰੋਸਾ ਦਿੱਤਾ ਸੀ। ਸਰਕਾਰ ਬਨਣ ਦੇ 8 ਮਹੀਨੇ ਬਾਅਦ ਵੀ ਉਹ ਨਿਗੂਣੀਆ ਤਨਖ਼ਾਹਾਂ ਤੇ ਕੰਮ ਕਰ ਰਹੇ ਹਨ ਅਤੇ ਉਹਨਾ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ। ਉਹਨਾਂ ਮੰਗਾਂ ਪੂਰੀਆਂ ਹੋਣ ਤੱਕ ਪ੍ਰਦਰਸ਼ਨਕਾਰੀਆਂ ਨੇ ਸੰਘਰਸ਼ ਤੇਜ਼ ਅਤੇ ਤਿੱਖਾ ਕਰਨ ਦੀ ਚੇਤਾਵਨੀ ਦਿੱਤੀ।

protested in front of Gurmeet Singh Meet Hayer residence
protested in front of Gurmeet Singh Meet Hayer residence

ਮੁੱਖ ਮੰਤਰੀ ਭਗਵੰਤ ਮਾਨ ਦਾ ਵਾਅਦਾ: ਇਸ ਮੌਕੇ ਵਿਸਥਾਰ ਵਿੱਚ ਗੱਲਬਾਤ ਕਰਦਿਆਂ ਪ੍ਰਦਰਸ਼ਨਕਾਰੀ ਕਰਮਚਾਰੀਆਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਵੱਖ ਵੱਖ ਵਿਭਾਗਾਂ ਵਿੱਚ ਠੇਕਾ ਸਿਸਟਮ ਵਿੱਚ ਕੰਮ ਕਰ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਨਣ ਤੋਂ ਬਾਅਦ ਉਹਨਾਂ ਨੂੰ ਰੈਗੂਲਰ ਕੀਤਾ ਜਾਵੇਗਾ। ਪ੍ਰੰਤੂ ਸਰਕਾਰ ਬਨਣ ਦੇ 8 ਮਹੀਨਿਆਂ ਬਾਅਦ ਵੀ ਉਹਨਾਂ ਨੂੰ ਰੈਗੂਲਰ ਨਹੀਂ ਕੀਤਾ ਜਾ ਰਿਹਾ।

ਤੀਜੀ ਵਾਰ ਪੁਤਲਾ ਫੂਕ ਪ੍ਰਦਰਸ਼ਨ: ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਸਦੇ ਮੰਤਰੀ ਗੁਜਰਾਤ ਚੋਣਾਂ ਵਿੱਚ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਵੱਡੇ ਪੱਧਰ ਤੇ ਰੁਜ਼ਗਾਰ ਦੇਣ ਦੇ ਝੂਠ ਮਾਰ ਰਹੀ ਹੈ। ਜਦਕਿ ਅਸਲੀਅਤ ਵਿੱਚ ਅਜਿਹਾ ਕੁੱਝ ਨਹੀਂ ਹੈ। ਉਹਨਾਂ ਕਿਹਾ ਕਿ ਅੱਜ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਤੀਜੀ ਵਾਰ ਮੰਤਰੀ ਮੀਤ ਹੇਅਰ ਦੇ ਘਰ ਅੱਗੇ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕਰ ਰਹੇ ਹਨ। ਸਰਕਾਰ ਨੇ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਉਹ ਆਪਣਾ ਸੰਘਰਸ਼ ਤੇਜ਼ ਅਤੇ ਤਿੱਖਾ ਕਰਨਗੇ ਅਤੇ ਲੋੜ ਪਈ ਤਾਂ ਭੁੱਖ ਹੜਤਾਲ ਕਰਨ ਲਈ ਮਜਬੂਰ ਹੋਣਗੇ।

ਇਹ ਵੀ ਪੜ੍ਹੋ:- ਕਾਰ ਦੀ ਲਪੇਟ ਵਿੱਚ ਆਉਣ ਨਾਲ 4 ਵਿਦਿਆਰਥਣਾਂ ਜ਼ਖਮੀ , ਦੇਖੋ ਦਿਲ ਦਹਿਲਾ ਦੇਣ ਵਾਲੀ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.