ETV Bharat / state

ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ, ਆਜ਼ਾਦੀ ਦਿਹਾੜੇ ਮੌਕੇ ਤਿੰਨ ਦਿਨ ਚੱਕਾ ਜਾਮ ਰੱਖਣ ਦੀ ਚਿਤਾਵਨੀ

author img

By

Published : Aug 11, 2023, 3:33 PM IST

Updated : Aug 11, 2023, 5:47 PM IST

Demonstration against Punjab government by PRTC accused in Barnala
ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ, ਆਜ਼ਾਦੀ ਦਿਹਾੜੇ ਮੌਕੇ ਤਿੰਨ ਦਿਨ ਚੱਕਾ ਜਾਮ ਰੱਖਣ ਦੀ ਚਿਤਾਵਨੀ

ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਜ਼ਮਾਂ ਨੇ ਅੱਜ ਬਰਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈਕੇ ਪ੍ਰਦਰਸ਼ਨ ਕੀਤਾ। ਸੂਬੇ ਭਰ ਦੇ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਨਾਲ ਸਬੰਧਿਤ ਮੁਲਾਜ਼ਮਾਂ ਨੇ ਆਜ਼ਾਦੀ ਦਿਹਾੜੇ ਸਮੇਤ ਤਿੰਨ ਦਿਨ ਤੱਕ ਬੱਸਾਂ ਦਾ ਚੱਕਾ ਜਾਮ ਕਰਨ ਦਾ ਐਲਾਨ ਵੀ ਕੀਤਾ ਹੈ।

ਆਜ਼ਾਦੀ ਦਿਹਾੜੇ ਮੌਕੇ ਤਿੰਨ ਦਿਨ ਚੱਕਾ ਜਾਮ ਰੱਖਣ ਦੀ ਚਿਤਾਵਨੀ

ਬਰਨਾਲਾ: ਪੀ.ਆਰ.ਟੀ.ਸੀ.ਪਨਬੱਸ ਦੇ ਕੱਚੇ ਕਾਮਿਆਂ ਨੇ ਅੱਜ 2 ਘੰਟੇ ਦੀ ਗੇਟ ਰੈਲੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਅਤੇ 14, 15 ਅਤੇ 16 ਅਗਸਤ ਨੂੰ ਪੂਰੇ ਪੰਜਾਬ ਵਿੱਚ ਮੁਕੰਮਲ ਹੜਤਾਲ ਕਰਨ ਦੀ ਚਿਤਾਵਨੀ ਵੀ ਦਿੱਤੀ। 15 ਅਗਸਤ ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਸਮੇਤ ਵੱਖ-ਵੱਖ ਮੰਤਰੀਆਂ ਵੱਲੋਂ ਵੱਖ ਵੱਖ ਸ਼ਹਿਰਾਂ ਵਿੱਚ ਝੰਡਾ ਲਹਿਰਾਉਣ ਲਈ ਪਹੁੰਚਣਗੇ। ਦੂਜੇ ਪਾਸੇ ਪੰਜਾਬ ਭਰ ਵਿੱਚ ਪੀਆਰਟੀਸੀ ਅਤੇ ਪਨਬਸ ਦੇ ਕੱਚੇ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਮੁਤਾਬਿਕ ਆਜ਼ਾਦੀ ਦਿਹਾੜੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀਆਂ ਦੇ ਸਾਹਮਣੇ ਕਾਲੇ ਝੰਡਿਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਉਨ੍ਹਾਂ ਤੋਂ ਸਿੱਧੇ ਸਵਾਲ ਵੀ ਪੁੱਛੇ ਜਾਣਗੇ। ਇਹ ਐਲਾਨ ਕਰਦਿਆਂ ਅੱਜ ਬਰਨਾਲਾ ਵਿਖੇ ਪੀਆਰਟੀਸੀ ਪਨਬਸ ਦੇ ਕੱਚੇ ਕਾਮਿਆਂ ਵੱਲੋਂ 2 ਘੰਟੇ ਦੀ ਗੇਟ ਰੈਲੀ ਕੀਤੀ ਗਈ।

ਵਾਅਦਿਆਂ ਤੋਂ ਮੁਨਕਰ ਹੋਈ ਸੂਬਾ ਸਰਕਾਰ: ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦਿਆਂ ਧਰਨਾਕਾਰੀਆਂ ਨਿਰਪਾਲ ਸਿੰਘ, ਸੁਖਪਾਲ ਸਿੰਘ ਅਤੇ ਬੂਟਾ ਸਿੰਘ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰ ਸੱਤਾ ਵਿੱਚ ਆਉਂਦਿਆਂ ਹੀ ਵਾਅਦਾ ਕੀਤਾ ਸੀ ਕਿ ਕੱਚੇ ਸ਼ਬਦ ਨੂੰ ਖ਼ਤਮ ਕਰ ਦਿੱਤਾ ਜਾਵੇਗਾ ਅਤੇ ਸਾਰੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਦੀਆਂ ਤਨਖਾਹਾਂ ਵੀ ਵਧਾ ਕੇ ਦਿੱਤੀਆਂ ਜਾਣਗੀਆਂ ਪਰ ਸਰਕਾਰ ਬਣਨ ਦੇ ਡੇਢ ਸਾਲ ਬਾਅਦ ਵੀ ਇਸ ਤਰ੍ਹਾਂ ਦਾ ਕੁੱਝ ਨਹੀਂ ਹੋਇਆ। ਕੱਚੇ ਮੁਲਾਜ਼ਮਾਂ ਨੂੰ ਆਪਣੀਆਂ ਮੰਗਾਂ ਨੂੰ ਲੈ ਕੇ ਪਹਿਲਾਂ ਵਾਲੀਆਂ ਸਰਕਾਰਾਂ ਵਾਂਗ ਮੌਜੂਦਾ ਸਰਕਾਰ ਨਾਲ ਵੀ ਜੂਝਣਾ ਪੈ ਰਿਹਾ ਹੈ।


ਤਿੰਨ ਦਿਨ ਰਹੇਗਾ ਮੁਕੰਮਲ ਚੱਕਾ ਜਾਮ: ਉਨ੍ਹਾਂ ਕਿਹਾ ਕਿ ਪਿਛਲੀਆਂ ਮੀਟਿੰਗਾਂ ਵਿੱਚ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਗਈਆਂ ਸਨ , ਪਰ ਉਨ੍ਹਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਨੂੰ ਵਾਰ-ਵਾਰ ਗੇਟ ਰੈਲੀਆਂ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਾ ਪੈਂਦਾ ਹੈ। ਉਹਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਇਸ ਕਾਰਨ ਹੁਣ ਉਨ੍ਹਾਂ ਵੱਲੋਂ 14, 15, ਅਤੇ 16 ਅਗਸਤ ਨੂੰ ਪੰਜਾਬ ਭਰ ਦੇ ਸਾਰੇ ਸਰਕਾਰੀ ਬੱਸਾਂ ਦੇ ਡਿੱਪੂ ਬੰਦ ਰੱਖੇ ਜਾਣਗੇ ਅਤੇ ਮੁੱਖ ਮੰਤਰੀ ਸਮੇਤ ਸਰਕਾਰ ਦੇ ਮੰਤਰੀਆਂ ਨੂੰ ਘੇਰ ਕੇ ਸਵਾਲ ਕੀਤੇ ਜਾਣਗੇ।



Last Updated :Aug 11, 2023, 5:47 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.