ETV Bharat / state

ਕੋਆਪਰੇਟਿਵ ਸੁਸਾਇਟੀ ਅਤੇ ਨਗਰ ਕੌਂਸਲ ਹੋਈਆਂ ਆਹਮੋ ਸਾਹਮਣੇ, ਮਾਮਲਾ ਪੁੱਜਾ ਥਾਣੇ

author img

By

Published : Jun 4, 2022, 6:59 AM IST

ਕੋਆਪਰੇਟਿਵ ਸੁਸਾਇਟੀ ਭਦੌੜ ਅਤੇ ਨਗਰ ਕੌਂਸਲ ਭਦੌੜ ਆਹਮੋ ਸਾਹਮਣੇ ਹੋ ਗਈਆਂ ਹਨ। ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਵਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਹੇਮ ਰਾਜ ਸ਼ਰਮਾ ਨੇ ਕਿਹਾ ਕਿ ਇਸ ਜਗ੍ਹਾ ਦੀ ਰਜਿਸਟਰੀ ਕੋਆਪਰੇਟਿਵ ਸੁਸਾਇਟੀ ਦੇ ਨਾਮ ਹੈ। ਜਿਸ ਕਰਕੇ ਇਸ ਜਗ੍ਹਾ ਤੇ ਅਸੀਂ ਨਜਾਇਜ਼ ਕਬਜ਼ਾ ਨਹੀਂ ਹੋਣ ਦੇਵਾਂਗੇ।

ਕੋਆਪਰੇਟਿਵ ਸੁਸਾਇਟੀ ਅਤੇ ਨਗਰ ਕੌਂਸਲ ਹੋਈਆਂ ਆਹਮੋ ਸਾਹਮਣੇ
ਕੋਆਪਰੇਟਿਵ ਸੁਸਾਇਟੀ ਅਤੇ ਨਗਰ ਕੌਂਸਲ ਹੋਈਆਂ ਆਹਮੋ ਸਾਹਮਣੇ

ਬਰਨਾਲਾ: ਭਦੌੜ ਦੇ ਮੁਹੱਲਾ ਸੁੂਏਵਾਲਾ ਅਤੇ ਪ੍ਰਾਚੀਨ ਸ਼ਿਵ ਮੰਦਰ ਬਾਗਵਾਲਾ ਨੂੰ ਨਗਰ ਕੌਂਸਲ ਵੱਲੋਂ ਕੱਢੇ ਜਾ ਰਹੇ ਨਵੇਂ ਰਸਤੇ ਦੇ ਮਾਮਲੇ ਨੂੰ ਲੈ ਕੇ ਕੋਆਪਰੇਟਿਵ ਸੁਸਾਇਟੀ ਭਦੌੜ ਅਤੇ ਨਗਰ ਕੌਂਸਲ ਭਦੌੜ ਆਹਮੋ ਸਾਹਮਣੇ ਹੋ ਗਈਆਂ ਹਨ। ਕਿਉਂਕਿ ਜਿਹੜੀ ਜਗ੍ਹਾ ਵਿਚੋ ਦੀ ਰਸਤਾ ਕੱਢਿਆ ਜਾ ਰਿਹਾ ਹੈ ਉਸ ਤੇ ਕੋਆਪਰੇਟਿਵ ਸੁਸਾਇਟੀ ਭਦੌੜ ਵੱਲੋਂ ਆਪਣਾ ਹੱਕ ਜਤਾਇਆ ਜਾ ਰਿਹਾ ਹੈ।

ਇਹ ਵੀ ਪੜੋ: ਪੈਟਰੋਲ ਪੰਪ ’ਤੇ ਬਲੈਰੋ ਗੱਡੀ ’ਚੋਂ ਉਤਰਦੇ ਦਿਖੇ ਹਰਿਆਣਾ ਦੇ 2 ਖਤਰਨਾਕ ਗੈਂਗਸਟਰ, CCTV ਆਈ ਸਾਹਮਣੇ

ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਰਜਿੰਦਰ ਵਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਹੇਮ ਰਾਜ ਸ਼ਰਮਾ ਨੇ ਕਿਹਾ ਕਿ ਇਸ ਜਗ੍ਹਾ ਦੀ ਰਜਿਸਟਰੀ ਕੋਆਪਰੇਟਿਵ ਸੁਸਾਇਟੀ ਦੇ ਨਾਮ ਹੈ। ਜਿਸ ਕਰਕੇ ਇਸ ਜਗ੍ਹਾ ਤੇ ਅਸੀਂ ਨਜਾਇਜ਼ ਕਬਜ਼ਾ ਨਹੀਂ ਹੋਣ ਦੇਵਾਂਗੇ। ਇਸ ਮਾਮਲੇ ਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਨੁਮਾਇੰਦਿਆਂ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਉਸ ਜਗ੍ਹਾ ਤੇ ਪੁੱਜੇ ਅਤੇ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਇਹ ਅਦਾਰਾ ਕਿਸਾਨਾਂ ਦਾ ਹੈ ਅਤੇ ਇਸ ਅਦਾਰੇ ਦੀ ਜਗ੍ਹਾ ਤੇ ਕਿਸੇ ਨੂੰ ਵੀ ਨਾਜਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ।

ਇੱਥੇ ਦੱਸਣਯੋਗ ਹੋਵੇਗਾ ਕਿ ਨਗਰ ਕੌਂਸਲ ਭਦੌੜ ਵੱਲੋਂ ਪਿਛਲੇ ਕਈ ਦਿਨਾਂ ਤੋਂ ਇਸ ਜਗ੍ਹਾ ਤੇ ਰਸਤਾ ਕੱਢਣ ਲਈ ਜੰਗੀ ਪੱਧਰ ਤੇ ਕੰਮ ਚਾਲੂ ਕੀਤਾ ਗਿਆ ਸੀ ਅਤੇ ਲੰਘੇ ਮੰਗਲਵਾਰ ਕੋਆਪਰੇਟਿਵ ਸੁਸਾਇਟੀ ਦੇ ਪ੍ਰਧਾਨ ਰਾਜਿੰਦਰ ਵਰਮਾ, ਸੀਨੀਅਰ ਮੀਤ ਪ੍ਰਧਾਨ ਹੇਮਰਾਜ ਸ਼ਰਮਾ ਅਤੇ ਸਮੂਹ ਸੋਸਾਇਟੀ ਮੈਂਬਰਾਂ ਨੇ ਥਾਣਾ ਭਦੌੜ ਵਿਖੇ ਦਰਖਾਸਤ ਦੇ ਕੇ ਇਹ ਚਲਦਾ ਕੰਮ ਬੰਦ ਕਰਵਾ ਦਿੱਤਾ ਸੀ। ਅੱਜ ਕੋਆਪਰੇਟਿਵ ਸੁਸਾਇਟੀ ਵਿਖੇ ਇਕੱਠੇ ਹੋਏ ਕਿਸਾਨ ਯੂਨੀਅਨਾਂ ਦੇ ਆਗੂਆਂ ਅਤੇ ਕੋਆਪਰੇਟਿਵ ਸੁਸਾਇਟੀ ਦੇ ਮੈਂਬਰਾਂ ਨੇ ਇਕੱਠੇ ਹੋ ਕੇ ਕਿਹਾ ਕਿ ਕਿਸਾਨਾਂ ਦੇ ਅਦਾਰੇ ਕੋਆਪਰੇਟਿਵ ਸੁਸਾਇਟੀ ਦੀ ਜਗ੍ਹਾ ਤੇ ਕਿਸੇ ਨੂੰ ਵੀ ਨਜਾਇਜ਼ ਕਬਜ਼ਾ ਨਹੀਂ ਕਰਨ ਦਿੱਤਾ ਜਾਵੇਗਾ, ਇਸ ਉਪਰੰਤ ਸਮੂਹ ਆਗੂ ਥਾਣਾ ਭਦੌੜ ਵਿਖੇ ਪੁੱਜ ਗਏ ਸਨ।

ਜਦੋਂ ਇਸ ਸੰਬੰਧੀ ਨਗਰ ਕੌਂਸਲ ਦੇ ਪ੍ਰਧਾਨ ਮੁਨੀਸ਼ ਕੁਮਾਰ ਗਰਗ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਮੰਗ ਤੇ ਉਕਤ ਰਸਤਾ ਨਗਰ ਕੌਂਸਲ ਵੱਲੋਂ ਟੈਂਡਰ ਰਾਹੀਂ ਕੱਢਿਆ ਜਾ ਰਿਹਾ ਹੈ ਅਤੇ ਕੱਲ੍ਹ ਨੂੰ ਦੋਵਾਂ ਧਿਰਾਂ ਨੂੰ ਥਾਣੇ ਬੁਲਾਇਆ ਗਿਆ ਹੈ ਉੱਥੇ ਸਾਡੇ ਵੱਲੋਂ ਆਪਣੇ ਕਾਗਜ਼ਾਤ ਦਿਖਾਏ ਜਾਣਗੇ ਅਤੇ ਉਨ੍ਹਾਂ ਵੱਲੋਂ ਆਪਣਾ ਪੱਖ ਰੱਖਿਆ ਜਾਵੇਗਾ ਜੋ ਵੀ ਫ਼ੈਸਲਾ ਸਹੀ ਹੋਵੇਗਾ ਉਹ ਲਾਗੂ ਹੋ ਜਾਵੇਗਾ।

ਇਹ ਵੀ ਪੜੋ: ਸਿੱਧੂ ਮੂਸੇਵਾਲਾ ਕਤਲ ਮਾਮਲਾ:ਪੰਜਾਬ ਸਰਕਾਰ ਦੀ ਜਾਂਚ 'ਤੇ ਸੁਖਪਾਲ ਖਹਿਰਾ ਦਾ ਵੱਡਾ ਦਾਅਵਾ

ETV Bharat Logo

Copyright © 2024 Ushodaya Enterprises Pvt. Ltd., All Rights Reserved.