ETV Bharat / state

Drug trafficker arrested: ਇੱਕ ਕੁਇੰਟਲ 200 ਕਿੱਲੋ ਭੁੱਕੀ ਅਤੇ ਡੇਢ ਲੱਖ ਡਰੱਗੀ ਮਨੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

author img

By

Published : Apr 20, 2023, 4:40 PM IST

Updated : Apr 20, 2023, 5:26 PM IST

ਬਰਨਾਲਾ ਵਿੱਚ ਪੁਲਿਸ ਨੇ ਟਰੱਕ ਵਿੱਚੋਂ ਇੱਕ ਕੁਇੰਟਲ 200 ਕਿੱਲੋ ਭੁੱਕੀ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਟਰੱਕ ਵਿੱਚੋਂ ਡੇਢ ਲੱਖ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਰਨਾਲਾ ਜ਼ਿਲ੍ਹੇ ਨਾਲ ਹੀ ਸਬੰਧਿਤ ਹਨ।

Drug trafficker arrested with poppy and drug money in Barnala
Drug trafficker arrested: ਇੱਕ ਕੁਇੰਟਲ 200 ਕਿੱਲੋ ਭੁੱਕੀ ਅਤੇ ਡੇਢ ਲੱਖ ਡਰੱਗੀ ਮਨੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

Drug trafficker arrested: ਇੱਕ ਕੁਇੰਟਲ 200 ਕਿੱਲੋ ਭੁੱਕੀ ਅਤੇ ਡੇਢ ਲੱਖ ਡਰੱਗੀ ਮਨੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਬਰਨਾਲਾ: ਜ਼ਿਲ੍ਹਾ ਬਰਨਾਲਾ ਦੀ ਪੁਲਿਸ ਨੂੰ ਨਸ਼ਿਆਂ ਵਿਰੁੱਧ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਹਨਾਂ ਤੋਂ 1200 ਕਿੱਲੋ ਭੁੱਕੀ ਅਤੇ 15,0000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਮਾਮਲਾ ਦਰਜ ਪੁਲਿਸ ਰਿਮਾਂਡ ਕਰ ਰਹੀ ਹੈ।


ਟਰੱਕ ਵਿੱਚੋਂ ਭਾਰੀ ਮਾਤਰਾ 'ਚ ਭੁੱਕੀ ਬਰਾਮਦ: ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਬਰਨਾਲਾ ਦੇ ਐੱਸਐੱਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਥਾਣਾ ਧਨੌਲਾ ਦੇ ਐੱਸਐੱਚਓ ਲਖਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਨੇ ਨੈਸ਼ਨਲ ਹਾਈਵੇ 'ਤੇ ਪਿੰਡ ਹਰੀਗੜ੍ਹ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਚੰਡੀਗੜ੍ਹ ਸਾਈਡ ਤੋਂ ਆ ਰਹੇ ਇੱਕ ਟਰੱਕ ਨੂੰ ਰੋਕ ਕੇ ਤਲਾਸ਼ੀ ਲਈ ਗਈ। ਟਰੱਕ ਵਿੱਚੋਂ ਭਾਰੀ ਮਾਤਰਾ ਵਿੱਚ ਭੁੱਕੀ ਬਰਾਮਦ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਤਿੰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 15,0000 ਰੁਪਏ ਦੀ ਡਰੱਗ ਮਨੀ ਅਤੇ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ।

ਮੁਲਜ਼ਮਾਂ ਦਾ ਰਿਮਾਂਡ ਹਾਸਿਲ: ਉਨ੍ਹਾਂ ਦੱਸਿਆ ਕਿ ਬਰਨਾਲਾ ਪੁਲਿਸ ਵੱਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਅਤੇ ਅੱਜ ਬਰਨਾਲਾ ਪੁਲਿਸ ਨੂੰ ਇਹ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਜਦ ਕਿ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਫੜੇ ਗਏ ਨਸ਼ਾ ਤਸਕਰਾਂ ਦੇ ਖਿਲਾਫ ਵੱਖ-ਵੱਖ ਥਾਣਿਆਂ 'ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮਾਂ ਨੂੰ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਰਿਮਾਂਡ ਦੌਰਾਨ ਵੀ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਅਤੇ ਇਸ ਪੁੱਛਗਿੱਛ ਜ਼ਰੀਏ ਹੋਰ ਵੀ ਕਈ ਨਸ਼ਾ ਤਸਕਰਾਂ ਤੱਕ ਪੁਲਿਸ ਦੇ ਹੱਥ ਪਹੁੰਚਣ ਦੀ ਸੰਭਾਵਨਾ ਹੈ।

ਹਿਸਟਰੀ ਸ਼ੀਟਰ ਨੇ ਮੁਲਜ਼ਮ: ਪੁਲਿਸ ਦਾ ਕਹਿਣਾ ਹੈ ਕਿ ਭੁੱਕੀ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਉੱਤੇ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਇਹ ਪਹਿਲਾਂ ਵੀ ਜੇਲ੍ਹ ਕੱਟ ਚੁੱਕੇ ਨੇ। ਪੁਲਿਸ ਦਾ ਕਹਿਣਾ ਹੈ ਕਿ 2019 ਵਿੱਚ ਗ੍ਰਿਫ਼ਤਾਰ ਕੀਤੇ ਗਏ ਇੱਕ ਮੁਲਜ਼ਮ ਉੱਤੇ ਨਸ਼ੇ ਦੀ ਧਾਰਾ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੱਸ ਦਈਏ ਇਸੇ ਸਾਲ ਦਸੰਬਰ ਵਿੱਚ ਵੀ ਬਰਨਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਸੀ। ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ 90 ਬੋਰੀਆਂ ਭੁੱਕੀ ਦੀਆਂ ਬਰਾਮਦ ਕੀਤੀਆਂ ਸਨ । ਜਿਲ੍ਹੇ ਦੇ ਪਿੰਡ ਪੱਖੋ ਕੈਂਚੀਆਂ ਨੇੜੇ ਪੁਲਿਸ ਨੇ ਇੱਕ ਕਾਰ ਵਿੱਚ ਲੂਣ ਦੇ ਹੇਠਾਂ ਲੁਕਾਏ ਹੋਏ 90 ਬੋਰੇ ਬਰਾਮਦ ਕੀਤੇ ਸਨ।

ਇਹ ਵੀ ਪੜ੍ਹੋ: Amritpal and Kirandeep Kaur: ਜਾਣੋ, ਅੰਮ੍ਰਿਤਪਾਲ ਅਤੇ ਕਿਰਨਦੀਪ ਕੌਰ ਦੀ ਕਿਵੇਂ ਹੋਈ ਸੀ ਮੁਲਾਕਾਤ...


Last Updated : Apr 20, 2023, 5:26 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.