ETV Bharat / state

ਆਰਥਿਕ ਤੰਗੀ ਨੇ ਬਰਨਾਲਾ ਦੇ ਇੱਕ ਹੋਰ ਕਿਸਾਨ ਦੀ ਲਈ ਜਾਨ

author img

By

Published : Apr 13, 2021, 7:43 PM IST

ਮ੍ਰਿਤਕ ਕਿਸਾਨ ਦੀ ਫਾਈਲ ਫੋਟੋ
ਮ੍ਰਿਤਕ ਕਿਸਾਨ ਦੀ ਫਾਈਲ ਫੋਟੋ

ਪਿੰਡ ਪੱਖਕੇ ਦੇ ਕਿਸਾਨ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਅਨੁਸਾਰ ਹਰਨੇਕ ਸਿੰਘ ਪੁੱਤਰ ਦਲੀਪ ਸਿੰਘ (60) ਇੱਕ ਬੇਜ਼ਮੀਨਾ ਕਿਸਾਨ ਸੀ। ਜਿਸਦੀ ਘਰੇਲੂ ਆਰਥਿਕ ਹਾਲਤ ਮਾੜੀ ਸੀ। ਇਸੇ ਕਾਰਨ ਹੀ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸਨੇ ਘਰ ’ਚ ਪਈ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ

Intro:

ਬਰਨਾਲਾ : ਪਿੰਡ ਪੱਖਕੇ ਦੇ ਕਿਸਾਨ ਵਲੋਂ ਆਰਥਿਕ ਤੰਗੀ ਦੇ ਚੱਲਦਿਆਂ ਜ਼ਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਗਈ। ਜਾਣਕਾਰੀ ਅਨੁਸਾਰ ਹਰਨੇਕ ਸਿੰਘ ਪੁੱਤਰ ਦਲੀਪ ਸਿੰਘ (60) ਇੱਕ ਬੇਜ਼ਮੀਨਾ ਕਿਸਾਨ ਸੀ। ਜਿਸਦੀ ਘਰੇਲੂ ਆਰਥਿਕ ਹਾਲਤ ਮਾੜੀ ਸੀ। ਇਸੇ ਕਾਰਨ ਹੀ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸਨੇ ਘਰ ’ਚ ਪਈ ਕੀਟਨਾਸ਼ਕ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਪਰਿਵਾਰ ਵਲੋਂ ਤੁਰੰਤ ਉਸਨੂੰ ਤਪਾ ਦੇ ਸਰਕਾਰੀ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ। ਪਰਿਵਾਰ ਮੈਂਬਰਾਂ ਨੇ ਦੱਸਿਆ ਕਿ ਮਿ੍ਰਤਕ ਹਰਨੇਕ ਸਿੰਘ ਕੁੱਝ ਦਿਨ ਪਹਿਲਾਂ ਹੀ ਦਿੱਲੀ ਮੋਰਚੇ ਤੋਂ ਪਰਤਿਆ ਸੀ।

ਆਰਥਿਕ ਤੰਗੀ ਨੇ ਬਰਨਾਲਾ ਦੇ ਇੱਕ ਹੋਰ ਕਿਸਾਨ ਦੀ ਲਈ ਜਾਨ
ਆਰਥਿਕ ਤੰਗੀ ਨੇ ਬਰਨਾਲਾ ਦੇ ਇੱਕ ਹੋਰ ਕਿਸਾਨ ਦੀ ਲਈ ਜਾਨ
Body:ਪੁਲਿਸ ਚੌਂਕੀ ਪੱਖੋ ਕੈਂਚੀਆਂ ਦੇ ਏਐਸਆਈ ਜਗਰੂਪ ਸਿੰਘ ਨੇ ਦੱਸਿਆ ਕਿ ਮਿ੍ਰਤਕ ਹਰਨੇਕ ਸਿੰਘ ਦੀ ਪਤਨੀ ਸਵਰਨ ਕੌਰ ਦੇ ਬਿਆਨ ਦੇ ਆਧਾਰ ’ਤੇ 174 ਦੀ ਕਾਰਵਾਈ ਉਪਰੰਤ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ ਹੈ। ਪਿੰਡ ਵਾਸੀਆਂ ਅਤੇ ਕਿਸਾਨ ਜੱਥੇਬੰਦੀਆਂ ਵਲੋਂ ਮਿ੍ਰਤਕ ਕਿਸਾਨ ਦੇ ਪਰਿਵਾਰ ਲਈ ਪੰਜਾਬ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ।
ETV Bharat Logo

Copyright © 2024 Ushodaya Enterprises Pvt. Ltd., All Rights Reserved.