ETV Bharat / state

Electricity Employees Protest: ਬਿਜਲੀ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਨਿਗਰਾਨ ਇੰਜਨੀਅਰ ਦੇ ਦਫ਼ਤਰ ਅੱਗੇ ਦਿੱਤਾ ਧਰਨਾ

author img

By ETV Bharat Punjabi Team

Published : Sep 26, 2023, 7:53 PM IST

ਬਰਨਾਲਾ ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਨਿਗਰਾਨ ਇੰਜੀਨੀਅਰ ਦਫ਼ਤਰ ਦਾ ਘਿਰਾਓ ਕੀਤਾ ਗਿਆ। ਜਿਸ 'ਚ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ 55 ਮੰਗਾਂ ਵਿਚੋਂ ਕੁਝ ਨੂੰ ਸਹਿਮਤੀ ਤਾਂ ਦਿੱਤੀ ਗਈ ਪਰ ਲਾਗੂ ਨਹੀਂ ਕੀਤਾ ਜਾ ਰਿਹਾ। (Electricity Employees Protest)

ਨਿਗਰਾਨ ਇੰਜਨੀਅਰ ਦੇ ਦਫ਼ਤਰ ਅੱਗੇ ਧਰਨਾ
ਨਿਗਰਾਨ ਇੰਜਨੀਅਰ ਦੇ ਦਫ਼ਤਰ ਅੱਗੇ ਧਰਨਾ

ਨਿਗਰਾਨ ਇੰਜਨੀਅਰ ਦੇ ਦਫ਼ਤਰ ਅੱਗੇ ਦਿੱਤਾ ਧਰਨਾ

ਬਰਨਾਲਾ: ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪਾਵਰਕਾਮ ਦੇ ਨਿਗਰਾਨ ਇੰਜੀਨੀਅਰ ਦੇ ਬਰਨਾਲਾ ਦਫ਼ਤਰ ਅੱਕਗੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨਾਕਾਰੀਆਂ ਦੀ ਮੁੱਖ ਮੰਗ ਬਿਜਲੀ ਮੁਲਾਜ਼ਮਾਂ ਉਪਰ ਦਰਜ਼ ਪਰਚੇ ਵਾਪਸ ਲੈ ਕੇ ਉਹਨਾਂ ਦੀਆਂ ਤਨਖਾਹਾਂ ਜਾਰੀ ਕਰਵਾਉਣ ਦੀ ਹੈ। ਬਿਜਲੀ ਮੁਲਾਜ਼ਮ ਕੁੱਲ 55 ਮੰਗਾਂ ਨੂੰ ਲੈ ਕੇ ਆਪਣਾ ਸੰਘਰਸ਼ ਕਰ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਮੁਲਾਜ਼ਮਾਂ ਲਈ ਸਰਕਾਰ ਵਲੋਂ ਲਾਗੂ ਕੀਤੇ ਐਸਮਾ ਐਕਟ ਦਾ ਵੀ ਵਿਰੋਧ ਕੀਤਾ ਜਾ ਰਿਹਾ ਹੈ। (Electricity Employees Protest)

ਮੰਗਾਂ ਮੰਨਣ ਦੇ ਬਾਵਜੂਦ ਨਹੀਂ ਹੋ ਰਹੀਆਂ ਲਾਗੂ : ਉਥੇ ਬਿਜਲੀ ਮੁਲਾਜ਼ਮਾਂ ਤੋਂ 12 ਘੰਟੇ ਕੰਮ ਲੈਣ ਦੇ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀ ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਉਹਨਾਂ ਦੀਆਂ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਹੀਂ ਕਰ ਰਹੀ। ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ ਅਤੇ ਤਿੱਖਾ ਕੀਤਾ ਜਾਵੇਗਾ। ਜਿਸ ਦੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ।

ਦਰਜ਼ ਝੂਠੇ ਪਰਚਿਆਂ ਨੂੰ ਰੱਦ ਕਰਵਾਉਣ ਦੀ ਮੁੱਖ ਮੰਗ: ਇਸ ਮੌਕੇ ਗੱਲਬਾਤ ਕਰਦਿਆਂ ਧਰਨਾ ਦੇ ਰਹੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੇ ਕਿਹਾ ਕਿ ਉਹ ਸਰਕਲ ਬਰਨਾਲਾ ਦੇ ਬਿਜਲੀ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਐਸਈ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਾਡੀ ਮੁੱਖ ਮੰਗ ਬਿਜਲੀ ਮੁਲਾਜ਼ਮ ਸਾਥੀਆਂ ਉਪਰ ਦਰਜ਼ ਝੂਠੇ ਪਰਚਿਆਂ ਨੂੰ ਰੱਦ ਕਰਵਾਉਣ ਦੀ ਹੈ। ਸਰਕਾਰ ਤੇ ਵਿਭਾਗ ਵਲੋਂ ਸਾਡੇ ਇਹਨਾਂ ਮੁਲਾਜ਼ਮ ਸਾਥੀਆਂ ਨੂੰ ਤੰਗ ਪ੍ਰੇਸ਼ਾਨ ਕਰਕੇ ਉਹਨਾਂ ਦੀਆਂ ਤਨਖ਼ਾਹਾਂ ਰੋਕੀਆਂ ਜਾ ਰਹੀਆਂ ਹਨ, ਜਿਹਨਾਂ ਨੂੰ ਰਿਲੀਜ਼ ਕਰਨ ਦੀ ਮੰਗ ਕੀਤੀ ਗਈ ਹੈ। ਉਹਨਾਂ ਕਿਹਾ ਕਿ ਹਾਈਕੋਰਟ ਵਿੱਚ ਕੇਸ ਦਾ ਬਹਾਨਾ ਲਗਾ ਕੇ ਮੁਲਾਜ਼ਮਾਂ ਦੀਆਂ ਤਨਖਾਹਾਂ ਰੋਕਣ ਦਾ ਬਹਾਨਾ ਬਣਾਇਆ ਜਾ ਰਿਹਾ ਹੈ।

ਬਿਜਲੀ ਮੁਲਾਜ਼ਮਾਂ ਤੋਂ 12 ਘੰਟੇ ਕੰਮ ਲੈਣ ਦੇ ਹੁਕਮਾਂ ਦਾ ਵਿਰੋਧ: ਸਾਡੇ ਪੁਰਾਣੇ ਮੁਲਾਜ਼ਮ ਸਾਥੀਆਂ ਦੇ ਪੇ ਸਕੇਲਾਂ ਵਿੱਚ ਸੋਧ ਕਰਨ ਦੀ ਮੰਗ ਹੈ। ਉਹਨਾਂ ਕਿਹਾ ਕਿ ਸਾਡੇ ਕੰਟਰੈਕਟ ਵਰਕਰਾਂ ਨੂੰ ਪੱਕਾ ਕਰਨ ਦੀ ਮੰਗ ਵੀ ਲੰਬੇ ਸਮੇਂ ਤੋਂ ਲਟਕ ਰਹੀ ਹੈ, ਜਿਸਨੂੰ ਹਰ ਸਰਕਾਰ ਰੋਕ ਰਹੀ ਹੈ। ਸਰਕਾਰ ਵਲੋਂ ਮੁਲਾਜ਼ਮਾਂ ਉਪਰ ਲਗਾਏ ਜਾ ਰਹੇ ਐਸਮਾ ਐਕਟ ਦਾ ਵਿਰੋਧ ਵੀ ਹੈ। ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਸੂਬਾ ਸਰਕਾਰ ਨੇ ਇੱਕ ਹੋਰ ਨਵਾਂ ਫ਼ੁਰਮਾਨ ਜਾਰੀ ਕਰਦਿਆਂ ਬਿਜਲੀ ਮੁਲਾਜ਼ਮਾਂ ਤੋਂ 12 ਘੰਟੇ ਕੰਮ ਲੈਣ ਦੇ ਹੁਕਮ ਦਿੱਤੇ ਹਨ, ਜੋ ਕਿਰਤ ਕਾਨੂੰਨਾਂ ਦੀ ਉਲੰਘਣਾ ਹੈ। ਸਰਕਾਰ ਇਹ ਫ਼ੈਸਲਾ ਤੁਰੰਤ ਵਾਪਸ ਲਵੇ।

ਕਈ ਮੀਟਿੰਗਾਂ ਪਰ ਨਹੀਂ ਕੋਈ ਹੱਲ: ਉਹਨਾਂ ਦੱਸਿਆ ਕਿ ਸਾਡੀਆਂ ਕੁੱਲ 55 ਮੰਗਾਂ ਹਨ। ਜਿਹਨਾਂ ਨੂੰ ਪੂਰਾ ਕਰਵਾਉਣ ਲਈ ਸਰਕਾਰ ਅਤੇ ਪਾਵਰਕਾਮ ਦੇ ਉਚ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਹੋਈਆਂ ਹਨ। ਇਹਨਾਂ ਵਿੱਚੋਂ ਬਹੁਤੀਆਂ ਮੰਗਾਂ ਨੂੰ ਮਨਜ਼ੂਰ ਵੀ ਕੀਤਾ ਗਿਆ ਹੈ, ਪਰ ਅਜੇ ਤੱਕ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਕਰਕੇ ਅੱਜ ਸੂਬੇ ਭਰ ਵਿੱਚ ਸਾਂਝੇ ਫੋਰਮ ਦੇ ਸੱਦੇ 'ਤੇ ਇਹ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਫਿਰ ਵੀ ਸਾਡੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਅਤੇ ਤਿੱਖਾ ਕਰਨ ਲਈ ਮਜਬੂਰ ਹੋਣਗੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.