ETV Bharat / state

ਫਲੈਕਸ ਬੋਰਡ ਨਾਲ ਛੇੜਛਾੜ: ਭਗਵੰਤ ਮਾਨ ਵਿਰੁੱਧ ਸ਼ਿਕਾਇਤ ਦਰਜ

author img

By

Published : Aug 18, 2020, 9:09 PM IST

ਬਰਨਾਲਾ ਵਿਖੇ ਇੱਕ ਅਕਾਲੀ ਆਗੂ ਨੇ ਪਾਰਟੀ ਦੇ ਫਲੈਕਸ ਬੋਰਡ ਨਾਲ ਛੇੜਛਾੜ ਕਰਨ ਵਿਰੁੱਧ ਭਗਵੰਤ ਮਾਨ ਤੇ ਉਨ੍ਹਾਂ ਦੇ ਸਮਰਥਕਾਂ ਵਿਰੁੱਧ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਹੈ।

ਫਲੈਕਸ ਬੋਰਡ ਨਾਲ ਛੇੜਛਾੜ: ਭਗਵੰਤ ਮਾਨ ਵਿਰੁੱਧ ਸ਼ਿਕਾਇਤ ਦਰਜ
ਫਲੈਕਸ ਬੋਰਡ ਨਾਲ ਛੇੜਛਾੜ: ਭਗਵੰਤ ਮਾਨ ਵਿਰੁੱਧ ਸ਼ਿਕਾਇਤ ਦਰਜ

ਬਰਨਾਲਾ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਵਿੰਦਰ ਸਿੰਘ ਬੀਹਲਾ ਨੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਵਿਰੁੱਧ ਐਸਐਸਪੀ ਬਰਨਾਲਾ ਨੂੰ ਸ਼ਿਕਾਇਤ ਦਰਜ ਕਰਵਾਈ ਹੈ। ਅਕਾਲੀ ਆਗੂ ਨੇ ਭਗਵੰਤ ਮਾਨ 'ਤੇ ਦੋਸ਼ ਲਗਾਇਆ ਕਿ ਭਗਵੰਤ ਮਾਨ ਦੇ ਸਾਥੀਆਂ ਨੇ ਭਗਵੰਤ ਮਾਨ ਫੈਨ ਕਲੱਬ ਨਾਂਅ ਦੇ ਫੇਸਬੁੱਕ ਪੇਜ 'ਤੇ ਉਸ ਦੇ ਲਗਾਏ ਫਲੈਕਸ ਬੋਰਡ ਨਾਲ ਛੇੜਖ਼ਾਨੀ ਕਰਕੇ ਉਸ ਵਿਰੁੱਧ ਪੋਸਟਾਂ ਪਾਈਆਂ ਜਾ ਰਹੀਆਂ ਹਨ।

ਫਲੈਕਸ ਬੋਰਡ ਨਾਲ ਛੇੜਛਾੜ: ਭਗਵੰਤ ਮਾਨ ਵਿਰੁੱਧ ਸ਼ਿਕਾਇਤ ਦਰਜ

ਅਕਾਲੀ ਆਗੂ ਬੀਹਲਾ ਨੇ ਕਿਹਾ ਕਿ ਉਸ ਨੇ ਆਜ਼ਾਦੀ ਦਿਹਾੜੇ ਮੌਕੇ ਵਧਾਈ ਦੇਣ ਲਈ ਫਲੈਕਸ ਬੋਰਡ ਲਗਾਏ ਸਨ ਪਰ ਭਗਵੰਤ ਮਾਨ ਦੇ ਸਮਰਥਕਾਂ ਨੇ 'ਭਗਵੰਤ ਮਾਨ ਫੈਨ ਕਲੱਬ' ਨਾਮ ਦੇ ਫੇਸਬੁੱਕ ਪੇਜ ਰਾਹੀਂ ਉਸ ਦੇ ਫਲੈਕਸ ਬੋਰਡ ਨਾਲ ਛੇੜਖਾਨੀ ਕਰਕੇ ਪੋਸਟਾਂ ਸ਼ੇਅਰ ਕੀਤੀਆਂ ਹਨ।

ਉਸ ਨੇ ਕਿਹਾ ਕਿ ਸਬੂਤਾਂ ਦੇ ਆਧਾਰ 'ਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਅਤੇ ਉਨ੍ਹਾਂ ਦੇ ਸਮਰਥਕਾਂ ਵਿਰੁੱਧ ਐਸਐਸਪੀ ਬਰਨਾਲਾ ਨੂੰ ਸ਼ਿਕਾਇਤ ਦਰਜ ਕਰਵਾ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਅਕਾਲੀ ਆਗੂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦਾ ਆਈਟੀ ਵਿੰਗ ਘਟੀਆ ਪੱਧਰ ਦੀ ਰਾਜਨੀਤੀ ਕਰ ਰਿਹਾ ਹੈ ਅਤੇ ਔਰਤਾਂ ਪ੍ਰਤੀ ਵੀ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ, ਜਿਸ ਕਰਕੇ ਆਮ ਆਦਮੀ ਪਾਰਟੀ ਦੀ ਇਹ ਘਟੀਆ ਰਾਜਨੀਤੀ ਹੁਣ ਬਰਦਾਸ਼ਤ ਤੋਂ ਬਾਹਰ ਹੈ। ਇਸ ਕਰਕੇ ਪੁਲਿਸ ਕੋਲ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.