ETV Bharat / state

ਝੋਨੇ ਦੀ ਸਰਕਾਰੀ ਖਰੀਦ ਸ਼ੁਰੂ

author img

By

Published : Oct 5, 2021, 7:37 PM IST

ਝੋਨੇ ਦੀ ਸਰਕਾਰੀ ਖਰੀਦ ਸ਼ੁਰੂ
ਝੋਨੇ ਦੀ ਸਰਕਾਰੀ ਖਰੀਦ ਸ਼ੁਰੂ

ਜ਼ਿਲ੍ਹੇ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ (Government procurement of paddy) ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ (Deputy Commissioner Kumar Saurabh Raj) ਨੇ ਮੁੱਖ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਬਰਨਾਲਾ: ਜ਼ਿਲ੍ਹੇ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ (Government procurement of paddy) ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ (Deputy Commissioner Kumar Saurabh Raj) ਨੇ ਮੁੱਖ ਅਨਾਜ ਮੰਡੀ ਬਰਨਾਲਾ ਦਾ ਦੌਰਾ ਕੀਤਾ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਡੀਆ ਨਾਲ ਗੱਲਬਾਤ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਨਸਪ ਏਜੰਸੀ (PUNSUP AGENCY) ਵੱਲੋਂ 20 ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 98 ਅਨਾਜ ਮੰਡੀਆਂ ਹਨ ਤੇ 47 ਆਰਜ਼ੀ ਮੰਡੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 212 ਮੀਟ੍ਰਿਕ ਟਨ ਝੋਨੇ (paddy) ਦੀ ਆਮਦ ਹੋਈ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਮੀ ਸਬੰਧੀ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਹੀ ਕਿਸਾਨ ਝੋਨਾ ਮੰਡੀਆਂ ਵਿੱਚ ਲਿਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ (farmers) ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ। ਇਸ ਦੌਰਾਨ ਉਨਾਂ ਹੰਡਿਆਇਆ ਅਨਾਜ ਮੰਡੀ ਅਤੇ ਘੁੰਨਸ ਅਨਾਜ ਮੰਡੀ ਵਿਖੇ ਵੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ, ਜ਼ਿਲ੍ਹਾਂ ਖੁਰਾਕ ਤੇ ਸਿਵਲ ਸਪਲਾਈ ਅਫ਼ਸਰ ਸਵੀਟੀ ਦੇਵਗਨ, ਜ਼ਿਲ੍ਹਾਂ ਮੰਡੀ ਅਫਸਰ ਜਸਪਾਲ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਜ਼ਿਲ੍ਹੇ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਤੋਂ ਬਾਅਦ ਉਧਰ ਕਿਸਾਨਾਂ (farmers) ਵਿੱਚ ਖੁਸ਼ੀ ਦਾ ਮਾਹੌਲ ਹੈ। ਕਿਸਾਨਾਂ (farmers) ਦਾ ਕਹਿਣਾ ਹੈ, ਕਿ ਪੰਜਾਬ ਤੇ ਕੇਂਦਰ ਸਰਕਾਰ (Central Government) ਨੂੰ ਝੋਨੇ ਦੀ ਖਰੀਦ 1 ਅਕਤੂਬਰ ਤੋਂ ਸ਼ੁਰੂ ਕਰਨੀ ਚਾਹੀਦੀ ਸੀ, ਤਾਂ ਜੋ ਅੱਜ ਤੋਂ ਪਹਿਲਾਂ ਜੋ ਕਿਸਾਨ ਆਪਣੀ ਫਸਲ ਪ੍ਰਾਈਵੇਟ ਕੰਪਨੀਆਂ ਨੂੰ ਵੇਚ ਕੇ ਗਏ ਹਨ। ਉਹ ਵੀ ਆਪਣੀ ਫ਼ਸਲ ਪੰਜਾਬ ਸਰਕਾਰ ਨੂੰ ਵੇਚ ਸਕਦੇ।

ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੰਡੀਆਂ ਵਿੱਚ ਸਰਕਾਰੀ ਖਰੀਦ ਨਹੀਂ ਹੁੰਦੀ, ਉਦੋਂ ਤੱਕ ਪ੍ਰਾਈਵੇਟ ਕੰਪਨੀਆਂ ਕਿਸਾਨਾਂ ਨਾਲ ਲੁੱਟ ਕਰਦੀਆਂ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਪ੍ਰਾਈਵੇਟ ਕੰਪਨੀਆਂ ਐੱਮ.ਐੱਸ.ਪੀ. ਤੋਂ ਘੱਟ ਮੁੱਲ ‘ਤੇ ਝੋਨੇ ਦੀ ਫਸਲ ਖਰੀਦ ਦੀਆਂ ਹਨ। ਜਿਸ ਨਾਲ ਕਿਸਾਨਾਂ ਦਾ ਬਹੁਤ ਵੱਡੇ ਪੱਧਰ ‘ਤੇ ਨੁਕਸਾਨ ਹੁੰਦਾ ਹੈ।

ਇਹ ਵੀ ਪੜ੍ਹੋ:ਝੋਨੇ ਦੀ ਸਰਕਾਰੀ ਖਰੀਦ ਸ਼ੁਰੂ, ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ

ETV Bharat Logo

Copyright © 2024 Ushodaya Enterprises Pvt. Ltd., All Rights Reserved.