ETV Bharat / state

ਮੀਂਹ 'ਚ ਵੀ ਕਿਸਾਨ ਜਥੇਬੰਦੀਆਂ ਨੇ ਵਿਧਾਇਕ ਪੰਡੋਰੀ ਦੇ ਘਰ ਅੱਗੇ ਦਿੱਤਾ ਧਰਨਾ, ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

author img

By

Published : Aug 19, 2023, 4:12 PM IST

Updated : Aug 19, 2023, 6:00 PM IST

ਬਰਨਾਲਾ ਵਿੱਚ ਕਿਸਾਨ ਜਥੇਬੰਦੀਆਂ ਦੇ ਸੱਦੇ ਉੱਤੇ ਆਪ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਦਾ ਘਿਰਾਓ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨੇ ਇੰਨੀ ਵੱਡੀ ਤਬਾਹੀ ਕੀਤੀ ਅਤੇ ਸਰਕਾਰ ਨੇ ਕਿਸੇ ਵੀ ਲੋੜਵੰਦ ਨੂੰ ਹੁਣ ਤੱਕ ਮੁਆਵਜ਼ਾ ਨਹੀਂ ਦਿੱਤਾ ਇਸ ਲਈ ਉਨ੍ਹਾਂ ਵੱਲੋਂ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਨੂੰ ਘੇਰਿਆ ਜਾ ਰਿਹਾ ਹੈ।

In Barnala, farmers' organizations staged a dharna in front of MLA Pandori's house
ਮੀਂਹ 'ਚ ਵੀ ਕਿਸਾਨ ਜਥੇਬੰਦੀਆਂ ਨੇ ਵਿਧਾਇਕ ਪੰਡੋਰੀ ਦੇ ਘਰ ਅੱਗੇ ਦਿੱਤਾ ਧਰਨਾ, ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਬਰਨਾਲਾ: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਅੱਗੇ ਧਰਨਾ ਦਿੱਤੇ ਗਏ। ਜਿਸ ਤਹਿਤ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਬੀਕੇਯੂ ਡਕੌਂਦਾ ਨੇ ਮੀਂਹ ਵਿੱਚ ਪਿੰਡ ਪੰਡੋਰੀ ਵਿੱਚ ਮਹਿਲ ਕਲਾਂ ਵਿਧਾਨ ਸਭਾ ਹਲਕੇ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਘਰ ਅੱਗੇ ਧਰਨਾ ਦਿੱਤਾ। ਉੱਥੇ ਵਿਧਾਇਕ ਪੰਡੋਰੀ ਨਿਮਰਤਾ ਦਿਖਾਉਂਦੇ ਹੋਏ ਕਿਸਾਨਾਂ ਦੇ ਧਰਨੇ ਵਿੱਚ ਪੁੱਜੇ ਅਤੇ ਉਹਨਾਂ ਦਾ ਮੰਗ ਪੱਤਰ ਲਿਆ। ਇਸ ਦੇ ਨਾਲ ਹੀ ਵਿਧਾਇਕ ਨੇ ਭਰੋਸਾ ਦਿੱਤਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚ ਕਰਕੇ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕਰਵਾਉਣ ਦੀ ਕੋਸਿਸ਼ ਕਰਨਗੇ।


ਹੜ੍ਹਾਂ ਨੇ ਬਰਬਾਦੀ ਕੀਤੀ: ਇਸ ਮੌਕੇ ਕਿਸਾਨ ਆਗੂਆਂ ਜਗਸੀਰ ਸਿੰਘ ਛੀਨੀਵਾਲ ਅਤੇ ਜਗਰਾਜ ਸਿੰਘ ਹਰਦਾਸਪੁਰਾ ਨੇ ਕਿਹਾ ਕਿ ਅੱਜ ਦੇ ਧਰਨੇ ਦਾ ਮੁੱਖ ਕਾਰਨ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੜ੍ਹਾਂ ਤੋਂ ਬਚਣ ਲਈ ਕੋਈ ਪੁਖਤਾ ਪ੍ਰਬੰਧ ਨਹੀਂ ਕੀਤੇ। ਜਿਸ ਕਾਰਨ ਅੱਧੇ ਤੋਂ ਵੱਧ ਪੰਜਾਬ ਹੜ੍ਹਾਂ ਨੇ ਬਰਬਾਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੂਰੇ ਸੀਜ਼ਨ ਲਈ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ, ਕਿਉਂਕਿ ਜਿੱਥੇ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ। ਉੱਥੇ ਖੇਤਾਂ ਵਿੱਚ ਪਏ ਵੱਡੇ-ਵੱਡੇ ਟੋਇਆਂ ਨੇ ਹੋਰ ਵੀ ਆਰਥਿਕ ਨੁਕਸਾਨ ਕੀਤਾ ਹੈ।

ਮੁਆਵਜ਼ੇ ਦੀ ਮੰਗ: ਉਨ੍ਹਾਂ ਕਿਹਾ ਕਿ ਅੱਜ ਦੀ ਹੜਤਾਲ ਸਰਕਾਰ ਨੂੰ ਚਿਤਾਵਨੀ ਹੈ ਕਿ ਜੇਕਰ ਜਲਦੀ ਹੀ ਪੀੜਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਪਿੰਡਾਂ ਵਿੱਚ ਆ ਕੇ ਆਪਣੇ ਵਿਧਾਇਕਾਂ ਅਤੇ ਮੰਤਰੀਆਂ ਦਾ ਘਿਰਾਓ ਕਰਨਗੇ। ਉਹਨਾਂ ਕਿਹਾ ਕਿ ਹੜ੍ਹ ਪੀੜਤ ਕਿਸਾਨਾਂ ਨੂੰ ਪੂਰੇ ਸੀਜ਼ਨ ਦਾ ਵੱਧ ਤੋਂ ਵੱਧ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਜਿੱਥੇ ਫ਼ਸਲਾਂ ਦਾ ਵੱਡੇ ਪੱਧਰ ਉੱਤੇ ਨੁਕਸਾਨ ਹੋ ਗਿਆ ਹੈ, ਉੱਥੇ ਖੇਤਾਂ ਵਿੱਚ ਵੱਡੇ-ਵੱਡੇ ਟੋਏ ਪੈਣ ਕਾਰਨ ਹੋਰ ਵੀ ਮਾਲੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਅੱਜ ਦੇ ਧਰਨੇ ਸਰਕਾਰ ਲਈ ਚਿਤਾਵਨੀ ਹੈ ਕਿ ਜੇਕਰ ਪੀੜਤ ਕਿਸਾਨਾਂ ਨੂੰ ਯੋਗ ਮੁਆਵਜ਼ੇ ਜਲਦ ਤੋਂ ਜਲਦ ਨਾ ਦਿੱਤੇ ਗਏ ਤਾਂ ਉਹ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਆਉਣ ਅਤੇ ਇਹਨਾਂ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਿਰਾਓ ਕਰਨਗੇ।

Last Updated : Aug 19, 2023, 6:00 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.