ETV Bharat / state

ਕੋਰੋਨਾ ਦੇ ਖ਼ਤਰੇ ਨੂੰ ਧਿਆਨ ’ਚ ਰੱਖਦਿਆਂ ਡੀਸੀ ਬਰਨਾਲਾ ਨੇ ਦਿੱਤੇ ਸਖ਼ਤ ਨਿਰਦੇਸ਼

author img

By

Published : Mar 18, 2021, 9:49 PM IST

ਕੋਰੋਨਾ ਦੇ ਖ਼ਤਰੇ ਨੂੰ ਧਿਆਨ ’ਚ ਰੱਖਦਿਆਂ ਡੀਸੀ ਬਰਨਾਲਾ ਨੇ ਦਿੱਤੇ ਸਖ਼ਤ ਨਿਰਦੇਸ਼
ਕੋਰੋਨਾ ਦੇ ਖ਼ਤਰੇ ਨੂੰ ਧਿਆਨ ’ਚ ਰੱਖਦਿਆਂ ਡੀਸੀ ਬਰਨਾਲਾ ਨੇ ਦਿੱਤੇ ਸਖ਼ਤ ਨਿਰਦੇਸ਼

ਦੇਸ਼ ਸਮੇਤ ਪੰਜਾਬ ਭਰ ਵਿੱਚ ਕੋਰੋਨਾ ਵਾਇਰਸ ਦੇ ਲਗਾਤਾਰ ਦੂਜੀ ਲਹਿਰ ਦੌਰਾਨ ਮਾਮਲੇ ਵਧਣ ਲੱਗੇ ਹਨ। ਕੋਰੋਨਾ ਦੇ ਵਧਦੇ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਵੱਲੋਂ ਕਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

ਬਰਨਾਲਾ : ਦੇਸ਼ ਸਮੇਤ ਪੰਜਾਬ ਭਰ ਵਿੱਚ ਕੋਰੋਨਾ ਵਾਇਰਸ ਦੇ ਲਗਾਤਾਰ ਦੂਜੀ ਲਹਿਰ ਦੌਰਾਨ ਮਾਮਲੇ ਵਧਣ ਲੱਗੇ ਹਨ। ਕੋਰੋਨਾ ਦੇ ਵਧਦੇ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਬਰਨਾਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਕਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਤੇਜ਼ ਪ੍ਰਤਾਪ ਸਿੰਘ ਫ਼ੂਲਕਾ ਨੇ ਕਿਹਾ ਕਿ ਕੋਵਿਡ-19 ਦਾ ਫੈਲਾਅ ਮੁੜ ਵਧਣ ਤੋਂ ਰੋਕਣ ਲਈ ਜ਼ਰੂਰੀ ਇਹਤਿਆਤ ਜਿਵੇਂ ਮਾਸਕ ਪਾਉਣ, ਹੱਥਾਂ ਦੀ ਸਫਾਈ ਤੇ ਸਮਾਜਿਕ ਦੂਰੀ ਦਾ ਖਿਆਲ ਰੱਖਣਾ ਜ਼ਰੂਰੀ ਹੈ ਤਾਂ ਜੋ ਜ਼ਿਲ੍ਹਾ ਬਰਨਾਲਾ ਨੂੰ ਕੋਰੋਨਾ ਦੇ ਪ੍ਰਕੋਪ ਤੋਂ ਬਚਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੀਆਂ ਸਾਰੀਆਂ ਸ਼ਾਖਾਵਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਬਲਿਕ ਡੀਲਿੰਗ ਸਮੇਂ ਅਤੇ ਦਫਤਰੀ ਕੰਮਕਾਜ ਦੌਰਾਨ ਕੋਵਿਡ ਇਹਤਿਆਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕੋਵਿਡ ਤੋਂ ਬਚਾਅ ਲਈ ਮਾਸਕ ਲਾਉਣ, ਸੈਨੇਟਾਈਜ਼ਰ ਦੀ ਵਰਤੋਂ ਅਤੇ ਸਮਾਜਿਕ ਦੂਰੀ ਬਣਾਈ ਰੱਖਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਆਖਿਆ ਕਿ ਸਰਕਾਰੀ ਦਫਤਰਾਂ ਵਿੱਚ ਕੰਮ ਕਰਾਉਣ ਆਉਣ ਵਾਲੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਉਨ੍ਹਾਂ ਆਖਿਆ ਕਿ ਬਚਾਅ ਵਿੱਚ ਹੀ ਬਚਾਅ ਹੈ। ਇਸ ਲਈ ਜ਼ਿਲ੍ਹਾ ਵਾਸੀ ਕੋਰੋਨਾ ਇਹਤਿਆਤਾਂ ਜਿਵੇਂ ਮਾਸਕ ਪਾਉੁਣ, ਸਮਾਜਿਕ ਦੂਰੀ ਅਤੇ ਹੱਥਾਂ ਦੀ ਸਫਾਈ ਯਕੀਨੀ ਬਣਾਉਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਟਲਾਂ, ਮੈਰਿਜ ਪੈਲੇਸਾਂ, ਦਾਅਵਤ ਹਾਲਾਂ, ਢਾਬੇ, ਅਹਾਤੇ ਅਤੇ ਧਾਰਮਿਕ ਸੰਸਥਾਵਾਂ ਆਦਿ ਵਿੱਚ ਵਿਅਕਤੀਆਂ ਦੇ ਇਕੱਠ ਨੂੰ ਸੀਮਤ ਕਰਨ ਦੇ ਨਾਲ-ਨਾਲ 15 ਦਿਨ ਦੀ ਸੀ.ਸੀ.ਟੀ.ਵੀ. ਰਿਕਾਰਡਿੰਗ ਰੱਖਣੀ ਲਾਜ਼ਮੀ ਹੋਵੇਗੀ। ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਸਾਰੇ ਹੋਟਲਾਂ, ਮੈਰਿਜ ਪੈਲੇਸਾਂ, ਦਾਅਵਤ ਹਾਲਾਂ, ਢਾਬੇ, ਅਹਾਤੇ ਦੇ ਮਾਲਕਾਂ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕ ਯਕੀਨੀ ਬਣਾਉਣੇ ਕਿ ਸਬੰਧਤ ਥਾਵਾਂ ’ਤੇ ਹੋਣ ਵਾਲੇ ਸਮਾਗਮਾਂ ਵਿੱਚ (ਇਨਡੋਰ ਸਮਾਜਿਕ ਇਕੱਠ 100 ਵਿਅਕਤੀਆਂ ਤੱਕ ਅਤੇ ਬਾਹਰੀ ਸਮਾਜਿਕ ਸਮਾਗਮਾਂ ਦਾ ਇਕੱਠ 200 ਤੱਕ) ਇਕੱਠ ਸੀਮਿਤ ਹੋਵੇ। ਇਨਾਂ ਹੁਕਮਾਂ ਵਿੱਚ ਆਖਿਆ ਗਿਆ ਹੈ ਕਿ ਇਨਾਂ ਥਾਵਾਂ ਦੇ ਮਾਲਕ ਅਤੇ ਪ੍ਰਬੰਧਕ ਹੋਣ ਵਾਲੇ ਸਮਾਗਮਾਂ ਦੀ ਸੀਸੀਟੀਵੀ ਦੀ ਰਿਕਾਰਡਿੰਗ ਨੂੰ ਘੱਟੋ-ਘੱਟ 15 ਦਿਨ ਲਈ ਸੁਰੱਖਿਅਤ ਰੱਖਣ ਲਈ ਜ਼ਿੰਮੇਵਾਰ ਹੋਣਗੇ।

ਇਹ ਹੁਕਮ ਮਿਤੀ 18.03.2021 ਤੋਂ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

ਹੋਟਲ/ਰੈਸਤਰਾਂ ਮਾਲਕਾਂ ਨੂੰ ‘ਮਾਸਕ ਨਹੀਂ ਤਾਂ ਸੇਵਾ ਨਹੀਂ’ ਮੁਹਿੰਮ ’ਚ ਸਹਿਯੋਗ ਦਾ ਸੱਦਾ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਬਰਨਾਲਾ ਸ਼ਹਿਰ ਦੇ ਦੁਕਾਨਦਾਰਾਂ ਅਤੇ ਰੈਸਤਰਾਂ ਮਾਲਕਾਂ/ਪ੍ਰਬੰਧਕਾਂ ਨਾਲ ਬੈਠਕ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਸਾਰੇ ਆਪਣੀ ਆਪਣੀ ਦੁਕਾਨ/ਹੋਟਲਾਂ ਆਦਿ ’ਚ ਆਉਣ ਵਾਲੇ ਗਾਹਕਾਂ ਵੱਲੋਂ ਮਾਸਕ ਪਾਇਆ ਜਾਣਾ ਯਕੀਨੀ ਬਣਾਉਣ।

ਇਸ ਮੌਕੇ ਆਬਕਾਰੀ ਇੰਸਪੈਕਟਰ ਰਜਨੀਸ਼ ਕੁਮਾਰ ਨੇ ਹੋਟਲਾਂ, ਰੈਸਤਰਾਂ, ਮੈਰਿਜ ਪੈਲੇਸ ਆਦਿ ਦੇ ਮਾਲਕਾਂ ਨੂੰ ਕਿਹਾ ਕਿ ਉਹ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤਾਂ ਜੋ ਜ਼ਿਲੇ ਨੂੰ ਕਰੋਨਾ ਤੋਂ ਸੁਰੱਖਿਅਤ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨਾਂ ‘ਮਾਸਕ ਨਹੀਂ ਤਾਂ ਸੇਵਾ ਨਹੀਂ’ ਮੁਹਿੰਮ ਬਾਰੇ ਗਾਹਕਾਂ ਨੂੰ ਜਾਗਰੂਕ ਕਰਨ ਲਈ ਆਖਿਆ।

18 ਮਾਰਚ ਨੂੰ ਜ਼ਿਲ੍ਹੇ ਵਿੱਚ ਆਏ 10 ਨਵੇਂ ਕੇਸ

18 ਮਾਰਚ ਨੂੰ ਵੀ ਕੋਰੋਨਾ ਵਾਇਰਸ ਦੇ 10 ਨਵੇਂ ਕੇਸ ਜ਼ਿਲ੍ਹਾ ਬਰਨਾਲਾ ਵਿੱਚ ਆਏ ਹਨ। ਜ਼ਿਲੇ ਵਿਚ ਐਕਟਿਵ ਕੇਸਾਂ ਦੀ ਗਿਣਤੀ 71 ਹੈ। ਹੁਣ ਤੱਕ ਕੁੱਲ 2423 ਕੇਸ ਪੌਜ਼ੀਟਿਵ ਆਏ ਹਨ। ਜਿਨਾਂ ਵਿਚੋਂ 2284 ਵਿਅਕਤੀ ਠੀਕ ਹੋਏ ਹਨ। 436 ਵਿਅਕਤੀਆਂ ਦੀ ਰਿਪੋਰਟ ਆਉਣੀ ਬਾਕੀ ਹੈ ਤੇ ਹੁਣ ਤੱਕ 68 ਕਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.